Thursday, August 20, 2026

ਚੀਫ਼ ਖ਼ਾਲਸਾ ਦੀਵਾਨ ਵੱਲੋਂ ਨਗਰ ਕੀਰਤਨ ਦਾ ਭਰਵਾਂ ਸੁਆਗਤ

ਅੰਮ੍ਰਿਤਸਰ, 5 ਫਰਵਰੀ (ਜਗਦੀਪ ਸਿੰਘ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ਼ ਤੋ ਪਹੁਵਿੰਡ ਲਈ ਸਜ਼ਾਏ ਗਏ ਵਿਸ਼ਾਲ ਨਗਰ ਕੀਰਤਨ ਦਾ ਰਸਤੇ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭਗਤਾਂਵਾਲਾ ਵਿਖੇ ਪੁੱਜਣ ‘ਤੇ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੀਵਾਨ ਅਹੁੱਦੇਦਾਰ, ਮੈਂਬਰਾਂ ਅਤੇ ਸਕੂਲ ਸਟਾਫ ਵੱਲੋ ਭਰਵਾਂ ਸੁਆਗਤ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਅਤੇ ਪੰਜ ਪਿਆਰਿਆਂ ਦੀ ਛਤਰ ਛਾਇਆ ਹੇਠ ਸਜਾਏ ਗਏ ਨਗਰ ਕੀਰਤਨ ਦਾ ਸਕੂਲ ਦੀ ਬੈਂਡ ਅਤੇ ਕੀਰਤਨ ਟੀਮ ਨੇ ਸ਼ਰਧਾ ਭਾਵਨਾ ਨਾਲ ਸੁਆਗਤ ਕੀਤਾ।ਦੀਵਾਨ ਦੇ ਐਡੀ. ਆਨਰੇਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਦੀ ਅਗਵਾਈ ਹੇਠ ਸਕੂਲ ਮੈਂਬਰ ਇੰਚਾਰਜ਼ ਰਬਿੰਦਰਬੀਰ ਸਿੰਘ ਭੱਲਾ, ਜਤਿੰਦਰਬੀਰ ਸਿੰਘ ਬਹਿਲ ਅਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਜਸਪਾਲ ਕੌਰ ਨੇ ਸੁਆਗਤ ਸਮੇਂ ਪੰਜ ਪਿਆਰਿਆਂ ਨੂੰ ਸਿਰੋਪਾਓ ਪਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਉੋਪਰ ਫੁੱਲਾਂ ਦੀ ਵਰਖਾ ਕੀਤੀ ਗਈ।ਦੀਵਾਨ ਪ੍ਰਬੰਧਕਾਂ ਅਤੇ ਚੀਫ਼ ਖ਼ਾਲਸਾ ਦੀਵਾਨ ਮੈਂਬਰਾਂ ਨੇ ਨਗਰ ਕੀਰਤਨ ਵਿੱਚ ਸ਼ਾਮਲ ਨਿਹੰਗ ਜਥੇਬੰਦੀਆਂ, ਪ੍ਰਮੁੱਖ ਸ਼ਖਸੀਅਤਾਂ ਤੇ ਸੇਵਾ ਕਰਨ ਵਾਲੀਆਂ ਸੰਗਤਾਂ ਨੂੰ ਵੀ ਸਿਰੋਪਾਉ ਭੇਟ ਕੀਤੇ।ਚੀਫ਼ ਖ਼ਾਲਸਾ ਦੀਵਾਨ ਵੱਲੋਂ ਨਗਰ-ਕੀਰਤਨ ਵਿੱਚ ਸ਼ਾਮਲ ਸਾਧ ਸੰਗਤ ਲਈ ਲੰਗਰ ਅਤੇ ਚਾਹ-ਪਾਣੀ ਦੀ ਸੇਵਾ ਕੀਤੀ ਗਈ।

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …