ਪਠਾਨਕੋਟ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ 76ਵੇਂ ਗਣਤੰਤਰ ਦਿਵਸ ‘ਤੇ ਉਹ ਜਿਲ੍ਹਾ ਪਠਾਨਕੋਟ ਦੇ ਵਾਸੀਆਂ ਨੂੰ ਬਹੁਤ-ਬਹੁਤ ਵਧਾਈ ਦਿੰਦਿਆਂ ਦੇਸ਼ ਦੀ ਆਜ਼ਾਦੀ ਲਈ ਲੜੇ ਗਏ ਲੰਬੇ ਸੰਘਰਸ਼ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਦਿਲੋਂ ਸ਼ਰਧਾ ਅਤੇ ਸਤਿਕਾਰ ਭੇਟ ਕਰਦੇ ਹਨ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ (ਪਠਾਨਕੋਟ) ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਕੀਤਾ।ਸਮਾਗਮ ਵਿੱਚ ਦਲਜਿੰਦਰ ਸਿੰਘ ਢਿੱਲੋਂ ਐਸ.ਐਸ.ਪੀ ਪਠਾਨਕੋਟ, ਹਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਅਰਸ਼ਦੀਪ ਸਿੰਘ ਲੋਬਾਨਾ ਐਸ.ਡੀ.ਐਮ ਪਠਾਨਕੋਟ, ਵਿਭੂਤੀ ਸਰਮਾ ਚੇਅਰਮੈਨ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸਨ, ਸੁਨੀਲ ਗੁਪਤਾ ਚੇਅਜਰਮੈਨ ਪੈਸਕੋ, ਅੰਮਿਤ ਮੰਟੂ ਹਲਕਾ ਇੰਚਾਰਜ਼ ਸੁਜਾਨਪੁਰ, ਰੇਖਾ ਮਨੀ ਸਰਮਾ ਮਹਿਲਾ ਵਿੰਗ ਜਿਲ੍ਹਾ ਪ੍ਰਧਾਨ-ਕਮ-ਸਕੱਤਰ ਪੰਜਾਬ, ਸਤੀਸ ਮਹਿੰਦਰੂ ਚੇਅਰਮੈਨ ਦਾ ਹਿੰਦੂ ਕੋਪਰੇਟਿਵ ਬੈਂਕ, ਐਡਵੋਕੇਟ ਰਮੇਸ਼ ਮਹਾਜਨ, ਸੋਰਭ ਬਹਿਲ ਸਕੱਤਰ ਆਮ ਆਦਮੀ ਪਾਰਟੀ, ਸਾਬਕਾ ਕੈਬਨਿਟ ਮੰਤਰੀ ਮਾਸਟਰ ਮੋਹਣ ਲਾਲ, ਗੋਤਮ ਮਾਨ ਸਰਪੰਚ ਨਰੋਟ ਮਹਿਰਾ-ਕਮ-ਸਕੱਤਰ ਪੰਜਾਬ, ਡਾ. ਮੋਹਣ ਲਾਲ ਅੱਤਰੀ, ਸੰਦੀਪ ਸਿੰਘ ਬਲਾਕ ਪ੍ਰਧਾਨ, ਅੰਮਿਤ ਮਿੱਠੂ ਯੂਵਾ ਨੇਤਾ ਆਮ ਆਦਮੀ ਪਾਰਟੀ, ਆਦਿ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਆਪਣੇ ਦੇਸ਼ ਦੇ 76ਵੇਂ ਗਣਤੰਤਰ ਦਿਵਸ ’ਤੇ ਦੇਸ਼ ਤੇ ਪੰਜਾਬ ਵਾਸੀਆਂ ਤੇ ਖਾਸ ਕਰ ਕੇ ਜ਼ਿਲ੍ਹਾ ਪਠਾਨਕੋਟ ਵਾਸੀਆਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੰਦੇ ਹਨ।ਪੰਜਾਬ ਗੁਰੂਆਂ-ਪੀਰਾਂ ਪੈਗੰਬਰਾਂ ਦੀ ਧਰਤੀ ਹੈ।ਆਜ਼ਾਦੀ ਦੀ ਪ੍ਰਾਪਤੀ ਲਈ ਚੱਲੇ ਲੰਬੇ ਸੰਘਰਸ਼ ਵਿੱਚ ਪੰਜਾਬੀਆਂ ਦਾ ਸਭ ਤੋਂ ਵੱਧ 80 ਫੀਸਦੀ ਯੋਗਦਾਨ ਰਿਹਾ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਹੀ ਧਰਤੀ ਤੋਂ ਗ਼ਦਰ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਬੱਬਰ ਅਕਾਲੀ ਲਹਿਰ, ਪੱਗੜੀ ਸੰਭਾਲ ਲਹਿਰ, ਪਰਜਾਤੰਤਰ, ਨੌਜਵਾਨ ਸਭਾ ਸ਼ੁਰੂ ਹੋਈ।ਆਜ਼ਾਦੀ ਲਈ ਸੰਘਰਸ਼ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੁ, ਸੁਖਦੇਵ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਊਧਮ ਸਿੰਘ ਦੇ ਨਾਂ ਮੋਹਰਲੀਆਂ ਸਫ਼ਾਂ ਵਿੱਚ ਆਉਂਦੇ ਹਨ।ਸਾਡਾ ਦੇਸ਼ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਬਣਿਆ।ਗਣਤੰਤਰ ਦਿਵਸ ਦੇ ਸ਼ੁਭ ਦਿਹਾੜੇ ’ਤੇ ਉਹ ਦੇਸ਼ ਦੀਆਂ ਸਮੂਹ ਸੈਨਾਵਾਂ, ਅਰਧ ਸੈਨਿਕ ਬਲਾਂ ਅਤੇ ਸੂਬਿਆਂ ਦੀਆਂ ਪੁਲਿਸ ਫੋਰਸਾਂ ਦੇ ਅਫਸਰਾਂ, ਜਵਾਨਾਂ ਵੱਲੋਂ ਦੇਸ਼ ਦੀ ਆਜ਼ਾਦੀ ਨੂੰ ਕਾਇਮ ਰੱਖਣ ਲਈ ਕੀਤੇ ਬਲਿਦਾਨ ਦੀ ਸ਼ਲਾਘਾ ਕੀਤੀ।
ਸਾਡੇ ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਅਗਵਾਈ ਵਿੱਚ ਬਣੀ ਕਮੇਟੀ ਨੇ ਦੇਸ਼ ਲਈ ਅਜਿਹਾ ਸੰਵਿਧਾਨ ਬਣਾਇਆ, ਜਿਸ ਨਾਲ ਸਾਰੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਦਿੱਤਾ ਗਿਆ।ਆਜ਼ਾਦੀ ਉਪਰੰਤ ਬਹਾਦਰ ਪੰਜਾਬੀਆਂ ਨੇ ਜਿਥੇ ਦੇਸ਼ ਦੀਆਂ ਸੈਨਾਵਾਂ ਵਿੱਚ ਸ਼ਾਮਲ ਹੋ ਕੇ ਆਪਣਾ ਯੋਗਦਾਨ ਪਾਉਂਦਿਆਂ 1948, 1962, 1965, 1971 ਤੇ ਕਾਰਗਿਲ ਜੰਗ ਵਿੱਚ ਕੁਰਬਾਨੀਆਂ ਦਿੱਤੀਆਂ, ਉਥੇ ਕਿਸਾਨਾਂ ਨੇ ਦੇਸ਼ ਦੇ ਅੰਨ ਭੰਡਾਰ ਵਿੱਚ ਅਥਾਹ ਯੋਗਦਾਨ ਪਾ ਕੇ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਇਆ।
ਜਿਲ੍ਹਾ ਪੱਧਰੀ ਸਮਾਰੋਹ ਦੋਰਾਨ ਵੱਖ-ਵੱਖ ਸਕੂਲਾਂ ਵੱਲੋਂ ਸੱਭਿਆਚਾਰਕ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਸੀ.ਐਮ ਦੀ ਯੋਗਸ਼ਾਲਾ ਵੱਲੋਂ ਵੀ ਵਧੀਆ ਪੇਸ਼ਕਾਰੀ ਕੀਤੀ ਗਈ, ਵੱਖ-ਵੱਖ ਸਕੂਲਾਂ ਕਾਲਜ਼ਾਂ ਦੀਆਂ ਵਿਦਿਆਰਥਣਾਂ ਵਲੋਂ ਗਿੱਧਾ ਅਤੇ ਨੋਜਵਾਨਾਂ ਵਲੋਂ ਭੰਗੜੇ ਦੀ ਪੇਸ਼ਕਾਰੀ ਕੀਤੀ ਗਈ।ਮਾਰਚ ਪਾਸਟ ਦੋਰਾਨ ਪੰਜਾਬ ਪੁਲਿਸ ਦੀਆਂ ਦੋ ਟੁਕੜੀਆਂ, ਮਹਿਲਾ ਪੁਲਿਸ, ਹੋਮ ਗਾਰਡ ਅਤੇ ਵੱਖ ਵੱਖ ਸਕੂਲਾਂ ਦੀਆਂ ਐਨ.ਸੀ.ਸੀ ਪੈਲਟੂਨ ਵਲੋਂ ਮਾਰਚ ਪਾਸਟ ਕੀਤਾ ਗਿਆ।
ਸੱਭਿਅਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਸਕੂਲਾਂ, ਮਾਰਚ ਪਾਸਟ ਵਿੱਚ ਭਾਗ ਲੈਣ ਵਾਲੇ ਪੈਲਟੂਨ ਕਮਾਂਡਰਾਂ, ਸਿੱਖਿਆ ਵਿਭਾਗ ਅੰਦਰ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ, ਖੇਡ ਵਿਭਾਗ ਵਲੋਂ ਜਿਲ੍ਹੇ ਪਠਾਨਕੋਟ ਦਾ ਨਾਮ ਰੋਸ਼ਨ ਕਰਨ ਅਤੇ ਅਧਿਕਾਰੀਆਂ ਨੂੰ ਵਧੀਆ ਗਾਰਗੁਜਾਰੀ ਲਈ ਯਾਦਗਾਰ ਚਿਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਰੋਹ ਦੋਰਾਨ ਵਣ ਵਿਭਾਗ, ਨਗਰ ਨਿਗਮ ਪਠਾਨਕੋਟ, ਜਿਲ੍ਹਾ ਪ੍ਰੋਗਰਾਮ ਅਫਸਰ, ਰਣਜੀਤ ਸਾਗਰ ਡੈਮ, ਸਿੱਖਿਆ ਵਿਭਾਗ, ਸੀ.ਐਮ ਦੀ ਯੋਗਸਾਲਾ, ਖੇਤੀਬਾੜੀ ਵਿਭਾਗ, ਪੇਂਡੂ ਵਿਕਾਸ ਅਤੇ ਸਿਹਤ ਵਿਭਾਗ ਵਲੋਂ ਮਨਮੋਹਕ ਝਾਕੀਆਂ ਵੀ ਕੱਢੀਆਂ ਗਈਆਂ।ਜਿਸ ਵਿੱਚੋਂ ਨਗਰ ਨਿਗਮ ਦੀ ਝਾਕੀ ਨੇ ਪਹਿਲਾ ਸਥਾਨ, ਸੀ.ਐਮ ਦੀ ਯੌਗਸਾਲਾ ਨੇ ਦੂਸਰਾ ਸਥਾਨ ਅਤੇ ਦਫਤਰ ਜਿਲ੍ਹਾ ਪ੍ਰੋਗਰਾਮ ਅਫਸਰ ਪਠਾਨਕੋਟ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਜਿਲ੍ਹਾ ਪ੍ਰਸ਼ਾਸ਼ਨ ਵਲੋਂ ਮੁੱਖ ਮਹਿਮਾਨ ਨੂੰ ਯਾਦਗਾਰ ਚਿਨ੍ਹ ਅਤੇ ਦੋਸ਼ਾਲਾ ਭੇਂਟ ਕਰਕੇ ਸਨਮਾਨਿਤ ਕੀਤਾ।