ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਆਈ.ਸੀ.ਆਈ.ਸੀ.ਆਈ. ਪਰੂਡੈਂਸ਼ੀਅਲ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮ.ਬੀ.ਏ ਸੈਸ਼ਨ 2025 ਦੇ 13 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼ ਕੀਤੀ ਹੈ।ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਯੋਗ ਅਗਵਾਈ ਹੇਠ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਐਨਹਾਂਸਮੈਂਟ ਡਾਇਰੈਕਟੋਰੇਟ ਵੱਲੋਂ ਯੂਨੀਵਰਸਿਟੀ ਦੇ ਐਮ.ਬੀ.ਏ ਬੈਚ 2025 ਦੇ ਵਿਦਿਆਰਥੀਆਂ ਲਈ ਆਈ.ਸੀ.ਆਈ.ਸੀ.ਆਈ ਪਰੂਡੈਂਸ਼ੀਅਲ ਵੱਲੋਂ ਲਾਈਫ ਇੰਸ਼ੋਰੈਂਸ ਕੰਪਨੀ ਦਾ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ।ਦੋ ਸੀਨੀਅਰ ਮੈਂਬਰਾਂ ਦੀ ਇੱਕ ਟੀਮ ਨੇ ਐਮ.ਬੀ.ਏ ਵਿਦਿਆਰਥੀਆਂ ਦੇ ਇੰਟਰਵਿਊ ਲੈਣ ਲਈ ਯੂਨੀਵਰਸਿਟੀ ਦਾ ਦੌਰਾ ਕੀਤਾ।ਕੰਪਨੀ ਵੱਲੋਂ 13 ਵਿਦਿਆਰਥੀਆਂ ਨੂੰ ਪ੍ਰਤੀ ਸਾਲ 4.50 ਲੱਖ ਰੁਪਏ ਦੇ ਤਨਖਾਹ ਪੈਕੇਜ਼ `ਤੇ ਚੁਣਿਆ ਗਿਆ ਅਤੇ ਇਹ ਵਿਦਿਆਰਥੀ ਜੂਨ 2025 ਵਿੱਚ ਆਪਣੇ-ਆਪਣੇ ਕੋਰਸ ਪਾਸ ਕਰਨ ਤੋਂ ਬਾਅਦ ਆਪਣੀਆਂ ਨੌਕਰੀਆਂ ਸੰਭਾਲਣਗੇ।
ਡਾ. ਅਮਿਤ ਚੋਪੜਾ ਡਾਇਰੈਕਟਰ ਨੇ ਕਿਹਾ ਕਿ ਆਈ.ਸੀ.ਆਈ.ਸੀ.ਆਈ ਪਰੂਡੈਂਸ਼ੀਅਲ ਲਾਈਫ ਇੰਸ਼ੋਰੈਂਸ ਕੰਪਨੀ ਨੂੰ ਆਈ.ਸੀ.ਆਈ.ਸੀ.ਆਈ ਬੈਂਕ ਲਿਮਟਿਡ ਅਤੇ ਪ੍ਰੂਡੈਂਸ਼ੀਅਲ ਕਾਰਪੋਰੇਸ਼ਨ ਹੋਲਡਿੰਗਜ਼ ਲਿਮ. ਦੁਆਰਾ ਪ੍ਰਮੋਟ ਕੀਤਾ ਜਾਂਦਾ ਹੈ।ਆਈ.ਸੀ.ਆਈ.ਸੀ.ਆਈ ਪਰੂਡੈਂਸ਼ੀਅਲ ਲਾਈਫ ਨੇ ਵਿੱਤੀ ਸਾਲ 2001 ਵਿੱਚ ਸ਼ੁਰੂ ਹੋ ਕੇ ਭਾਰਤੀ ਜੀਵਨ ਬੀਮਾ ਖੇਤਰ ਦੀਆਂ ਚੋਟੀ ਦੀਆਂ ਕੰਪਨੀਆਂ ਵਿਚੋਂ ਇਕ ਬਣੀ ਹੈ।
ਵਾਇਸ ਚਾਂਸਲਰ ਡਾ. ਕਰਮਜੀਤ ਸਿੰਘ ਨੇ ਆਈ.ਸੀ.ਆਈ.ਸੀ.ਆਈ ਪਰੂਡੈਂਸ਼ੀਅਲ ਲਾਈਫ ਇੰਸ਼ੋਰੈਂਸ ਵਿੱਚ ਵਿਦਿਆਰਥੀਆਂ ਦੀ ਚੋਣ ਲਈ ਵਧਾਈ ਦਿੱਤੀ। ਡੀਨ ਅਕਾਦਮਿਕ ਮਾਮਲੇ ਡਾ. ਪਲਵਿੰਦਰ ਸਿੰਘ ਅਤੇ ਰਜਿਸਟਰਾਰ ਡਾ. ਕੇ.ਐਸ ਕਾਹਲੋਂ ਨੇ ਵੀ ਵਿਦਿਆਰਥੀਆਂ ਨੂੰ ਇਸ ਸਫਲਤਾ ਲਈ ਵਧਾਈ ਦਿੱਤੀ।
Check Also
ਖਾਲਸਾ ਕਾਲਜ ਦੇ ਅੰਗ੍ਰੇਜ਼ੀ ਵਿਭਾਗ ਨੇ ਅਲੂਮਨੀ ਮੀਟ ਕਰਵਾਈ
ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗ੍ਰੇਜ਼ੀ ਵਿਭਾਗ ਵੱਲੋਂ ਅਲੂਮਨੀ ਮੀਟ …