ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਪਿੰਡ ਕੋਟਦੁੱਨਾ ਦੇ ਆਈ.ਡੀ.ਬੀ.ਆਈ ਬੈਂਕ ਵਲੋਂ ਮੈਨੇਜਰ ਗੌਰਵ ਮਦਨ ਦੇ ਉਪਰਾਲੇ ਸਦਕਾ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ ਨੂੰ ਆਰ.ਓ ਤੇ ਵਾਟਰ ਕੂਲਰ ਭੇਟ ਕੀਤਾ ਗਿਆ।ਇਸ ਸਹੂਲਤ ਨਾਲ ਬੱਚਿਆਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਮੁਸ਼ਕਲ ਨਹੀਂ ਆਵੇਗੀ ਤੇ ਸਾਫ ਸੁਥਰੇ ਪਾਣੀ ਤੋਂ ਇਲਾਵਾ ਬੱਚੇ ਗਰਮੀਆਂ ਵਿੱਚ ਠੰਡੇ ਪਾਣੀ ਦਾ ਅਨੰਦ ਵੀ ਮਾਣ ਸਕਣਗੇ।ਇਹ ਆਰ.ਓ ਤੇ ਵਾਟਰ ਕੂਲਰ ਬੈਂਕ ਦੇ ਸਮੁੱਚੇ ਸਟਾਫ ਵਲੋਂ ਭੇਟ ਕੀਤਾ ਗਿਆ।ਇਸ ਮੌਕੇ ਸਕੂਲ ਇੰਚਾਰਜ਼ ਮੈਡਮ ਹਰਵਿੰਦਰ ਕੌਰ ਤੇ ਸਮੂਹ ਸਟਾਫ ਵੱਲੋਂ ਬੈਂਕ ਮੈਨੇਜਰ ਤੇ ਹੋਰ ਬੈਂਕ ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ।
Check Also
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 26 ਅਕਤੂਬਰ (ਜਗਦੀਪ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ …
Punjab Post Daily Online Newspaper & Print Media