ਅੰਮ੍ਰਿਤਸਰ, 31 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਮੈਂਬਰ ਬੀਬੀ ਮਨਜੀਤ ਕੌਰ ਚੜੇਵਾਨ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਬੀਬੀ ਮਨਜੀਤ ਕੌਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਕਾਰਜ ਕੀਤੇ।ਉਨ੍ਹਾਂ ਦਾ ਅਕਾਲ ਚਲਾਣਾ ਪਰਿਵਾਰ ਤੇ ਸਨੇਹੀਆਂ ਲਈ ਵੱਡਾ ਘਾਟਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੀਬੀ ਮਨਜੀਤ ਕੌਰ ਚੜੇਵਾਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਵੀ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਬੀਬੀ ਮਨਜੀਤ ਕੌਰ ਦੇ ਚਲਾਣੇ ’ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।
Check Also
ਪਿੰਡ ਸ਼ਾਹਪੁਰ ਕਲਾਂ ਵਿਖੇ ਸਟੇਡੀਅਮ ਦੀ ਸ਼ੁਰੂਆਤ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ
ਸੰਗਰੂਰ, 1 ਮਾਰਚ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਆਮ ਆਦਮੀ ਪਾਰਟੀ ਦੇ …