ਪਠਾਨਕੋਟ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀ ਜਾਨਾਂ ਵਾਰਨ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਯਾਦ ਕਰਦਿਆਂ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਬਲਿਦਾਨ ਦਿਵਸ ਮਨਾਇਆ ਗਿਆ, ਜਿਸ ਦੋਰਾਨ ਜਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਦੋ ਮਿੰਟ ਦਾ ਮੌਨ ਧਾਰ ਕੇ ਦੇਸ਼ ਦੇ ਸਮੂਹ ਸਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਵਧੀਕ ਡਿਪਟੀ ਕਮਿਸ਼ਨਰ (ਜ) ਹਰਦੀਪ ਸਿੰਘ ਨੇ ਦੱਸਿਆ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ ਬਰਸੀ ਨੂੰ ਸਮਰਪਿਤ ਇਸ ਦਿਵਸ ’ਤੇ ਹਰ ਉਸ ਆਜ਼ਾਦੀ ਘੁਲਾਟੀਏ ਦੀ ਯਾਦ ’ਚ ਮੌਨ ਧਾਰਿਆ ਜਾਂਦਾ ਹੈ, ਜਿਸ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ’ਚ ਆਪਣਾ ਬਲੀਦਾਨ ਦਿੱਤਾ।ਸਮੁੱਚਾ ਰਾਸ਼ਟਰ ਅਤੇ ਭਾਰਤੀ ਆਪਣੇ ਉਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਦੇ ਹਮੇਸ਼ਾਂ ਰਿਣੀ ਰਹਿਣਗੇ, ਜਿਨ੍ਹਾਂ ਨੇ ਆਪਣੀਆਂ ਜਾਨਾਂ ਵਾਰ ਕੇ ਦੇਸ਼ ਨੂੰ ਗੁਲਾਮੀ ਦੇ ਜੰਜ਼ਾਲ ’ਚੋਂ ਬਾਹਰ ਕੱਢ ਕੇ, ਭਾਰਤੀਆਂ ਨੂੰ ਗੌਰਵਸ਼ਾਲੀ ਜ਼ਿੰਦਗੀ ਜਿਊਣ ਦਾ ਅਵਸਰ ਮੁਹੱਈਆ ਕਰਵਾਇਆ।ਉਨ੍ਹਾਂ ਕਿਹਾ ਕਿ ਸ਼ਹੀਦਾਂ ਕਰਕੇ ਹੀ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ।
ਇਸ ਮੋਕੇ ਮੇਜਰ ਡਾ. ਸੁਮਿਤ ਮੁਧ ਐੋਸ.ਡੀ.ਐਮ ਧਾਰ ਕਲ੍ਹਾ, ਪਵਨ ਕੁਮਾਰ ਜਿਲ੍ਹਾ ਮਾਲ ਅਫਸਰ, ਡਾ. ਮਲਕੀਤ ਸਿੰਘ ਜਿਲ੍ਹਾ ਆਯੂਰਵੈਦਿਕ ਅਫਸਰ, ਰਾਜੇਸ਼ ਕੁਮਾਰ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ), ਕਮਲਜੀਤ ਕੌਰ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ), ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਡੀ.ਜੀ ਸਿੰਘ ਡਿਪਟੀ ਡੀ.ਈ.ਓ (ਐਲੀਮੈਂਟਰੀ), ਯੁੱਧਵੀਰ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ ਅਤੇ ਹੋਰ ਪ੍ਰਸਾਸਨਿਕ ਅਧਿਕਾਰੀ ਵੀ ਹਾਜ਼ਰ ਸਨ।
Check Also
ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸੁਝਾਵਾਂ ਦੇ ਸਮੇਂ ਵਿੱਚ 20 ਮਈ ਤੱਕ ਕੀਤਾ ਵਾਧਾ
ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ …