Saturday, March 8, 2025
Breaking News

ਸੰਤ ਅਤਰ ਸਿੰਘ ਜੀ ਦੀ ਬਰਸੀ ਮੌਕੇ ਸਕੂਲ ਨੂੰ ਵਿੱਤੀ ਮਦਦ ਦਿੱਤੀ

ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ)- ਸੰਤ ਲੌਂਗੋਵਾਲ ਸੋਸ਼ਲ ਵੈਲਫੇਅਰ ਸੁਸਾਇਟੀ ਸੰਗਰੂਰ ਵਲੋਂ ਮਹਾਨ ਤਪੱਸਵੀ ਅਤੇ ਸਿੱਖਿਆ ਸ਼ਾਸਤਰੀ ਸੰਤ ਬਾਬਾ ਅਤਰ ਸਿੰਘ ਜੀ ਦੀ ਪਵਿੱਤਰ ਬਰਸੀ ਨੂੰ ਮੁੱਖ ਰੱਖਦਿਆਂ ਉਹਨਾਂ ਵਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਵਿਲੱਖਣ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਹਿਲਾਂ ਵਿਖੇ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ।ਸੰਸਥਾ ਵਲੋਂ ਮੈਡਮ ਗਗਨਜੋਤ ਕੌਰ ਨੇ ਬੱਚਿਆਂ ਦੀ ਪੜ੍ਹਾਈ ਨੂੰ ਮੁੱਖ ਰੱਖਦਿਆਂ ਸਟਾਫ ਵਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਉਹਨਾਂ ਦੱਸਿਆਂ ਕਿ ਕਾਫੀ ਲੰਮੇ ਸਮੇਂ ਤੋਂ ਮਿਡਲ ਵਿੰਗ ਦੇ ਬੱਚਿਆਂ ਨੂੰ ਬਿਲਡਿੰਗ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਹੁਣ ਵਿਭਾਗ ਵਲੋਂ ਭੇਜੀ ਗਰਾਂਟ ਨਾਲ ਕੰਮ ਸ਼ੁਰੂ ਕੀਤਾ ਗਿਆ ਹੈ।ਪਰਮਿੰਦਰ ਕੁਮਾਰ ਲੌਂਗੋਵਾਲ ਪ੍ਰਧਾਨ ਸੰਤ ਲੌਂਗੋਵਾਲ ਸੋਸ਼ਲ ਵੈਲਫੇਅਰ ਸੰਗਰੂਰ, ਪ੍ਰਿੰਸੀਪਲ ਸੁਖਦਰਸ਼ਨ ਸਿੰਘ ਢਿੱਲੋਂ, ਸਰਬਜੀਤ ਸਿੰਘ ਲੱਡੀ, ਕੁਲਵੰਤ ਕਸਕ, ਡਿੰਪਲ ਮਨਚੰਦਾ ਨੇ ਦੱਸਿਆ ਕਿ ਸੰਸਥਾ ਵਲੋਂ ਵੱਖ-ਵੱਖ ਸਮਿਆਂ ‘ਤੇ ਲੋੜਵੰਦ ਬੱਚਿਆਂ ਤੇ ਵਿਦਿਆਰਥੀਆਂ ਦੀ ਮਦਦ ਕੀਤੀ ਜਾਂਦੀ ਹੈ।ਸਕੂਲਾਂ ਵਿੱਚ ਵਿਦਿਆਰਥੀਆਂ ਲਈ ਜਾਗਰੂਕਤਾ ਸਮਾਗਮ, ਖੂਨਦਾਨ ਕੈਂਪ ਆਯੋਜਿਤ ਕੀਤੇ ਜਾਂਦੇ ਹਨ।ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਹਿਲਾਂ ਦੇ ਸਟਾਫ ਵਲੋਂ ਵਿਦਿਆਰਥੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਦੇੇ ਮੱਦੇਨਜ਼ਰ ਸੰਸਥਾ ਵਲੋਂ ਉਹਨਾਂ ਦੀ ਬਿਲਡਿੰਗ ਲਈ ਗਿਆਰਾਂ ਹਜ਼ਾਰ ਰੁਪਏ ਦਾ ਵਿੱਤੀ ਯੋਗਦਾਨ ਦਿੱਤਾ ਗਿਆ ਹੈ।ਸਕੂਲ ਵਲੋਂ ਰਾਜੇਸ਼ ਕੁਮਾਰ ਲੈਕਚਰਾਰ ਹਿਸਟਰੀ ਨੇ ਸੁਸਾਇਟੀ ਦੇ ਸਮੂਹ ਅਹੁੱਦੇਦਾਰਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਸ਼ਿਵ ਕੁਮਾਰ ਜ਼ਿੰਦਲ, ਹਰਵਿੰਦਰ ਸਿੰਘ, ਚਰਨਦੀਪ ਸੋਨੀਆ, ਗੁਰਦੀਪ ਸਿੰਘ ਪੰਧੇਰ, ਭਰਤ ਸ਼ਰਮਾ, ਰਕੇਸ਼ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ ਅਤੇ ਹੋਰ ਸਟਾਫ਼ ਮੈਂਬਰ ਮੌਜ਼ੂਦ ਸਨ।

Check Also

ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 28 ਮਾਰਚ ਨੂੰ ਹੋਵੇਗਾ- ਰਘੂਜੀਤ ਸਿੰਘ ਵਿਰਕ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬਾਬਾ ਟੇਕ ਸਿੰਘ ਜਥੇਦਾਰ ਨਿਯੁੱਕਤ ਅੰਮ੍ਰਿਤਸਰ, 7 ਮਾਰਚ (ਜਗਦੀਪ ਸਿੰਘ) …