ਸੰਗਰੂਰ, 30 ਜਨਵਰੀ (ਜਗਸੀਰ ਲੌਂਗੋਵਾਲ) – 20ਵੀਂ ਸਦੀ ਦੇ ਮਹਾਨ ਤਪੱਸਵੀ, ਰਾਜਯੋਗੀ, ਪੂਰਨ ਬ੍ਰਹਮਗਿਆਨੀ, ਵਿੱਦਿਆਦਾਨੀ ਸ੍ਰੀਮਾਨ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਤੇ ਗੁਰਮੁੱਖ ਪਿਆਰੇ ਸੰਤ ਤੇਜਾ ਸਿੰਘ ਜੀ ਦੇ ਅਨਿਨ ਸੇਵਕ, ਕਲਗੀਧਰ ਟਰੱਸਟ ਬੜੂ ਸਾਹਿਬ ਦੇ ਸਾਬਕਾ ਪ੍ਰਧਾਨ ਸੱਚਖੰਡ ਵਾਸੀ ਪਦਮ ਸ਼੍ਰੀ ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਜੀ ਬੜੂ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਤੀਸਰਾ ਸਾਲਾਨਾ ਮਹਾਨ ਗੁਰਮਤਿ ਸਮਾਗਮ 26, 27, 28 ਅਤੇ 29 ਜਨਵਰੀ ਨੂੰ ਤਪੋ-ਭੂਮੀ ਗੁਰਦੁਆਰਾ ਬੜੂ ਸਾਹਿਬ ਵਿਖੇ ਕਰਵਾਇਆ ਗਿਆ।ਇਸ ਮਹਾਨ ਸਮਾਗਮ ਵਿੱਚ ਸੰਤ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੀ ਮਿੱਠੀ ਅਤੇ ਨਿੱਘੀ ਯਾਦ ਵਿੱਚ 2300 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਬਹੁਤ ਹੀ ਸਤਿਕਾਰ ਅਤੇ ਸ਼ਰਧਾ ਨਾਲ ਪਾਏ ਗਏ।ਇਸ ਮਹਾਨ ਗੁਰਮਤਿ ਸਮਾਗਮ ਵਿੱਚ ਪੰਥ-ਪ੍ਰਸਿੱਧ ਕੀਰਤਨੀ ਜਥਿਆਂ ਨੇ ਹਾਜ਼ਰੀ ਭਰੀ।ਸਮਾਗਮ ਮੌਕੇ ਅਕਾਲ ਅਕੈਡਮੀ ਬੜੂ ਸਾਹਿਬ ਦੇ ਵਿੱਦਿਆਰਥੀਆਂ, ਅਕਾਲ ਗੁਰਮਤਿ ਸੰਗੀਤ ਵਿੱਦਿਆਲੇ ਦੇ ਵਿੱਦਿਆਰਥੀ, ਅਨਾਹਦ ਬਾਣੀ ਤੰਤੀ ਸਾਜ਼ ਜਥਾ (ਇਟਰਨਲ ਯੂਨੀਵਰਸਿਟੀ), ਸੰਤ ਬਾਬਾ ਜਗਤਾਰ ਸਿੰਘ ਜੀ ਕਾਨ੍ਹਗੜ੍ਹ ਵਾਲੇ ਅਤੇ ਭਾਈ ਸਰਬਜੀਤ ਸਿੰਘ ਜੀ ਲੁਧਿਆਣੇ ਵਾਲਿਆਂ ਵਲੋਂ ਹਾਜ਼ਰੀ ਭਰੀ ਗਈ।ਕਲਗੀਧਰ ਟਰਸਟ ਬੜੂ ਸਾਹਿਬ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਬਚਨਾਂ ਦੀ ਸਾਂਝ ਪਾਈ ਅਤੇ ਉਨ੍ਹਾਂ ਕਿਹਾ ਕਿ ਇਹ ਸਮਾਗਮ ਵਿਸ਼ੇਸ਼ ਤੋਰ `ਤੇ ਸਰਬ ਸਾਂਝੀਵਾਲਤਾ ਨੂੰ ਸਮਰਪਿਤ ਰਿਹਾ, ਜਿਸ ਵਿੱਚ ਹਰ ਧਰਮ ਦੇ ਸੰਤ ਮਹਾਪੁਰਖਾਂ ਨੇ ਸੰਗਤ ਦੇ ਦਰਸ਼ਨ ਕੀਤੇ ਅਤੇ ਸਮੂਹ ਸੰਗਤ ਨੂੰ ਆਪਣੇ ਬਚਨਾਂ ਨਾਲ ਨਿਹਾਲ ਕੀਤਾ।ਡਾ. ਦਵਿੰਦਰ ਸਿੰਘ ਅਤੇ ਉਪ ਪ੍ਰਧਾਨ ਭਾਈ ਜਗਜੀਤ ਸਿੰਘ ਨੇ ਸਮਾਗਮ `ਤੇ ਪਹੁੰਚੇ ਸਿੰਘ ਸਾਹਿਬਾਨ ਅਤੇ ਕੀਰਤਨੀਏ, ਕਥਾਵਾਚਕਾਂ ਦਾ ਅਤੇ ਦੇਸ਼ਾਂ-ਵਿਦੇਸ਼ਾਂ ਤੋਂ ਸੰਗਤ ਵਲੋਂ ਹਾਜ਼ਰੀ ਭਰਨ `ਤੇ ਤਹਿ ਦਿਲੋਂ ਧੰਨਵਾਦ ਕੀਤਾ।
Check Also
ਡਿਪਟੀ ਕਮਿਸ਼ਨਰ ਵਲੋਂ ਤਿੰਨ ਨਵੀਆਂ ਉਦਯੋਗਿਕ ਇਕਾਈਆਂ ਨੂੰ ਇਨਸੇਨਟਿਵ ਦੇਣ ਦੀ ਮਨਜ਼ੂਰੀ
ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਚੈਅਰਮੇਨ ਡਿਸਟ੍ਰਿਕ ਲੈਵਲ ਅਪਰੂਵਲ ਕਮੇਟੀ ਸਾਕਸ਼ੀ ਸਾਹਨੀ ਦੀ …