ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਚੋਣ ਸਾਖਰਤਾ ਕਲੱਬ ਵੱਲੋਂ ਵੋਟਰ ਦਿਵਸ ਮਨਾਇਆ ਗਿਆ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਇਸ ਸਮਾਗਮ ’ਚ ਲਗਭਗ 100 ਵਿਦਿਆਰਥੀਆਂ ਨੇ ਹਿੱਸਾ ਲਿਆ।
ਡਾ. ਕਾਹਲੋਂ ਨੇ ਦੱਸਿਆ ਕਿ ਦੇਸ਼ ’ਚ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਭਾਗੀਦਾਰਾਂ ਨੇ ਪ੍ਰਣ ਲਿਆ ਕਿ ਉਹ ਜਾਤੀਵਾਦੀ, ਧਾਰਮਿਕ ਅਤੇ ਖੇਤਰੀ ਲੀਹਾਂ ’ਤੇ ਆਪਣੀ ਵੋਟ ਨਹੀਂ ਪਾਉਣਗੇ, ਸਗੋਂ ਸੱਚੀ ਲੋਕਤੰਤਰੀ ਭਾਵਨਾ ਨਾਲ ਪਾਉਣਗੇ।ਉਨਾਂ ਨੇ ਵਿਦਿਆਰਥੀਆਂ ਨੂੰ ਪੈਸੇ ਦੀ ਲਾਲਸਾ ਜਾਂ ਜਾਤ, ਧਰਮ-ਅਧਾਰਿਤ ਪੱਖਪਾਤ ਤੋਂ ਬਿਨ੍ਹਾਂ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕੀਤਾ।ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ ਨੇ ਭਾਰਤੀ ਲੋਕਤੰਤਰ ’ਚ ਨਕਾਰਾਤਮਕ ਪ੍ਰਵਿਰਤੀਆਂ, ਜਿਵੇਂ ਕਿ ਪੈਸੇ ਅਤੇ ਬਾਹੂਬਲ ਦੀ ਵਾਰ-ਵਾਰ ਵਰਤੋਂ ਦੀ ਸਖ਼ਤ ਨਿੰਦਾ ਕਰਦਿਆਂ ਵਿਦਿਆਰਥੀਆਂ ਨੂੰ ਦੇਸ਼ ’ਚ ਚੰਗੇ ਲੋਕਤੰਤਰੀ ਕਦਰਾਂ-ਕੀਮਤਾਂ ਲਈ ਸਕਾਰਾਤਮਕ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਨੋਡਲ ਅਫ਼ਸਰ ਡਾ. ਸੁਖਜੀਤ ਸਿੰਘ ਸਮੇਤ ਹੋਰ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Check Also
ਪਿੰਡ ਸ਼ਾਹਪੁਰ ਕਲਾਂ ਵਿਖੇ ਸਟੇਡੀਅਮ ਦੀ ਸ਼ੁਰੂਆਤ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ
ਸੰਗਰੂਰ, 1 ਮਾਰਚ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਆਮ ਆਦਮੀ ਪਾਰਟੀ ਦੇ …