ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਨਵੀਂ ਰੁੱਤ ਦੀ ਆਮਦ ‘ਤੇ ਪੁਰਾਤਨ ਰਾਗ ਪ੍ਰੰਪਰਾ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਤਿੰਨ ਰੋਜ਼ਾ ਬਸੰਤ ਰਾਗ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਯੂਨੀਵਰਸਿਟੀ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਹਾਜ਼ਰੀ ਭਰੀ।
ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਅਤੇ ਪ੍ਰੋ. ਅਮਰਜੀਤ ਸਿੰਘ ਮੁਖੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।ਉਪ ਕੁਲਪਤੀ ਪ੍ਰੋ ਕਰਮਜੀਤ ਸਿੰਘ ਨੇ ਸੰਗਤ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵਿਦਿਆਰਥੀ ਅਮਨਦੀਪ ਸਿੰਘ ਝੁਨੀਰ, ਹਰਸਲੀਨ ਕੌਰ, ਬਵਨੀਤ ਕੌਰ ਅਤੇ ਹਸਨਦੀਪ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਗੁਰਦੁਆਰਾ ਸਾਹਿਬ ਸੰਗਤ ਵਲੋਂ ਨਵੀਂ ਰੁੱਤ ਨੂੰ ਸਮਰਪਿਤ ਹਰ ਸਾਲ ਬਸੰਤ ਰਾਗ ਦਰਬਾਰ ਦਾ ਆਯੋਜਨ ਕੀਤਾ ਜਾਂਦਾ ਹੈ।ਇਸ ਸਾਲ ਰਾਗ ਦਰਬਾਰ ਵਿੱ ਪਹਿਲੇ ਦਿਨ ਭਾਈ ਹਸਨਦੀਪ ਸਿੰਘ ਖੋਜਾਰਥੀ ਸੰਗੀਤ ਵਿਭਾਗ ਅਤੇ ਭਾਈ ਸੁਖਵਿੰਦਰ ਸਿੰਘ ਰਬਾਬੀ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਦੂਜੇ ਦਿਨ ਭਾਈ ਇਕਬਾਲ ਸਿੰਘ ਵਿਜੇਤਾ ਗਾਵਹੁ ਸੱਚੀ ਬਾਣੀ ਅਤੇ ਡਾ. ਗੁਰਿੰਦਰ ਸਿੰਘ ਬਟਾਲਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਆਖਰੀ ਦਿਨ ਭਾਈ ਈਸ਼ਵਰ ਸਿੰਘ ਲੁਧਿਆਣੇ ਵਾਲੇ ਅਤੇ ਡਾ. ਜਤਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਪ੍ਰੋਫੈਸਰ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ ਨੇ ਬਸੰਤ ਰਾਗ ਵਿੱਚ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਵਰਣਨਯੋਗ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਸੰਗਤੀ ਪ੍ਰਬੰਧ ਚੱਲਦਾ ਹੈ ਅਤੇ ਸਮੁੱਚੀਆਂ ਸੇਵਾਵਾਂ ਯੂਨੀਵਰਸਿਟੀ ਵਿਦਿਆਰਥੀਆਂ ਦੀ ਸਮੂਹ ਸੰਗਤ ਵਲੋਂ ਨਿਭਾਈਆਂ ਜਾਂਦੀਆਂ ਹਨ।
ਇਸ ਮੌਕੇ ਤੇ ਸ਼ਾਹਬਾਜ਼ ਸਿੰਘ, ਕੁਲਵੰਤ ਸਿੰਘ, ਅਕਾਸਬੀਰ ਸਿੰਘ, ਡਾ. ਅਮਨਦੀਪ ਸਿੰਘ, ਡਾ .ਮੋਹੱਬਤ ਸਿੰਘ, ਡਾ. ਗੁਰਸਿਮਰਨ ਸਿੰਘ ਅਤੇ ਨਰਿੰਦਰ ਸਿੰਘ ਤੋਂ ਇਲਾਵਾ ਵੱਡੀ ਭਾਰੀ ਗਿਣਤੀ ‘ਚ ਸੰਗਤ ਹਾਜ਼ਰ ਸੀ।ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਧਾਲੀਵਾਲ ਵਲੋਂ ਸਕਿਆਂ ਵਾਲੀ ਵਿੱਚ ਸੀਵਰੇਜ਼ ਪ੍ਰੋਜੈਕਟ ਦਾ ਉਦਘਾਟਨ
ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ …