ਸੰਗਰੂਰ, 27 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਬਾਬਾ ਮੇਹਰ ਦਾਸ ਪਾਓ ਦੇ ਅਸਥਾਨ ‘ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਰਜਿ. ਵਲੋਂ ਡਾ. ਐਸ.ਪੀ ਸਿੰਘ ਓਬਰਾਏ ਦੀ ਅਗਵਾਈ ਹੇਠ ਵਿਖੇ 644ਵਾਂ ਅੱਖਾਂ ਦਾ ਮੁਫ਼ਤ ਕੈਂਪ ਲਾਇਆ ਗਿਆ।ਕੈਂਪ ਦੇ ਪ੍ਰਬਧੰਕਾਂ ਸਰਪ੍ਰਸਤ ਅਮਰਪ੍ਰੀਤ ਕੌਸ਼ਲ, ਚੇਅਰਮੈਨ ਗੁਰਸੇਵਕ ਸਿੰਘ ਚਹਿਲ ਤੇ ਪ੍ਰਧਾਨ ਗੁਰਚਰਨ ਸਿੰਘ ਨੇ ਦੱਸਿਆ ਕਿ ਇਸ ਕੈਂਪ ਦਾ ਉਦਘਾਟਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲ੍ਹਾ ਸੰਗਰੂਰ ਦੇ ਪ੍ਰਧਾਨ ਸੁਖਮਿੰਦਰ ਸਿੰਘ ਵਲੋਂ ਕੀਤਾ ਗਿਆ।ਅੱਖਾਂ ਦੇ ਮਾਹਿਰ ਡਾਕਟਰ ਸੰਦੀਪ ਤਾਇਲ ਚੰਡੀਗੜ੍ਹ ਅੱਖਾਂ ਦਾ ਹਸਪਤਾਲ ਸੁਨਾਮ ਵਾਲਿਆਂ ਨੇ 500 ਤੋਂ ਵਧੇਰੇ ਰੋਗੀਆਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਅਤੇ ਐਨਕਾਂ ਦਿੱਤੀਆਂ।ਜਿਨ੍ਹਾਂ ਵਿੱਚੋਂ 100 ਦੇ ਕਰੀਬ ਆਪਰੇਸ਼ਨ ਵਾਲੇ ਮਰੀਜ਼ਾਂ ਦੀ ਸ਼ਨਾਖ਼ਤ ਕਰਕੇ ਇਹਨਾਂ ਦੇ ਆਧੁਨਿਕ ਤਕਨੀਕ ਨਾਲ ਮੁਫ਼ਤ ਲੈਂਜ਼ ਪਾਏ ਜਾਣਗੇ।
ਇਸ ਕੈਂਪ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ, ਡਾਇਰੈਕਟਰ ਸਲਾਇਟ ਪ੍ਰੋ. ਮਨੀ ਕਾਂਤ ਪਾਸਵਾਨ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮੇਲਾ ਸਿੰਘ ਸੂਬੇਦਾਰ, ਸਮਾਜ ਸੇਵੀ ਗੌਰੀ ਸ਼ੰਕਰ ਬਾਂਸਲ, ਡਾ. ਮਲਵਿੰਦਰ ਸਿੰਘ, ਸਤਨਾਮ ਸਿੰਘ ਦਮਦਮੀ, ਨਿਰਮਲ ਸਿੰਘ ਭੰਮਾਬੱਦੀ, ਸੋਨੂੰ, ਮੋਨੂੰ ਜ਼ਿੰਦਲ ਆਦਿ ਹਾਜ਼ਰ ਸਨ।
Check Also
ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸੁਝਾਵਾਂ ਦੇ ਸਮੇਂ ਵਿੱਚ 20 ਮਈ ਤੱਕ ਕੀਤਾ ਵਾਧਾ
ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ …