ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਵਿਦਿਅਕ ਸਾਲ 2023-2024 ਲਈ `ਏ` ਅਤੇ `ਬੀ` ਡਿਵੀਜ਼ਨ (ਪੁਰਸ਼ ਅਤੇ ਔਰਤਾਂ) ਦੇ ਜੇਤੂ ਕਾਲਜਾਂ ਦਾ ਸਨਮਾਨ ਕਰਨ ਲਈ ਸੈਨੇਟ ਹਾਲ ਵਿੱਚ ਖੇਡ ਇਨਾਮ ਵੰਡ ਸਮਾਰੋਹ ਦੌਰਾਨ ਵਿਦਿਆਰਥੀ-ਐਥਲੀਟਾਂ ਦੀਆਂ ਪ੍ਰਾਪਤੀਆਂ `ਤੇ ਮਾਣ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਜੀਵਨ ਵਿਚ ਤਰੱਕੀ ਕਰਨ ਲਈ ਯਤਨਸ਼ੀਲ ਰਹਿਣ ਲਈ ਉਤਸ਼ਾਹਿਤ ਕੀਤਾ।
ਪ੍ਰੋ. ਕਰਮਜੀਤ ਸਿੰਘ ਨੇ ਵਿਦਿਆਰਥੀਆਂ ਵਿੱਚ ਸਮੁੱਚੇ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਖੇਡਾਂ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਕਾਲਜਾਂ ਵਿੱਚ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਯੂਨੀਵਰਸਿਟੀ ਹੋਰ ਵੀ ਸਹਿਯੋਗ ਦੇਵੇਗੀ।ਉਨ੍ਹਾਂ ਵਿਦਿਆਰਥੀਆਂ ਵਿੱਚ ਰੁਜ਼ਗਾਰਯੋਗਤਾ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਕੋਰਸਾਂ ਅਤੇ ਇੰਟਰਨਸ਼ਿਪ ਨੂੰ ਸਮੇਂ ਦੀ ਲੋੜ ਦੱਸਦਿਆਂ ਕਿਹਾ ਕਿ ਯੂਨੀਵਰਸਿਟੀ ਅਜਿਹੇ ਕੋਰਸ ਅਤੇ ਇੰਟਰਨਸ਼ਿਪ ਪ੍ਰੋਗਰਾਮ ਸ਼ੁਰੂ ਕਰੇਗੀ ਜਿਸ ਨਾਲ ਉਹ ਆਪਣੀ ਪੜ੍ਹਾਈ ਤੋਂ ਬਾਅਦ ਹੋਰ ਆਸਾਨੀ ਨਾਲ ਨੌਕਰੀਆਂ ਪ੍ਰਾਪਤ ਕਰ ਸਕਣ।ਉਨ੍ਹਾਂ ਭਰੋਸਾ ਦਿਵਾਇਆ ਕਿ ਯੂਨੀਵਰਸਿਟੀ ਕਾਲਜਾਂ ਅਤੇ ਕੈਂਪਸ ਦੇ ਹਰੇਕ ਵਿਦਿਆਰਥੀ ਲਈ ਹਰ ਸੰਭਵ ਸਰੋਤ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਹਮੇਸ਼ਾਂ ਤਤਪਰ ਹੈ।
ਵਾਈਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਜੇਤੂ ਸੰਸਥਾਵਾਂ ਨੂੰ ਟਰਾਫੀਆਂ ਪ੍ਰਦਾਨ ਕੀਤੀਆਂ।ਇਸ ਸਮਾਗਮ ਵਿੱਚ ਪ੍ਰੋ. (ਡਾ.) ਪਲਵਿੰਦਰ ਸਿੰਘ ਡੀਨ ਅਕਾਦਮਿਕ ਮਾਮਲੇ, ਡਾ. ਕੇ.ਐਸ ਕਾਹਲੋਂ ਰਜਿਸਟਰਾਰ, ਡਾ. ਪ੍ਰੀਤ ਮਹਿੰਦਰ ਸਿੰਘ ਬੇਦੀ ਡੀਨ ਵਿਦਿਆਰਥੀ ਭਲਾਈ, ਡਾ. ਅਮਨਦੀਪ ਸਿੰਘ ਇੰਚਾਰਜ਼ ਯੁਵਕ ਭਲਾਈ, ਡਾ. ਜਗਰਾਜ ਸਿੰਘ ਪ੍ਰਧਾਨ ਜੀ.ਐਨ.ਡੀ.ਯੂ.ਐਸ.ਸੀ(ਪੁਰਸ਼) ਅਤੇ ਡਾ. ਨਵਜੋਤ ਕੌਰ, ਪ੍ਰਧਾਨ ਜੀ.ਐਨ.ਡੀ.ਯੂ.ਐਸ.ਸੀ (ਮਹਿਲਾ) ਮੌਜ਼ੂਦ ਸਨ।ਡਾ. ਕੰਵਰ ਮਨਦੀਪ ਸਿੰਘ ਡਾਇਰੈਕਟਰ ਸਪੋਰਟਸ ਨੇ ਯੂਨੀਵਰਸਿਟੀ ਦੀਆਂ ਖੇਡ ਪ੍ਰਾਪਤੀਆਂ ਬਾਰੇ ਇੱਕ ਵਿਸਤ੍ਰਿਤ ਰਿਪੋਰਟ ਪੇਸ਼ ਕੀਤੀ।
ਡਾ. ਕੰਵਰ ਨੇ ਕਿਹਾ ਕਿ `ਏ` ਡਿਵੀਜ਼ਨ (ਪੁਰਸ਼) ਵਿੱਚ ਓਵਰਆਲ ਜਨਰਲ ਚੈਂਪੀਅਨਸ਼ਿਪ ਟਰਾਫੀ ਦੇ ਨਾਲ-ਨਾਲ ਸਰਵੋਤਮ ਓਵਰਆਲ ਪ੍ਰਦਰਸ਼ਨ ਲਈ “ਸ਼ਹੀਦ ਭਗਤ ਸਿੰਘ ਯਾਦਗਾਰੀ ਟਰਾਫੀ” ਖਾਲਸਾ ਕਾਲਜ ਅੰਮ੍ਰਿਤਸਰ ਨੇ ਜਿੱਤੀ।ਲਾਇਲਪੁਰ ਖਾਲਸਾ ਕਾਲਜ ਜਲੰਧਰ ਅਤੇ ਡੀ.ਏ.ਵੀ ਕਾਲਜ ਅੰਮ੍ਰਿਤਸਰ ਕ੍ਰਮਵਾਰ ਪਹਿਲੇ ਅਤੇ ਦੂਜੇ ਰਨਰ-ਅੱਪ ਸਥਾਨ ਪ੍ਰਾਪਤ ਕੀਤੇ।
ਮਹਿਲਾ `ਏ` ਡਿਵੀਜ਼ਨ ਵਿੱਚ ਐਚ.ਐਮ.ਵੀ ਜਲੰਧਰ ਨੇ ਓਵਰਆਲ ਜਨਰਲ ਚੈਂਪੀਅਨਸ਼ਿਪ ਟਰਾਫੀ ਜਿੱਤੀ, ਉਸ ਤੋਂ ਬਾਅਦ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਅੰਮ੍ਰਿਤਸਰ ਅਤੇ ਜੀ.ਐਨ.ਡੀ.ਯੂ ਕੈਂਪਸ ਅੰਮ੍ਰਿਤਸਰ, ਪਹਿਲੇ ਅਤੇ ਦੂਜੇ ਰਨਰ-ਅੱਪ ਰਹੇ।`ਬੀ` ਡਵੀਜ਼ਨ ਵਿੱਚ ਐਸ.ਬੀ.ਡੀ.ਐਸ ਖਾਲਸਾ ਕਾਲਜ ਡੋਮੇਲੀ ਨੇ ਪੁਰਸ਼ਾਂ ਦੇ ਵਰਗ ਵਿੱਚ ਜਿੱਤ ਪ੍ਰਾਪਤ ਕੀਤੀ, ਜਿਸ ਵਿਚ ਐਸ.ਐਸ.ਐਮ ਕਾਲਜ ਦੀਨਾਨਗਰ, ਦੂਜੇ ਰਨਰ-ਅੱਪ ਰਿਹਾ।ਮਹਿਲਾ ਵਰਗ ਵਿੱਚ, ਹਿੰਦੂ ਕਾਲਜ ਅੰਮ੍ਰਿਤਸਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਦੋਆਬਾ ਕਾਲਜ ਜਲੰਧਰ ਦੂਜਾ ਰਨਰ-ਅੱਪ ਰਿਹਾ।
Check Also
ਬਾਬਾ ਭੂਰੀ ਵਾਲੇ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਸ਼ਾਸਨ ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਵੇਗਾ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਸੰਤ ਬਾਬਾ …