Saturday, April 26, 2025
Breaking News

ਖਾਲਸਾ ਕਾਲਜ ਐਜੂਕੇਸ਼ਨ ਵਿਖੇ ਟ੍ਰੈਫ਼ਿਕ ਨਿਯਮਾਂ ਅਤੇ ਸਾਈਬਰ ਸੁਰੱਖਿਆ ’ਤੇ ਐਕਸਟੈਸ਼ਨ ਲੈਕਚਰ

ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਐਨ.ਐਸ.ਐਸ ਯੂਨਿਟ ਦੁਆਰਾ ਸੜਕ ਸੁਰੱਖਿਆ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਅਧੀਨ ਟ੍ਰੈਫਿਕ ਨਿਯਮਾਂ ਅਤੇ ਸਾਈਬਰ ਸੁਰੱਖਿਆ ’ਤੇ ਐਕਸਟੈਸ਼ਨ ਲੈਕਚਰ ਕਰਵਾਇਆ ਗਿਆ।ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਕਰਵਾਏ ਉਕਤ ਪ੍ਰੋਗਰਾਮ ਮੌਕੇ ਟ੍ਰੈਫਿਕ ਮਾਰਸ਼ਲ ਸੁਰਿੰਦਰਪਾਲ ਸਿੰਘ ਅਤੇ ਪੰਜਾਬ ਸਾਂਝ ਕੇਂਦਰ, ਸਬ-ਇੰਸਪੈਕਟਰ ਸਤਵੰਤ ਸਿੰਘ ਨੇ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ।
ਡਾ. ਹਰਪ੍ਰੀਤ ਕੌਰ ਨੇ ਐਸੋਸੀਏਟ ਪ੍ਰੋ: ਡਾ. ਨਿਰਮਲਜੀਤ ਕੌਰ ਅਤੇ ਐਸੋ: ਪ੍ਰੋ: ਡਾ. ਗੁਰਜੀਤ ਕੌਰ ਨੇ ਆਏ ਮਹਿਮਾਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ।ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਮਨੁੱਖੀ ਜੀਵਨ ਵਿੱਚਲੀ ਜੀਵਨ ਸ਼ੈਲੀ ’ਚ ਬਦਲਾਅ ਦੇ ਕਾਰਨ ਸੜਕਾਂ ’ਤੇ ਟ੍ਰੈਫਿਕ ਦਿਨ-ਬ-ਦਿਨ ਵਧਦੀ ਜਾ ਰਹੀ ਹੈ, ਕਿਉਂਕਿ ਹਰੇਕ ਮਨੁੱਖ ਦਿਖਾਵੇ ਦੇ ਚੱਕਰ ’ਚ ਜਿਥੇ ਸੜਕਾਂ ’ਤੇ ਭੀੜ ’ਚ ਵਾਧਾ ਕਰ ਰਿਹਾ ਹੈ, ਉਥੇ ਵਧ ਰਹੀਆਂ ਸੜਕੀ ਦੁਰਘਟਨਾਵਾਂ ਦਾ ਵੀ ਕਾਰਨ ਬਣ ਰਿਹਾ ਹੈ।
ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਅੱਜ ਦੀ ਤੇਜ਼ ਰਫਤਾਰੀ ’ਚ ਸਾਰੇ ਹੀ ਕਾਹਲੀ ’ਚ ਹਨ, ਜਿਸ ਕਾਰਣ ਉਹ ਟ੍ਰੈਫਿਕ ਨਿਯਮਾਂ ਨੂੰ ਅਣਗੌਲਿਆ ਕਰਦੇ ਹੋਏ ਅੱਗੇ ਵਧਦੇ ਹਨ, ਜਿਸ ਕਾਰਨ ਦੁਰਘਟਨਾਵਾਂ ਵਾਪਰਦੀਆਂ ਹਨ।ਪ੍ਰੋਗਰਾਮ ਮੌਕੇ ਸਤਵੰਤ ਸਿੰਘ ਨੇ ਵਿਦਿਆਰਥੀਆਂ ਨਾਲ ਵਧ ਰਹੇ ਸਾਈਬਰ ਕ੍ਰਾਈਮ ਦੇ ਕਾਰਨ ਅਤੇ ਬਚਾਅ ਬਾਰੇ ਚਰਚਾ ਕੀਤੀ ਜਿਸ ’ਚ ਉਨ੍ਹਾਂ ਨੇ ਆਪਣੇ ਕੰਪਿਊਟਰ ਅਤੇ ਮੋਬਾਇਲ ਫੋਨ ਨੂੰ ਸਮੇਂ-ਸਮੇਂ ’ਤੇ ਅਪਡੇਟ ਕਰਨ ਦਾ ਸੁਝਾਅ ਦਿੱਤਾ।
ਪ੍ਰੋਗਰਾਮ ਦੇ ਕੋ-ਆਰਡੀਨੇਟਰ ਐਸੋ: ਪ੍ਰੋ: ਡਾ. ਗੁਰਜੀਤ ਕੌਰ ਅਤੇ ਐਨ.ਐਸ.ਐਸ, ਕੋ-ਆਰਡੀਨੇਟਰ ਡਾ. ਸਤਿੰਦਰ ਢਿੱਲੋਂ ਦੀ ਯੋਗ ਅਗਵਾਈ ’ਚ ਆਯੋਜਿਤ ਲੈਕਚਰ ’ਚ ਡਾ. ਗੁਰਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਪ੍ਰੋਗਰਾਮ ਦੇ ਅੰਤ ’ਚ ਡਾ. ਹਰਪ੍ਰੀਤ ਕੌਰ ਨੇ ਡਾ. ਨਿਰਮਲਜੀਤ ਕੌਰ, ਡਾ. ਗੁਰਜੀਤ ਕੌਰ, ਡਾ. ਢਿੱਲੋਂ ਨਾਲ ਮਿਲ ਕੇ ਆਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ।

Check Also

ਇੰਸਟੀਚਿਊਟ ਫਾਰ ਦ ਬਲਾਈਂਡ ਨੇ 102 ਸਾਲਾ ਸਥਾਪਨਾ ਦਿਵਸ ਮਨਾਇਆ

ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਨੇਤਰਹੀਣਾਂ ਦੀ ਸੇਵਾ ਲਈ ਸੰਸਥਾ ਦੀ ਕੀਤੀ ਸ਼ਲਾਘਾ …