Saturday, April 26, 2025
Breaking News

ਖ਼ਾਲਸਾ ਕਾਲਜ ਵਿਖੇ 3 ਰੋਜ਼ਾ ਰਾਸ਼ਟਰੀ ਕਾਨਫਰੰਸ 7 ਤੋਂ

ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੀ ਫੈਕਲਟੀ ਆਫ਼ ਸਾਇੰਸਜ਼ ਵੱਲੋਂ ਪੰਜਾਬ ਅਕੈਡਮੀ ਆਫ਼ ਸਾਇੰਸਜ਼ ਪਟਿਆਲਾ ਦੀ ਸਰਪ੍ਰਸਤੀ ਹੇਠ ‘28ਵੀਂ ਪੰਜਾਬ ਸਾਇੰਸ ਕਾਂਗਰਸ (ਪੀ.ਐਸ.ਸੀ-2025 ਅਤੇ ‘ਵਿਗਿਆਨ ਅਤੇ ਤਕਨਾਲੋਜੀ ਦੇ ਮੌਜ਼ੂਦਾ ਰੁਝਾਨ’ ਵਿਸ਼ੇ ’ਤੇ 7 ਤੋਂ 9 ਫਰਵਰੀ ਤੱਕ 3 ਰੋਜ਼ਾ ਰਾਸ਼ਟਰੀ ਕਾਨਫ਼ਰੰਸ ਕਰਵਾਈ ਜਾ ਰਹੀ ਹੈ।
ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੀ ਮੌਜ਼ੂਦਗੀ ’ਚ ਵਾਇਸ ਪਿ੍ਰੰਸੀਪਲ ਤੇ ਪੀ.ਐਸ.ਸੀ-2025 ਦੇ ਕੋਆਰਡੀਨੇਟਰ ਡਾ. ਤਮਿੰਦਰ ਸਿੰਘ ਭਾਟੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਕਾਂਗਰਸ ਖੋਜ਼ਕਰਤਾਵਾਂ ਅਤੇ ਅਕਾਦਮਿਕ ਵਿਗਿਆਨੀਆਂ ਨੂੰ ਵਿਗਿਆਨ ਦੇ ਵੱਖ-ਵੱਖ ਖੇਤਰਾਂ ’ਚ ਆਪਣੀ ਤਾਜ਼ਾ ਖੋਜ਼ ਸਬੰਧੀ ਚਰਚਾ ਕਰਨ ਅਤੇ ਸਾਂਝਾ ਕਰਨ ਲਈ ਇਕ ਪਲੇਟਫ਼ਾਰਮ ਮੁਹੱਈਆ ਕਰੇਗੀ।ਉਨ੍ਹਾਂ ਕਿਹਾ ਕਿ ਕਾਨਫਰੰਸ ਸਬੰਧੀ ਵੱਖ-ਵੱਖ ਸੰਸਥਾਵਾਂ ਦੇ 300 ਤੋਂ ਵਧੇਰੇ ਪ੍ਰਤੀਭਾਗੀਆਂ ਵੱਲੋਂ ਰਜਿਸਟਰੇਸ਼ਨ ਕਰਵਾਈ ਗਈ ਹੈ।
ਉਨ੍ਹਾਂ ਕਿਹਾ ਕਿ ਮੌਖਿਕ ਅਤੇ ਪੋਸਟਰ ਪੇਸ਼ਕਾਰੀਆਂ ਦੁਆਰਾ ਭਾਗੀਦਾਰੀ ਕੀਤੀ ਜਾ ਸਕਦੀ ਹੈ ਅਤੇ ਸਭ ਤੋਂ ਵਧੀਆ ਪੇਸ਼ਕਾਰੀ ਨੂੰ ਨੌਜਵਾਨ ਵਿਗਿਆਨੀ ਪੁਰਸਕਾਰੀ (ਯੰਗ ਸਾਇੰਟਿਸਟ ਐਵਾਰਡ) ਨਾਲ ਸਨਮਾਨਿਤ ਵੀ ਕੀਤਾ ਜਾਵੇਗਾ।ਡਾ. ਭਾਟੀਆ ਨੇ ਕਿਹਾ ਕਿ ਵਿਗਿਆਨਕ ਖੋਜ਼ ਦੇ ਵੱਖ-ਵੱਖ ਖੇਤਰਾਂ ਲਈ ਹੋਰ ਇਨਾਮ ਵੀ ਦਿੱਤੇ ਜਾਣਗੇ। ਇਸ ਤੋਂ ਇਲਾਵਾ ਪੰਜਾਬ ਅਕੈਡਮੀ ਆਫ਼ ਸਾਇੰਸਿਜ਼ ਦੇ ਜਨਰਲ ’ਚ (ਪੀਅਰ ਸਮੀਖਿਆ ਤੋਂ ਬਾਅਦ) ਚੁਣੇ ਗਏ ਪੇਪਰ ਪ੍ਰਕਾਸ਼ਿਤ ਕੀਤੇ ਜਾਣਗੇ।

Check Also

ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …