ਸੰਗਰੂਰ, 31 ਜਨਵਰੀ (ਜਗਸੀਰ ਲੌਂਗੋਵਾਲ) – ਐਸ.ਏ.ਐਸ.ਵੀ.ਐਮ ਸੀਨੀਅਰ ਸੈਕੰਡਰੀ ਸਕੂਲ ਵਿੱਚ ਜਿਲ੍ਹਾ ਸਰਵਹਿਤਕਾਰੀ ਸਿੱਖਿਆ ਕਮੇਟੀ ਅਤੇ ਸਥਾਨਕ
ਪ੍ਰਬੰਧ ਕਮੇਟੀ ਦੇ ਪ੍ਰਧਾਨ ਅਛਵਿੰਦਰ ਦੇਵ ਗੋਇਲ ਅਤੇ ਪ੍ਰਬੰਧਕ ਰਮੇਸ਼ ਲਾਲ ਸ਼ਰਮਾ ਦੀ ਅਗਵਾਈ ਹੇਠ ਸ਼ਿਸ਼ੂੁ ਵਾਟਿਕਾ ਵਿਭਾਗ ਵਿਚ ਪੜ੍ਹ ਰਹੇ ਬੱਚਿਆਂ ਦੇ ਮਾਪਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।ਇਸ ਮੀਟਿੰਗ ਵਿਚ ਨਰਸਰੀ, ਐਲ.ਕੇ.ਜੀ ਅਤੇ ਯੂ.ਕੇ.ਜੀ ਕਲਾਸਾਂ ਵਿੱਚ ਪੜ੍ਹ ਰਹੇ 150 ਮਾਪਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਮੀਟਿੰਗ ਦੀ ਸ਼ੁਰੂਆਤ ਸ਼ਿੂਰ ਵਾਟਿਕਾ ਦੀ ਮੁਖੀ ਬਬੀਤਾ ਮਿੱਤਲ ਵਲੋਂ ਮਹਿਮਾਨਾਂ ਦੀ ਜਾਨ ਪਛਾਣ ਨਾਲ ਹੋਈ।
ਅਛਵਿੰਦਰ ਦੇਵ ਗੋਇਲ ਨੇ ਮਾਪਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਕੂਲ ਨਵੀਂ ਸਿੱਖਿਆ ਨੀਤੀ ਅਨੁਸਾਰ ਬੱਚਿਆਂ ਨੂੰ ਖੇਡ-ਖੇਡ ਵਿੱਚ ਪੜ੍ਹਾਉਣ ‘ਤੇ ਜ਼ੋਰ ਦੇ ਰਿਹਾ ਹੈ।ਸ਼ਿਸ਼ੂੁ ਵਾਟਿਕਾ ਵਿੱਚ ਬੱਚਿਆਂ ਦੀ ਪ੍ਰਾਰਥਨਾ ਸਭਾ ਦੀ ਸ਼ੁਰੂਆਤ ਮੂਲ ਮੰਤਰ ਅਤੇ ਸ਼੍ਰੀ ਜਪੁਜੀ ਸਾਹਿਬ ਦੀ ਪਹਿਲੀ ਪਉੜੀ ਦੇ ਸਿਮਰਨ ਨਾਲ ਹੋਈ।ਉਨ੍ਹਾਂ ਕਿਹਾ ਕਿ ਮਾਪੇ ਬੱਚਿਆਂ ਦੇ ਪਹਿਲੇ ਅਧਿਆਪਕ ਹੁੰਦੇ ਹਨ ਅਤੇ ਬੱਚੇ ਆਪਣੀ ਸ਼ੁਰੂਆਤੀ ਸਿੱਖਿਆ ਮਾਪਿਆਂ ਤੋਂ ਹੀ ਲੈਂਦੇ ਹਨ।ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਲਈ ਸਮਾਂ ਕੱਢਣ ਦੀ ਸਲਾਹ ਦਿੱਤੀ ਤਾਂ ਜੋ ਉਨ੍ਹਾਂ ਦੀ ਸੰਸਕ੍ਰਿਤੀ, ਵਿਰਾਸਤ ਅਤੇ ਸੱਭਿਆਚਾਰ ਨਾਲ ਜੁੜਾਉ ਹੋ ਸਕੇ।ਮਾਪਿਆਂ ਵਲੋਂ ਦਿੱਤੀ ਗਈ ਤਰਬੀਅਤ ਬੱਚਿਆਂ ਦੇ ਜੀਵਨ ‘ਚ ਸਫਲਤਾ ਦਿਵਾਉਂਦੀ ਹੈ।ਛੋਟੇ ਬੱਚਿਆਂ ਨੂੰ ਸਿੱਖਿਆ ਦੇਣ ਵਿੱਚ ਮਾਂ ਦੀ ਵਿਸ਼ੇਸ਼ ਭੂਮਿਕਾ ਹੁੰਦੀ ਹੈ, ਇਸ ਲਈ ਮਾਤਾਵਾਂ ਨੂੰ ਆਪਣੇ ਬੱਚਿਆਂ ਨੂੰ ਆਪ ਪੜ੍ਹਾਉਣ ਲਈ ਪ੍ਰੇਰਿਤ ਕੀਤਾ ਗਿਆ।ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਮੋਬਾਈਲ ਫ਼ੋਨ ਨਾ ਦੇਣ ਦੀ ਸਲਾਹ ਦਿੱਤੀ, ਕਿਉਂਕਿ ਇਸ ਨਾਲ ਬੱਚਿਆਂ ਦੀ ਊਰਜਾ ਅਤੇ ਸਮਾਂ ਵਿਅਰਥ ਹੁੰਦਾ ਹੈ, ਅਤੇ ਇਹ ਉਨ੍ਹਾਂ ਦੀਆਂ ਅੱਖਾਂ ‘ਤੇ ਵੀ ਨਕਾਰਾਤਮਕ ਪ੍ਰਭਾਵ ਪਾਉਂਦਾ ਹੈ।ਵਿਦਿਆ ਭਾਰਤੀ ਦੀ ਨੀਤੀ ਅਨੁਸਾਰ ਸਕੂਲ ‘ਚ ਸਿਰਫ਼ ਵਿਦਿਆ ਹੀ ਨਹੀਂ, ਸਗੋਂ ਵਿਅਕਤੀਗਤ ਵਿਕਾਸ ‘ਤੇ ਵੀ ਧਿਆਨ ਦਿੱਤਾ ਜਾਂਦਾ ਹੈ।
ਪ੍ਰਿੰਸੀਪਲ ਵਿਨੋਦ ਸ਼ਰਮਾ ਨੇ ਦੱਸਿਆ ਕਿ ਸਕੂਲ ਵਲੋਂ ਵਿਦਿਆਰਥੀਆਂ ਲਈ ਸਮੇਂ-ਸਮੇਂ ‘ਤੇ ਸੈਰ-ਸਪਾਟੇ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਕਿ ਉਹ ਸਿੱਖਿਆ ਨਾਲ-ਨਾਲ ਆਪਣੀ ਸੰਸਕ੍ਰਿਤੀ ਅਤੇ ਸੱਭਿਆਚਾਰ ਬਾਰੇ ਵੀ ਜਾਣੂ ਹੋ ਸਕਣ।
Check Also
ਭਗਤਾਂਵਾਲਾ ਡੰਪ ਸਾਈਟ ’ਤੇ ਬਾਇਓ-ਰੀਮੀਡੀਏਸ਼ਨ ਕੰਮ ਨੇ ਫੜੀ ਰਫ਼ਤਾਰ – ਵਧੀਕ ਕਮਿਸ਼ਨਰ
ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਭਗਤਾਂਵਾਲਾ ਡੰਪ ਸਾਈਟ …
Punjab Post Daily Online Newspaper & Print Media