ਪਠਾਨਕੋਟ, 8 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪਠਾਨਕੋਟ ਵਲੋਂ ਅੋਰਤਾਂ ਲਈ ਸਿਹਤ ਸਫਾਈ ਅਤੇ ਜਾਗਰੁਕਤਾ ਕੈਂਪ ਜਿਲ੍ਹਾ ਪੱਧਰੀ ਪ੍ਰੋਗਰਾਮ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਆਯੋਜਿਤ ਕੀਤਾ ਗਿਆ।ਸਮਾਰੋਹ ਵਿੱਚ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਆਦਿੱਤਿਆ ਉਪਲ ਡਿਪਟੀ ਕਮਿਸ਼ਨਰ ਪਠਾਨਕੋਟ ਵਿਸੇਸ ਮਹਿਮਾਨ ਵਜੋਂ ਸਾਮਲ ਹੋਏ।ਹਰਦੀਪ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਮੇਜਰ ਡਾ. ਸੁਮਿਤ ਮੁੱਧ ਐਸ.ਡੀ.ਐਮ ਧਾਰ ਕਲ੍ਹਾ, ਅਮਰੀਕ ਸਿੰਘ ਜਿਲ੍ਹਾ ਪ੍ਰੋਗਰਾਮ ਅਫਸਰ, ਸੰਜੀਵ ਕੁਮਾਰ ਸੀ.ਡੀ.ਪੀ.ਓ ਪਠਾਨਕੋਟ, ਨਰੇਸ਼ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ ਵਿੰਗ ਆਮ ਆਦਮੀ ਪਾਰਟੀ, ਪਵਨ ਕੁਮਾਰ ਬਲਾਕ ਪ੍ਰ੍ਰਧਾਨ, ਠਾਕੁਰ ਭੁਪਿੰਦਰ ਸਿੰਘ ਮੂੰਨਾ ਅਤੇ ਹੋਰ ਪਾਰਟੀ ਵਰਕਰਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵੀ ਹਾਜਰ ਸਨ।
ਜਿਲ੍ਹਾ ਪੱਧਰੀ ਸਮਾਰੋਹ ਦੋਰਾਨ ਵੱਖ-ਵੱਖ ਵਿਭਾਗਾਂ ਵੱਲੋਂ ਜਿਸ ਵਿੱਚ ਸਿਹਤ ਵਿਭਾਗ, ਆਯੂਰਵੈਦਿਕ ਵਿਭਾਗ, ਜਿਲ੍ਹਾ ਰੁਜ਼ਗਾਰ ਦਫਤਰ, ਜਿਲ੍ਹਾ ਭਲਾਈ ਵਿਭਾਗ, ਸੈਲਫ ਹੇਲਪ ਗਰੁੱਪਾਂ, ਬਾਗਬਾਨੀ ਵਿਭਾਗ, ਜਿਲ੍ਹਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪਠਾਨਕੋਟ, ਸਮਾਜਿਕ ਸੁਰੱਖਿਆ ਵਿਭਾਗ, ਵਨ ਸਟਾਪ ਸੈਂਟਰ, ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਬੇਟੀ ਬਚਾਓ ਬੇਟੀ ਪੜਾਓ, ਪੋਸਣ ਅਭਿਆਣ, ਸੀ.ਐਮ ਦੀ ਯੋਗਸਾਲਾ ਅਤੇ ਹੋਰ ਵੱਖ-ਵੱਖ ਸਟਾਲ ਲਗਾਏ ਗਏ।ਸਮਾਰੋਹ ਦੇ ਅਰੰਭ ਵਿੱਚ ਵਿਭਾਗ ਵਲੋਂ ਮੁੱਖ ਮਹਿਮਾਨ ਅਤੇ ਵਿਸੇਸ ਮਹਿਮਾਨ ਨੂੰ ਫੂੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਵਾਗਤ ਕੀਤਾ ਗਿਆ।ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵਲੋਂ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਦੇ ਸਮਾਰੋਹ ‘ਚ ਪਹੁੰਚਣ ‘ਤੇ ਸਵਾਗਤ ਕੀਤਾ ਗਿਆ।ਬੱਚਿਆਂ ਵੱਲੋਂ ਕੋਰਿਓਗ੍ਰਾਫੀ, ਡਾਂਸ ਅਤੇ ਗਿੱਧਾ ਪੇਸ ਕੀਤਾ ਗਿਆ।
ਮੁੱਖ ਮਹਿਮਾਨ ਕੈਬਨਿਟ ਮੰਤਰੀ ਕਟਾਰੂਚੱਕ ਅਤੇ ਵਿਸੇਸ ਮਹਿਮਾਨ ਆਦਿਤਿਆ ਉਪਲ ਡਿਪਟੀ ਪਠਾਨਕੋਟ ਅਤੇ ਹੋਰ ਅਧਿਕਾਰੀਆਂ ਨੂੰ ਯਾਦਗਾਰ ਚਿਨ੍ਹ ਅਤੇ ਪੋਦੇ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
Check Also
ਧਾਲੀਵਾਲ ਵਲੋਂ ਸਕਿਆਂ ਵਾਲੀ ਵਿੱਚ ਸੀਵਰੇਜ਼ ਪ੍ਰੋਜੈਕਟ ਦਾ ਉਦਘਾਟਨ
ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ …