ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 76ਵੇਂ ਗਣਤੰਤਰ ਦਿਵਸ ਸਮਾਰੋਹ ਦੌਰਾਨ ਸ੍ਰੀ ਗੁਰੂ ਹਰਗੋਬਿੰਦ ਸਿੰਘ ਹਾਕੀ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ।ਸਾਡੇ ਰਾਸ਼ਟਰ ਦੀ ਪ੍ਰਭੂਸੱਤਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੇ ਸਨਮਾਨ ਦੇ ਪ੍ਰਤੀਕ ਇਸ ਸਮਾਗਮ ਵਿੱਚ ਮਾਰਚ-ਪਾਸਟ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸੁਰੱਖਿਆ ਅਧਿਕਾਰੀਆਂ, ਐਨ.ਸੀ.ਸੀ ਏਅਰ ਵਿੰਗ ਅਤੇ ਐਨ.ਸੀ.ਸੀ ਆਰਮੀ ਵਿੰਗ ਨੇ ਭਾਗ ਲਿਆ।
ਝੰਡਾ ਲਹਿਰਾਉਣ ਤੋਂ ਬਾਅਦ ਸੰਬੋਧਨ ਕਰਦਿਆਂ ਵਾਈਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਆਜ਼ਾਦੀ ਨਾਲ ਆਉਣ ਵਾਲੀਆਂ ਜ਼ਿੰਮੇਵਾਰੀਆਂ `ਤੇ ਚਾਨਣਾ ਪਾਇਆ ਅਤੇ ਸਰਬਤ ਦਾ ਭਲਾ ਦੇ ਮਾਰਗ `ਤੇ ਚੱਲਦਿਆਂ ਸਾਰਿਆਂ ਨੂੰ ਸਮਾਨ ਸਤਿਕਾਰ ਅਤੇ ਨੈਤਿਕ ਕਦਰਾਂ-ਕੀਮਤਾਂ ਦੇ ਉਚ ਮੁੱਲਾਂ ਨੂੰ ਅਪਨਾਉਣ `ਤੇ ਜ਼ੋਰ ਦਿੰਦਿਆਂ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਆ।
ਅਕਾਦਮਿਕ ਮਾਮਲਿਆਂ ਦੇ ਡੀਨ ਪ੍ਰੋ. ਪਲਵਿੰਦਰ ਸਿੰਘ ਨੇ ਦੇਸ਼ ਦੀ ਪ੍ਰਭੂਸੱਤਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੇ ਸਨਮਾਨ ਵਿੱਚ ਇਸ ਮਹੱਤਵਪੂਰਨ ਦਿਨ ਨੂੰ ਮਨਾਉਣ ਲਈ ਆਏ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ, ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਆਰਥੀਆਂ ਦਾ ਨਿੱਘਾ ਸਵਾਗਤ ਕੀਤਾ।ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਕੇ.ਐਸ ਕਾਹਲੋਂ ਨੇ ਦੇਸ਼ ਸੇਵਾ ਲਈ ਪ੍ਰੇਰਦਿਆਂ ਸਾਰਿਆਂ ਦਾ ਧੰਨਵਾਦ ਕੀਤਾ।ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ, ਡੀਨ ਵਿਦਆਰਥੀ ਭਲਾਈ, ਡਾ. ਅਮਨਦੀਪ ਸਿੰਘ, ਇੰਚਾਰਜ਼ ਯੁਵਕ ਭਲਾਈ, ਕਰਨਲ ਅਮਰਬੀਰ ਸਿੰਘ ਚਾਹਲ, ਸੁਰੱਖਿਆ ਅਧਿਕਾਰੀ ਅਤੇ ਹੋਰ ਅਧਿਕਾਰੀ ਇਸ ਮੌਕੇ ਮੌਜ਼ੂਦ ਸਨ।ਇਸ ਸਮਾਗਮ ਦੇ ਹਿੱਸੇ ਵਜੋਂ, ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਵਿਚ ਐਨ.ਸੀ.ਸੀ ਏਅਰ ਵਿੰਗ, ਐਨ.ਸੀ.ਸੀ ਆਰਮੀ ਵਿੰਗ ਦੇ ਕੈਡਿਟਾਂ ਦੇ ਨਾਲ-ਨਾਲ ਪਲਟੂਨ ਕਮਾਂਡਰਾਂ ਅਤੇ ਪਰੇਡ ਕਮਾਂਡਰ ਕੈਪਟਨ ਜਸਵੀਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ।ਇਸ ਸਮਾਗਮ ਵਿੱਚ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਿਿਵਦਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਵੀ ਪੇਸ਼ ਕੀਤੇ।
Check Also
ਗੋਲਡਨ ਜੁਬਲੀ ਸੈਂਟਰ ਫਾਰ ਐਂਟਰਪ੍ਰਨਿਓਰਸ਼ਿਪ ਐਂਡ ਇਨੋਵੇਸ਼ਨ ਸੈਂਟਰ ਦੀ ਫਰਾਂਸ ਦੇ ਰਾਜਦੂਤ ਵਲੋਂ ਸ਼ਲਾਘਾ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …