Friday, May 9, 2025
Breaking News

76ਵੇਂ ਗਣਤੰਤਰ ਦਿਵਸ ’ਤੇ ‘ਭਾਈ ਕਾਨ੍ਹ ਸਿੰਘ ਨਾਭਾ ਦੀਆਂ ਨਿੱਜੀ ਡਾਇਰੀਆਂ’ ਪੁਸਤਕ ਐਸ.ਡੀ.ਐਮ ਨੂੰ ਭੇਂਟ

ਲ਼ਹਿਰਾਗਾਗਾ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸ਼ਾਨਾਂਮੱਤੇ ਸ਼ਹਿਰ ਅਤੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਸ੍ਰੀਮਤੀ ਰਾਜਿੰਦਰ ਕੌਰ ਭੱਠਲ ਦੇ ਸ਼ਹਿਰ ਲਹਿਰਾਗਾਗਾ ਵਿਖੇ ਭਾਰਤ ਦਾ 76ਵਾਂ ਗਣਤੰਤਰ ਦਿਵਸ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਦੌਰਾਨ ਲਹਿਰਾ ਗਾਗਾ ਅਤੇ ਮੂਣਕ ਦੇ ਐਸ.ਡੀ.ਐਮ ਸੂਬਾ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।ਰਾਸ਼ਟਰੀ ਗੀਤ ਅਤੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸੱਭਿਆਚਾਰਕ ਤੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ ਅਤੇ ਪ੍ਰਬੰਧਕਾਂ ਵਲੋਂ ਵਿਦਅਰਥੀਆਂ ਅਤੇ ਸ਼ਹੀਦ ਪਰਿਵਾਰਾਂ ਦੇ ਵਾਰਿਸਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਦੌਰਾਨ ਡਾਕਟਰ ਜਗਮੇਲ ਸਿੰਘ ਭਾਠੂਆਂ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਸਾਬਕਾ ਅਸਿਸਟੈਂਟ ਪ੍ਰੋਫੈਸਰ ਡਾ. ਰਵਿੰਦਰ ਕੌਰ ਰਵੀ ਦੀ ਸੰਪਾਦਨਾ ਹੇਠ ਲਗਭਗ 10 ਸਾਲਾਂ ਦੀ ਮਿਹਨਤ ਨਾਲ ਤਿਆਰ ਹੋਈ ਪੁਸਤਕ `ਭਾਈ ਕਾਹਨ ਸਿੰਘ ਨਾਭਾ ਦੀਆਂ ਨਿੱਜੀ ਡਾਇਰੀਆਂ’ (1901-1938 ਈ.`) ਪ੍ਰੋਗਰਾਮ ਦੇ ਮੁੱਖ ਮਹਿਮਾਨ ਐਸ.ਡੀ.ਐਮ ਸੂਬਾ ਸਿੰਘ ਨੂੰ ਭੇਂਟ ਕੀਤੀ ਗਈ।
ਜ਼ਿਕਰਯੋਗ ਹੈ ਕਿ ਮੈਸੋਪੋਟਾਮੀਆ ਪਬਲਿਸ਼ਰਜ਼ ਦਿੱਲੀ ਵਲੋਂ ਪ੍ਰਕਾਸ਼ਿਤ ਪੁਸਤਕ ‘ਭਾਈ ਕਾਨ੍ਹ ਸਿੰਘ ਨਾਭਾ ਦੀਆਂ ਨਿੱਜੀ ਡਾਇਰੀਆਂ’ ‘ਚ ਭਾਰਤ ਤੇ ਪੰਜਾਬ ਦਾ ਉਹ ਅਣਲਿਖਿਆ ਇਤਿਹਾਸ ਮੌਜ਼ੂਦ ਹੈ, ਜਿਸਦੇ ਖੁਦ ਭਾਈ ਕਾਨ੍ਹ ਸਿੰਘ ਨਾਭਾ ਸ਼ਾਖਸੀ ਰਹੇ ਹਨ।‘ਪਿਉ ਦਾਦੇ ਕਾ ਖੋਲਿ ਡਿਠਾ ਖਜ਼ਾਨਾ’ ਦੇ ਮਹਾਂਵਾਕ ਅਨੁਸਾਰ ਇਨ੍ਹਾਂ ਡਾਇਰੀਆਂ ਵਿੱਚੋਂ ਲਗਭਗ ਸਵਾ ਸੌ ਸਾਲ ਪਹਿਲਾਂ ਦੇ ਪੰਜਾਬ ਦੇ ਜਨਜੀਵਨ ਤੇ ਸੰਸਕ੍ਰਿਤੀ ਦੇ ਦਰਸ਼ਨ ਹੁੰਦੇ ਹਨ।ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਰਿੰਦਰ ਗੋਇਲ ਦੀ ਧਰਮ ਪਤਨੀ ਸ੍ਰੀਮਤੀ ਸੀਮਾ ਗੋਇਲ; ਗੁਰਦਾਸ ਸਿੰਘ ਕਾਰਜ਼ ਸਾਧਕ ਅਫਸਰ (ਈ.ਓ) ਲਹਿਰਾਗਾਗਾ, ਪ੍ਰਧਾਨ ਨਗਰ ਕੌਂਸਲ ਸ਼੍ਰੀਮਤੀ ਕਾਂਤਾ ਗੋਇਲ, ਨਾਇਬ ਤਹਿਸੀਲਦਾਰ ਗੁਰਚਰਨ ਸ਼ਿੰਘ, ਥਾਣਾ ਸਦਰ ਮੁਖੀ ਇੰਸਪੈਕਟਰ ਵਿਨੋਦ ਕੁਮਾਰ ,ਤੇ ਹੋਰ ਪਤਵੰਤੇ ਹਾਜ਼ਰ ਸਨ।

Check Also

ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ

ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …