ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਜ਼ਿਲ੍ਹਾ ਦੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਜਿਲ੍ਹੇ ਦੇ ਪ੍ਰਤਿਭਾਸ਼ਾਲੀ ਵਿਅਕਤੀਆਂ ਨੂੰ
ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਮੌਕਾ ਦੇਣ ਵਾਸਤੇ ‘ਫਿਊਚਰ ਟਾਈਕੂਨ’ ਨਾਂ ਦਾ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤਾ ਹੈ।ਇਸ ਪ੍ਰੋਗਰਾਮ ਬਾਰੇ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਗਈ ਪਹਿਲਕਦਮੀ ਦੌਰਾਨ ਅੱਜ ਸਕੂਲ਼ ਆਫ਼ ਐਮੀਨੈਂਸ ਛੇਹਰਟਾ ਅਤੇ ਸਰਕਾਰੀ ਮਿਡਲ ਸਕੂਲ, ਭੋਏਵਾਲੀ ਵਿਖੇ ਹੋਈ ਮੈਗਾ ਪੀ.ਟੀ.ਐਮ ਦੌਰਾਨ ਅਧਿਆਪਕਾਂ, ਮਾਪਿਆਂ ਅਤੇ ਵਿਦਆਰਥੀਆਂ ਨੂੰ ਇਸ ਪ੍ਰੋਗਰਾਮ ਦੀ ਸਾਰੀ ਲੋੜੀਂਦੀ ਜਾਣਕਾਰੀ ਸਾਂਝੀ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਵਿਦਿਆਰਥੀਆਂ, ਨੌਜਵਾਨਾਂ, ਮਹਿਲਾਵਾਂ, ਦਿਵਆਂਗਜਨਾਂ, ਛੋਟੇ-ਵੱਡੇ ਕਾਰੋਬਾਰੀਆਂ, ਆਮ ਲੋਕਾਂ `ਜਾਂ ਸੈਰ ਸਪਾਟਾ ਸਨਅਤ ਨਾਲ ਜੁੜੇ ਲੋਕਾਂ ਚੋਂ ਕਿਸੇ ਦੇ ਵੀ ਆਪਣੇ ਸੁਪਨਮਈ ਪ੍ਰਾਜੈਕਟ ਦੇ ਨਵੇਂ ਸੰਕਲਪਾਂ ਅਤੇ ਯੋਜਨਾਵਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਦਾ ਹੱਥ ਫੜ ਕੇ ਅਸਲ `ਚ ਰੂਪਮਾਨ ਕਰਨ ਲਈ ਇੱਕ ਢੁੱਕਵਾਂ ਮੰਚ ਪ੍ਰਦਾਨ ਕਰਨ ਦਾ ਯਤਨ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਭਰੋਸਾ ਦਿੱਤਾ ਗਿਆ ਕਿ ਉਹਨਾਂ ਦੀ ਹਰੇਕ ਤਰ੍ਹਾਂ ਨਾਲ ਇਸ ਪ੍ਰੋਜੈਕਟ ਵਿੱਚ ਸਹਾਇਤਾ ਕੀਤੀ ਜਾਵੇਗੀ ਤਾਂ ਜੋ ਸਾਡੇ ਜਿਲੇ ਤੇ ਬੱਚਿਆਂ, ਜਵਾਨਾਂ ਅਤੇ ਔਰਤਾਂ ਨੂੰ ਉਦਮੀ ਬਣਨ ਦਾ ਮੌਕਾ ਮਿਲ ਸਕੇ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media