ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) – ਕੇਂਦਰ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ 14 ਤੋਂ 23 ਫਰਵਰੀ 2025 ਤੱਕ ਖੇਤਰੀ ਸਾਰਸ ਮੇਲਾ ਦੁਸ਼ਹਿਰਾ
ਗਰਾਉਂਡ ਰਣਜੀਤ ਐਵੀਨਿਊ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਭਰ ਤੋਂ ਕਾਰੀਗਰ ਆਪਣੀ ਦਸਤਕਾਰੀ ਹੁਨਰ ਦਾ ਪ੍ਰਦਰਸ਼ਨ ਕਰਨਗੇ ਅਤੇ 300 ਤੋਂ ਵੱਧ ਸਟਾਲ ਲਗਾਏ ਜਾਣਗੇ ।
ਖੇਤਰੀ ਸਾਰਸ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦੇ ਹੋਏ ਸ੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਨੇ ਦੱਸਿਆ ਕਿ ਇਸ ਮੇਲੇ ਵਿੱਚ ਦੇਸ਼ ਭਰ ਤੋਂ ਕਾਰੀਗਰ ਅਤੇ ਸੈਲਫ ਹੈਲਪ ਗਰੁੱਪ ਆਪਣੇ ਹੱਥਾਂ ਦੁਆਰਾ ਤਿਆਰ ਕੀਤੇ ਗਏ ਉਤਪਾਦਾਂ ਦੀ ਪ੍ਰਦਰਸ਼ਨੀ ਲਗਾਉਣਗੇ।ਇਸ ਮੇਲੇ ਵਿੱਚ ਵੱਖ-ਵੱਖ ਰਾਜਾਂ ਦੇ ਲੋਕ ਆਪਣੇ ਖਾਣ ਪੀਣ ਦੇ ਸਟਾਲ ਵੀ ਲਗਾਉਣਗੇ, ਜਿਸ ਦਾ ਅੰਮ੍ਰਿਤਸਰ ਵਾਸੀ ਲੁਫ਼ਤ ਲੈ ਸਕਣਗੇ।ਉਨਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਮਕਸਦ ਦੇਸ਼ ਭਰ ਦੇ ਛੋਟੇ ਕਾਰੀਗਰਾਂ ਨੂੰ ਆਪਣੀਆਂ ਵਸਤਾਂ ਵੇਚਣ ਲਈ ਉਤਸ਼ਾਹਿਤ ਕਰਨਾ ਹੈ ਅਤੇ ਉਨਾਂ ਦਾ ਜੀਵਨ ਪਧਰ ਨੂੰ ਉੱਚਾ ਚੁੱਕਣਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੇਲੇ ਵਿੱਚ 300 ਤੋਂ ਵੱਧ ਸਟਾਲ ਲਗਾਏ ਜਾਣਗੇ, ਜਿਸ ਵਿਚੋਂ 200 ਸਟਾਲ ਦੂਜੇ ਰਾਜਾਂ ਦੇ ਕਾਰੀਗਰਾਂ ਨੂੰ ਅਤੇ 100 ਸਟਾਲ ਪੰਜਾਬ ਦੇ ਸੈਲਫ ਹੈਲਪ ਗਰੁੱਪਾਂ ਨੂੰ ਦਿੱਤੇ ਜਾਣਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media