Tuesday, April 29, 2025
Breaking News

ਭੈਣ ਊਸ਼ਾ ਰਾਣੀ ਦੇ ਸੱਸ ਮਾਤਾ ਸ਼੍ਰੀਮਤੀ ਲਛਮੀ ਦੇਵੀ ਦੇ ਦੇਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 29 ਜਨਵਰੀ (ਜਗਸੀਰ ਲੌਂਗੋਵਾਲ) – ਸੈੱਟਰ ਆਫ਼ ਇੰਡੀਅਨ ਟਰੇਡ ਯੂਨੀਅਨਜ (ਸੀਟੂ) ਨਾਲ ਸਬੰਧਤ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ, ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ, ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਪੰਜਾਬ, ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਅਤੇ ਜਨਰਲ ਸਕੱਤਰ ਸਾਥੀਆਂ ਜਿਨ੍ਹਾਂ ਵਿੱਚ ਭੈਣ ਹਰਜੀਤ ਕੌਰ ਪੰਜੋਲਾ, ਸੁਭਾਸ਼ ਰਾਣੀ, ਅੰਮ੍ਰਿਤਪਾਲ ਕੌਰ, ਦਲਜੀਤ ਕੁਮਾਰ ਗੋਰਾ, ਸ਼ੇਰ ਸਿੰਘ ਫਰਵਾਹੀ, ਅਮਰਨਾਥ ਕੂਮਕਲਾਂ, ਗੁਰਨਾਮ ਸਿੰਘ ਘਨੌਰ, ਦਲਜੀਤ ਨੈਬ ਸਿੰਘ ਲੋਚਮਾਂ ਅਤੇ ਪਰਮਜੀਤ ਸਿੰਘ ਨੀਲੋਂ, ਦੇਵੀ ਦਾਸ ਮਿਆਣੀ ਨੇ ਬਿਆਨ ਜਾਰੀ ਕਰਦਿਆਂ ਆਲ ਇੰਡੀਆ ਸੀ.ਆਈ.ਟੀ.ਯੂ ਦੇ ਸਕੱਤਰ ਭੈਣ ਊਸ਼ਾ ਰਾਣੀ ਦੀ ਸੱਸ ਮਾਤਾ ਅਤੇ ਮਾਸਟਰ ਸੂਰਜਭਾਨ ਜੈਨ ਦੇ ਮਾਤਾ ਸ੍ਰੀਮਤੀ ਲੱਛਮੀ ਦੇਵੀ ਜੀ ਦੇ ਕੁੱਝ ਹਫ਼ਤੇ ਬਿਮਾਰ ਰਹਿਣ ਉਪਰੰਤ ਅਕਾਲ ਚਲਾਣੇ ਕਰਨ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਮਾਤਾ ਜੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਮਾਤਾ ਜੀ ਨੇ ਅਪਣੇ ਪਰਿਵਾਰ ਅਤੇ ਸਮਾਜ ਦੀ ਉਸਾਰੀ ਵਿੱਚ ਪਾਏ ਯੋਗਦਾਨ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਪਰੋਕਤ ਜੱਥੇਬੰਦੀਆਂ ਦੇ ਸੂਬਾਈ ਆਗੂਆਂ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

Check Also

ਖਾਲਸਾ ਕਾਲਜ ਵਿਖੇ ‘ਕਰੀਅਰ ਪੇ ਚਰਚਾ’ ਵਿਸ਼ੇ ’ਤੇ ਵਰਕਸ਼ਾਪ-ਕਮ-ਸਿਖਲਾਈ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ …