ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਨੂੰ ਸਹੀ ਮਾਰਗਦਰਸ਼ਨ ਪ੍ਰਦਾਨ ਕਰਨ ਦੇ ਮੰਤਵ ਤਹਿਤ ਕੈਰੀਅਰ ਲਾਂਚਰ ਟੀਮ ਵਲੋਂ ਡਾਇਰੈਕਟਰ ਗੌਤਮ ਅਗਰਵਾਲ ਦੀ ਅਗਵਾਈ ਹੇਠ ਕੈਰੀਅਰ ਕੌਂਸਲਿੰਗ ਸੈਸ਼ਨ ਸੈਮੀਨਾਰ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਸੈਮੀਨਾਰ ਦਾ ਮੁੱਖ ਉਦੇਸ਼ ਸਕੂਲੀ ਵਿੱਦਿਆ ਤੋਂ ਬਾਅਦ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਸਿੱਖਿਆ ਲਈ ਪ੍ਰੇਰਿਤ ਕਰਨਾ ਸੀ।
ਪ੍ਰਿੰ: ਗਿੱਲ ਨੇ ਰਿਸੋਰਸ ਪਰਸਨ ਵਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਸੈਸ਼ਨ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਾਰਤ ’ਚ ਕੈਰੀਅਰ ਦੇ ਵੱਖ-ਵੱਖ ਮੌਕਿਆਂ, ‘ਕਾਮਨ ਲਾਅ ਐਡਮਿਸ਼ਨ ਟੈਸਟ’ ਦੁਆਰਾ ਚੋਟੀ ਦੇ ਲਾਅ ਸਕੂਲਾਂ ’ਚ ਦਾਖਲਾ ਅਤੇ ‘ਕਾਮਨ ਯੂਨੀਵਰਸਿਟੀ ਐਂਟਰੈਸ ਟੈਸਟ’ ਦੁਆਰਾ ਅੰਡਰਗ੍ਰੈਜੂਏਟ ਪ੍ਰੋਗਰਾਮਾਂ ’ਚ ਦਾਖਲਾ ਪ੍ਰਾਪਤ ਕਰਨ ਦੇ ਨਾਲ-ਨਾਲ ਵਿਦੇਸ਼ਾਂ ’ਚ ਪੜ੍ਹਾਈ ਦੀਆਂ ਸੰਭਾਵਨਾਵਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਾ ਸਿਰਫ਼ ਉਪਲਬਧ ਵਿਕਲਪਾਂ ਬਾਰੇ, ਸਗੋਂ ਇਨ੍ਹਾਂ ਮਾਰਗਾਂ ਨੂੰ ਅੱਗੇ ਵਧਾਉਣ ਅਤੇ ਸਫਲ ਕੈਰੀਅਰ ਬਣਾਉਣ ਲਈ ਲੋੜੀਂਦੇ ਕਦਮਾਂ ਸਬੰਧੀ ਵੀ ਮਾਰਗਦਰਸ਼ਨ ਕੀਤਾ ਗਿਆ।
Check Also
ਡਿਪਟੀ ਕਮਿਸ਼ਨਰ ਵਲੋਂ ਤਿੰਨ ਨਵੀਆਂ ਉਦਯੋਗਿਕ ਇਕਾਈਆਂ ਨੂੰ ਇਨਸੇਨਟਿਵ ਦੇਣ ਦੀ ਮਨਜ਼ੂਰੀ
ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਚੈਅਰਮੇਨ ਡਿਸਟ੍ਰਿਕ ਲੈਵਲ ਅਪਰੂਵਲ ਕਮੇਟੀ ਸਾਕਸ਼ੀ ਸਾਹਨੀ ਦੀ …