Saturday, February 22, 2025
Breaking News

ਖ਼ਾਲਸਾ ਕਾਲਜ ਵਿਖੇ ‘ਸੁਚੱਜੀ ਜੀਵਨ ਜਾਚ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ

ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਜੈਂਡਰ ਚੈਪੀਅਨਜ਼ ਕਲੱਬ ਅਤੇ ਰੈਡ ਰਿਬਨ ਕਲੱਬ ਦੇ ਸਹਿਯੋਗ ਨਾਲ ਸਹਾਇਕ ਨਿਰਦੇਸ਼ਕ ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ ਵਲੋਂ ‘ਸੁਚੱਜੀ ਜੀਵਨ ਜਾਚ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨੈਤਿਕ ਮੁੱਲ੍ਹਾਂ ਪ੍ਰਤੀ ਸੁਚੇਤ ਕਰਵਾ ਕੇ ਸਮਾਜਿਕ ਭਲਾਈ ਅਤੇ ਵਿਕਾਸ ਦੇ ਕੰਮਾਂ ਨਾਲ ਜੋੜਨਾ ਸੀ।ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਅਤੇ ਮੁਖੀ ਡਾ. ਸਤਨਾਮ ਸਿੰਘ ਦਿਓਲ ਨੇ ਸ਼ਿਰਕਤ ਕੀਤੀ।
ਡਾ. ਦਿਓਲ ਨੇ ਵਿਦਿਆਰਥੀਆਂ ਨੂੰ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।ਯੁਵਕ ਭਲਾਈ ਸੇਵਾਵਾਂ ਦੇ ਡਾਇਰੈਕਟਰ ਪ੍ਰੀਤ ਕੋਹਲੀ ਨੇ ਵੀ ਵਿਦਿਆਰਥੀਆਂ ਨੂੰ ਸਮਾਜ ’ਚ ਵਿੱਚਰਦਿਆਂ ਆਪਣੀਆਂ ਜਿੰਮੇਵਾਰੀਆਂ ਪ੍ਰਤੀ ਸੁਚੇਤ ਕਰਵਾਉਂਦਿਆਂ, ਉਨ੍ਹਾਂ ਨੂੰ ਸੁਚੱਜੀ ਜੀਵਨ ਜਾਚ ਦੇ ਮਹੱਤਵਪੂਰਨ ਪਹਿਲੂਆਂ ਤੋਂ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਸਮਾਜ ਦੀ ਭਲਾਈ ਅਤੇ ਮਨੁੱਖਤਾ ਦੇ ਬਿਹਤਰ ਵਿਕਾਸ ਲਈ ਸਾਨੂੰ ਇਮਾਨਦਾਰੀ, ਨਿਮਰਤਾ ਅਤੇ ਸਤਿਕਾਰ ਵਾਲਾ ਰਵੱਈਆ ਅਪਨਾਉਣਾ ਚਾਹੀਦਾ ਹੈ।
ਡਾ. ਕਾਹਲੋਂ ਨੇ ਵਿਦਿਆਰਥੀਆਂ ਦੀ ਭਲਾਈ ਅਤੇ ਸਮਾਜ ਦੇ ਵਿਕਾਸ ਨਾਲ ਜੁੜੇ ਇਸ ਸਮਾਗਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਵੀ ਕਾਲਜ ਦੁਆਰਾ ਅਜਿਹੇ ਸਮਾਗਮ ਉਲੀਕੇ ਜਾਣਗੇ।ਸਮਾਗਮ ਮੌਕੇ ਡਾ. ਸਵਰਾਜ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ’ ਕਹਿੰਦਿਆਂ ਲੈਕਚਰ ਦੇ ਉਦੇਸ਼ ਅਤੇ ਮਹੱਤਤਾ ਦੇ ਪ੍ਰਮੁੱਖ ਪਹਿਲੂਆਂ ਤੋਂ ਜਾਣੂ ਕਰਵਾਇਆ, ਜਦਕਿ ਡਾ. ਪਰਮਿੰਦਰ ਸਿੰਘ ਨੇ ਆਈਆਂ ਵਿਸ਼ੇਸ਼ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।ਕਾਲਜ ਦੇ ਰਜਿਸਟਰਾਰ ਡਾ. ਦਵਿੰਦਰ ਸਿੰਘ ਨੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ।

Check Also

ਡਿਪਟੀ ਕਮਿਸ਼ਨਰ ਵਲੋਂ ਤਿੰਨ ਨਵੀਆਂ ਉਦਯੋਗਿਕ ਇਕਾਈਆਂ ਨੂੰ ਇਨਸੇਨਟਿਵ ਦੇਣ ਦੀ ਮਨਜ਼ੂਰੀ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਚੈਅਰਮੇਨ ਡਿਸਟ੍ਰਿਕ ਲੈਵਲ ਅਪਰੂਵਲ ਕਮੇਟੀ ਸਾਕਸ਼ੀ ਸਾਹਨੀ ਦੀ …