Tuesday, November 24, 2026

ਹੁਣ ਸ਼ਾਮ 6-00 ਵਜੇ ਤੱਕ ਖੁੱਲੀ ਰਹੇਗੀ ਜਿਲ੍ਹਾ ਲਾਇਬਰੇਰੀ – ਡੀ.ਸੀ

ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਸਥਿਤ ਜਿਲ੍ਹਾ ਲਾਇਬਰੇਰੀ ਹੁਣ ਸ਼ਾਮ 6-00 ਵਜੇ ਤੱਕ ਆਮ ਲੋਕਾਂ ਲਈ ਖੁੱਲੀ ਰਹੇਗੀ।ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਆ ਰਹੇ ਪੀ.ਸੀ.ਐਸ ਇਮਤਿਹਾਨਾਂ ਦੀ ਤਿਆਰੀ ਲਈ ਬੱਚਿਆਂ ਨੂੰ ਲਾਇਬਰੇਰੀ ਦੀ ਸੁਵਿਧਾ ਦੇਣ ਦੇ ਇਰਾਦੇ ਨਾਲ ਇਹ ਫੈਸਲਾ ਲਿਆ ਹੈ। ਉਹਨਾਂ ਇਸ ਲਈ ਕਰਮਚਾਰੀਆਂ ਦੀ ਡਿਊਟੀ ਲਗਾਉਂਦੇ ਹੋਏ ਸਪੱਸ਼ਟ ਕੀਤਾ ਕਿ ਸਾਡੇ ਜਿਲ੍ਹੇ ਵਿਚੋਂ ਵੱਡੀ ਗਿਣਤੀ ‘ਚ ਬੱਚਿਆਂ ਨੇ ਪੀ.ਸੀ.ਐਸ ਦੀ ਪ੍ਰੀਖਿਆ ਦੇਣੀ ਹੈ ਅਤੇ ਉਨ੍ਹਾਂ ਨੂੰ ਪੜ੍ਹਨ ਦੀ ਸਹੂਲਤ ਅਤੇ ਪੜ੍ਹਾਈ ਦਾ ਮਾਹੌਲ ਦੇਣ ਲਈ ਜਰੂਰੀ ਹੈ ਕਿ ਲਾਇਬਰੇਰੀ ਦੇਰ ਸ਼ਾਮ ਤੱਕ ਖੁੱਲੀ ਰਹੇ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …