ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਸ਼ਾਕਸ਼ੀ ਸਾਹਨੀ ਦੇ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਇਕ ਹੋਰ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਗਣਤੰਤਰ ਦਿਵਸ ਮੌਕੇ ਟਰਾਂਸਜੈਡਰ ਮੋਹਨੀ ਮਹੰਤ ਨੂੰ ਟਰਾਂਸਜੈਡਰਾਂ ਦੀ ਭਲਾਈ ਦੇ ਕੰਮ ਕਰਨ ਲਈ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਨਸਾ ਫੈਡਰੇਸ਼ਨ ਵੈਲਫੇਅਰ ਸੁਸਾਇਟੀ ਦੇ ਟਰਾਂਸਜੈਂਡਰ ਮੋਹਨੀ ਮਹੰਤ ਨੇ ਟਰਾਂਸਜੈਡਰਾਂ ਦੀ ਭਲਾਈ ਲਈ ਵਿਸ਼ੇਸ ਕੰਮਾਂ ਦੀ ਸ਼ੁਰੂਆਤ ਕੀਤੀ ਹੈ।ਮੋਹਨੀ ਮਹੰਤ ਵਲੋਂ ਟਰਾਸਜੈਡਰਾਂ ਦੇ ਸੈਲਫ ਹੈਲਪ ਗਰੁੱਪ, ਕਿੱਤਾ ਮੁਖੀ ਸਿਖਲਾਈ ਦੇ ਨਾਲ ਨਾਲ ਐਚ.ਆਈ.ਵੀ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।ਮੋਹਨੀ ਮਹੰਤ ਵਲੋਂ ਟਰਾਂਸਜੈਂਡਰਾਂ ਲਈ 25 ਬੈਡਾਂ ਦਾ ਇੱਕ ਸ਼ੈਲਟਰ ਹੋਮ ਸਥਾਪਿਤ ਕੀਤਾ ਗਿਆ ਹੈ ਅਤੇ ਉਨਾਂ ਦੇ ਇਲਾਜ਼ ਲਈ ਇਕ ਸਹਿਯੋਗ ਕਲੀਨਿਕ ਵੀ ਚਲਾਇਆ ਜਾ ਰਿਹਾ ਹੈ।ਮੋਹਨੀ ਮਹੰਤ ਨੇ ਦੱਸਿਆ ਕਿ ਟਰਾਂਸਜੈਂਡਰਾਂ ਦੀ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਸਾਡੀ ਸੁਸਾਇਟੀ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ।ਟਰਾਂਸਜੈਂਡਰਾਂ ਦੇ ਆਧਾਰ ਕਾਰਡ, ਵੋਟਰ ਕਾਰਡ ਅਤੇ ਪੈਨ ਕਾਰਡ ਵੀ ਬਣਾਏ ਜਾ ਰਹੇ ਹਨ।
ਸਕੱਤਰ ਰੈਡ ਕਰਾਸ ਸੁਸਾਇਟੀ ਸੈਮਸਨ ਮਸੀਹ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਤਹਿਤ ਰੈਡ ਕਰਾਸ ਹਰ ਸਮੇਂ ਟਰਾਂਸਜੈਂਡਰਾਂ ਦੀ ਮਦਦ ਲਈ ਤਿਆਰ ਹੈ ਅਤੇ ਉਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਉਸੇ ਸਮੇਂ ਹੀ ਨਿਪਟਾਰਾ ਕਰ ਦਿੱਤਾ ਜਾਂਦਾ ਹੈ।ਉਨਾਂ ਦੱਸਿਆ ਕਿ ਟਰਾਂਸਜੈਂਡਰਾਂ ਨੂੰ ਜਾਗਰੂਕ ਕਰਨ ਲਈ ਮਨਸਾ ਫੈਡਰੇਸ਼ਨ ਵੈਲਫੇਅਰ ਸੁਸਾਇਟੀ ਵਲੋਂ ਵੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।
Check Also
ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸੁਝਾਵਾਂ ਦੇ ਸਮੇਂ ਵਿੱਚ 20 ਮਈ ਤੱਕ ਕੀਤਾ ਵਾਧਾ
ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ …