Sunday, April 27, 2025
Breaking News

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਗਣਤੰਤਰ ਦਿਵਸ

ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ 76ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਅਤੇ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਵੱਲੋਂ ਤਿਰੰਗਾ ਝੰਡਾ ਲਹਿਰਾਉਣ ਨਾਲ ਹੋਈ, ਉਪਰੰਤ ਰਾਸ਼ਟਰੀ ਗੀਤ ਗਾਇਨ ਕੀਤਾ ਗਿਆ।ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਅਤੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਕਿਹਾ ਕਿ ਅਜ਼ੋਕੀ ਨੌਜਵਾਨ ਪੀੜ੍ਹੀ ਨੂੰ ਸੰਵਿਧਾਨ ਵਲੋਂ ਨਿਰਧਾਰਿਤ ਫਰਜ਼ਾਂ ਤੇ ਹੱਕਾਂ ਸਬੰਧੀ ਕਾਨੂੰਨਾਂ ਦੀ ਜਾਣਕਾਰੀ ਤੇ ਉਨ੍ਹਾਂ ਦੀ ਸਹੀ ਵਰਤੋਂ ਦੀ ਸਮਝ ਰੱਖਣੀ ਚਾਹੀਦੀ ਹੈ, ਕਿਉਂਕਿ ਇਹ ਸੰਵਿਧਾਨ ਬੜੇ ਕਠਿਨ ਉਪਰਾਲਿਆਂ ਅਤੇ ਬਲਿਦਾਨਾਂ ਤੋਂ ਬਾਅਦ ਪ੍ਰਾਪਤ ਹੋਇਆ ਸੀ।ਹੁਣ ਸਾਡਾ ਸਾਰਿਆਂ ਦਾ ਕਰੱਤਵ ਬਣਦਾ ਹੈ ਕਿ ਇਨ੍ਹਾਂ ਬਲਿਦਾਨਾਂ ਤੇ ਘਾਲਣਾ ਦੇ ਮੁੱਲ ਨੂੰ ਸਮਝਿਆ ਜਾਵੇ ਤੇ ਦੇਸ਼ ਦੇ ਮਾਣ ਦੀ ਰੱਖਿਆ ਕੀਤੀ ਜਾਵੇ।ਅਦਾਰਿਆਂ ਵਲੋਂ ਦੇਸ਼ ਭਗਤੀ ਨਾਲ ਭਰਪੂਰ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਸਕੂਲ ਬੈਂਡ ਅਤੇ ਐਨ.ਸੀ.ਸੀ ਵਿਦਿਆਰਥੀਆਂ ਨੇ ਪਰੇਡ ’ਚ ਭਾਗ ਲਿਆ।ਵਿਦਿਆਰਥੀਆਂ ਦੁਆਰਾ ਦੇਸ਼ ਭਗਤੀ ਨਾਲ ਸਮਰਪਿਤ ਕੋਰੀਓਗ੍ਰਾਫ਼ੀ, ਨਾਚ ਅਤੇ ਗੀਤ ਪੇਸ਼ ਕੀਤੇ ਗਏ।ਅਨੀਤਾ, ਰਾਜਬੀਰ ਗਰੇਵਾਲ, ਤਨਵੀਰ ਕੌਰ, ਸ਼ਰੁਤੀ ਗਰੋਵਰ ਨੇ ਭਾਸ਼ਣ ਅਤੇ ਕਵਿਤਾ ਗਾਇਨ ਰਾਹੀਂ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ।

Check Also

ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …