ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼ਹਿਰਾਂ ਅੰਦਰ ਜਿਥੇ ਨਿਕਾਸੀ ਪਾਣੀ ਦੇ ਲਈ ਸੀਵਰੇਜ਼ ਦੀ ਵਿਵਸਥਾਵਾਂ ਕੀਤੀ ਗਈਆਂ ਹਨ, ਜੋ ਨਿਕਾਸੀ ਪਾਣੀ ਨੂੰ ਟ੍ਰੀਟਮੈਂਟ ਪਲਾਂਟ ਤੱਕ ਲੈ ਕੇ ਜਾਂਦਾ ਹੈ ਅਤੇ ਪਾਣੀ ਨੂੰ ਟ੍ਰੀਟ ਕਰਕੇ ਫਿਰ ਖੇਤੀ ਯੋਗ ਬਣਾਇਆ ਜਾਂਦਾ ਹੈ ਅਤੇ ਹੁਣ ਜਿਲ੍ਹਾ ਪਠਾਨਕੋਟ ਦੇ ਪ੍ਰਸਾਸ਼ਨ ਨੇ ਪਿੰਡਾਂ ਦੇ ਅੰਦਰ ਨਿਕਾਸੀ ਪਾਣੀ ਵਿਵਸਥਾ ਦਰੁੱਸਤ ਕਰਨ ਦੇ ਲਈ ਵਿਸ਼ੇਸ਼ ਉਪਰਾਲੇ ਸ਼ੁਰੂ ਕੀਤੇ ਹੋਏ ਹਨ।ਮੋਜ਼ੂਦਾ ਸਮੇਂ ਅੰਦਰ ਜਿਲ੍ਹਾ ਪਠਾਨਕੋਟ ਦੇ ਦੋ ਦਰਜਨ ਤੋਂ ਜਿਆਦਾ ਪਿੰਡਾਂ ਅੰਦਰ ਨਿਕਾਸੀ ਪਾਣੀ ਦੀ ਵਿਵਸਥਾ ਕਰਨ ਦੇ ਲਈ ਪਿੰਡਾਂ ਅੰਦਰ ਥਾਪਰ ਮਾਡਲ ਛੱਪੜਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਵਿਕਾਸ ਕਾਰਜ਼ਾਂ ਦੀ ਨਿਗਰਾਨੀ ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਆਪ ਕਰ ਰਹੇ ਹਨ।ਡਿਪਟੀ ਕਮਿਸ਼ਨਰ ਪਠਾਨਕੋਟ ਵਲੋਂ ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਦੇ ਨਾਲ ਹਿੰਦ-ਪਾਕ ਸਰਹੱਦ ਦੇ ਨਾਲ ਲੱਗਦੇ ਖੇਤਰੀ ਪਿੰਡਾਂ ਅੰਦਰ ਵਿਸ਼ੇਸ਼ ਦੋਰਾ ਕੀਤਾ ਗਿਆ ਅਤੇ ਚੱਲ ਰਹੇ ਇਨ੍ਹਾਂ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਨਾਲ ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ) ਪਠਾਨਕੋਟ, ਯੁੱਧਵੀਰ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ, ਹਰਪ੍ਰੀਤ ਸਿੰਘ ਬਲਾਕ ਵਿਕਾਸ ਪੰਚਾਇਤ ਅਫਸਰ, ਨਿਧੀ ਮਹਿਤਾ ਨਰੇਗਾ ਕੋਆਰਡੀਨੇਟਰ ਅਤੇ ਹੋਰ ਜਿਲ੍ਹਾ ਪ੍ਰਸਾਸਨਿਕ ਅਧਿਕਾਰੀ ਵੀ ਹਾਜਰ ਸਨ।
ਡਿਪਟੀ ਕਮਿਸ਼ਨਰ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ।ਉਨ੍ਹਾਂ ਦੱਸਿਆ ਕਿ ਅੱਜ ਉਹ ਪਿੰਡ ਮਨਵਾਲ ਮੰਗਵਾਲ ਪੁੱਜੇ, ਜਿਥੇ 15.72 ਰੁਪਏ ਖਰਚ ਕਰਕੇ ਅਤੇ ਮਸਤਪੁਰ ਵਿਖੇ 17.71 ਲੱਖ ਰੁਪਏ ਦੀ ਲਾਗਤ ਨਾਲ ਥਾਪਰ ਮਾਡਲ ਤਿਆਰ ਕਰਵਾਏ ਜਾ ਰਹੇ ਹਨ।ਰਮਕਾਲਮਾਂ ਵਿਖੇ 7.3 ਲੱਖ ਦੀ ਲਾਗਤ ਦੇ ਨਾਲ ਖੇਡ ਗਰਾਉਂਡ ਦਾ ਨਿਰਮਾਣ ਕਾਰਜ਼ ਬਹੁਤ ਹੀ ਵਧੀਆ ਢੰਗ ਨਾਲ ਚੱਲ ਰਿਹਾ ਹੈ।ਇਸ ਤੋਂ ਇਲਾਵਾ ਪਿੰਡ ਟੀਂਡਾਂ ਵਿਖੇ 8.40 ਲੱਖ ਰੁਪਏ ਅਤੇ ਕੋਟ ਭੱਟੀਆਂ ਵਿਖੇ 7.50 ਲੱਖ ਰੁਪਏ ਦੀ ਲਾਗਤ ਨਾਲ ਬਣਾਂਏ ਜਾ ਰਹੇ ਆਂਗਣਬਾੜੀ ਸੈਂਟਰਾਂ ਦੀ ਵੀ ਜਾਂਚ ਕੀਤੀ ਗਈ ਹੈ।
Check Also
ਬਾਬਾ ਭੂਰੀ ਵਾਲੇ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਸ਼ਾਸਨ ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਵੇਗਾ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਸੰਤ ਬਾਬਾ …