ਅੰਮ੍ਰਿਤਸਰ, 31 ਜਨਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵਨਿਊ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ (ਆਈ.ਸੀ.ਐਸ.ਈ ਬੋਰਡ) ਦੀ ਸਲਾਨਾ ਪ੍ਰੀਖਿਆ ਵਿੱਚ ਸਫਲਤਾ ਲਈ ਅਕਾਲ ਪੁਰਖ ਦਾ ਓਟ ਆਸਰਾ ਲੈਣ ਹਿੱਤ ਅਰਦਾਸ ਸਮਾਗਮ ਆਯੋਜਿਤ ਕੀਤਾ ਗਿਆ।ਸਮਾਗਮ ਦੀ ਆਰੰਭਤਾ ਸ੍ਰੀ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਨਾਲ ਕੀਤੀ ਗਈ ਅਤੇ ਉਪਰੰਤ ਸਕੂਲ ਦੀ ਸ਼ਬਦ ਕੀਰਤਨ ਟੀਮ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ।ਸਮੂਹ ਸੰਗਤਾਂ ਵੱਲੋਂ ਗੁਰੂ ਸਾਹਿਬ ਸਨਮੁੱਖ ਸਕੂਲ ਦੀ ਚੜ੍ਹਦੀ ਕਲਾ ਅਤੇ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਦੀ ਸਫਲਤਾ ਲਈ ਅਰਦਾਸ ਕੀਤੀ ਗਈ।ਵਿਸ਼਼ਸ਼ ਤੌਰ ‘ਤੇ ਪੁੱਜੇ ਦੀਵਾਨ ਦੇ ਐਡੀ. ਆਨਰੇਰੀ ਸਕੱਤਰ/ਸਕੂਲ ਮੈਂਬਰ ਇੰਚਾਰਜ਼ ਜਸਪਾਲ ਸਿੰਘ ਢਿੱਲੋਂ ਅਤੇ ਮੈਂਬਰ ਇੰਚਾਰਜ਼ ਅਜੀਤ ਸਿੰਘ ਬਸਰਾ ਨੇ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਚੰਗੀ ਕਾਰਗੁਜ਼ਾਰੀ ਕਰਕੇ ਆਪਣਾ ਭਵਿੱਖ ਸਵਾਰਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਉਹਨਾਂ ਵਿਦਿਆਰਥੀਆਂ ਨੂੰ ਮਿਹਨਤ, ਦ੍ਰਿੜਤਾ ਅਤੇ ਆਤਮ-ਵਿਸ਼ਵਾਸ਼ ਨਾਲ ਜੀਵਨ ਵਿੱਚ ਕਾਮਯਾਬ ਹੋਣ ਲਈ ਪ੍ਰੇਰਿਤ ਕੀਤਾ।ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਬੀਰ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ-ਅਫਜ਼ਾਈ ਕਰਦਿਆਂ ਪ੍ਰੀਖਿਆ ਦੀ ਤਿਆਰੀ ਕਰਨ ਦੇ ਨੁਕਤੇ ਸਾਂਝੇ ਕੀਤੇ।
Check Also
ਗੜਿਆਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਐਸ.ਡੀ.ਐਮ ਖੇਤਾਂ ‘ਚ ਪੁੱਜਣ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 2 ਮਾਰਚ (ਸੁਖਬੀਰ ਸਿੰਘ) – ਬੀਤੇ ਦਿਨੀਂ ਅੰਮ੍ਰਿਤਸਰ ਜਿਲ੍ਹੇ ਵਿੱਚ ਹੋਈ ਭਾਰੀ ਗੜੇਮਾਰੀ ਕਾਰਨ …