ਅੰਮ੍ਰਿਤਸਰ, 11 ਜਨਵਰੀ ( ਰੋਮਿਤ ਸ਼ਰਮਾ) ਸਥਾਨਕ ਗਰੀਨ ਅੇਵਨਿਊ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਵਲੋਂ ਗਰਨਿ ਅੇਵਨਿਊ ਵਿਖੇ ਧੀਆਂ ਦੀ ਲੋਹੜ ਿਮਾਨਈ ਗਈ। ਜਿਸ ਵਿੱਚ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ, ਜਿੰਨਾ ਨੇ ਲੋਹੜੀ ਬਾਲਣ ਦੀ ਰਸਮ ਅਦਾ ਕੀਤੀ ।ਇਸ ਮੌਕੇ ਉਨਾਂ ਨੇ ਕਿਹਾ ਕਿ ਅੱਜ ਲੜਕੀਆਂ ਕਿਸੇ ਵੀ ਪਖੋਂ ਲੜਕਿਆਂ ਨਾਲੋਂ ਪਿਛੇ ਨਹੀਂ ਹਨ, ਇਸ ਲਈ ਧੀਆਂ ਦੀ ਲੋਹੜੀ ਜਰੂਰ ਮਨਾਉਣੀ ਚਾਹੀਦੀ ਹੈ।ਉਨਾਂ ਨੇ ਵੈਲਫੇਅਰ ਐਸੋਸੀਏਸ਼ਨ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।ਇਸ ਮੌਕੇ ਕੌਂਸਲਰ ਪ੍ਰੀਤੀ ਤਨੇਜਾ, ਮਾਨਵ ਤਨੇਜਾ, ਨਰੇਸ਼ ਅਗਰਵਾਲ, ਪ੍ਰਧਾਨ ਰਾਜ ਕ੍ਰਿਸ਼ਨ, ਕਪਿਲ ਮਹਿਰਾ, ਸਰਬਜੀਤ ਸਿੰਘ, ਤਜਿੰਦਰ ਸਿੰਘ ਤੇ ਇਲਾਕਾ ਵਾਸੀ ਹਾਜਰ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …