Wednesday, August 26, 2026

ਖਾਲਸਾ ਕਾਲਜ ਪਬਲਿਕ ਸਕੂਲ ’ਚ ਕਰਵਾਇਆ ਗਿਆ ਅਰਦਾਸ ਦਿਵਸ

ਅੰਮ੍ਰਿਤਸਰ, 8 ਫ਼ਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਜਦੋਂ ਦਾ ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਬਣਿਆ ਹੈ, ਉਦੋਂ ਤੋਂ ਇੱਥੇ ਹਜ਼ਾਰਾਂ ਬੱਚੇ ਪੜ੍ਹ-ਲਿਖ ਕੇ ਗਏ ਅਤੇ ਇੰਨ੍ਹੀਆਂ ਵਧੀਆ ਥਾਵਾਂ ’ਤੇ ਪਲੇਸਮੈਂਟਾਂ ਹੋਈਆਂ ਹਨ ਕਿ ਅੱਜ ਉਹ ਬੱਚੇ ਉਚ ਅਹੁੱਦਿਆਂ ’ਤੇ ਬਿਰਾਜ਼ਮਾਨ ਹਨ, ਉਹ ਭਾਵੇਂ ਦੇਸ਼ ਹੋਵੇ ਜਾਂ ਫ਼ਿਰ ਵਿਦੇਸ਼।
ਇਹ ਪ੍ਰਗਟਾਵਾ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ. ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਕਤ ਸਕੂਲ ਵਿਖੇ ਵਿਦਿਆਰਥੀਆਂ ਦੇ ਸਾਲਾਨਾ ਇਮਤਿਹਾਨਾਂ ’ਚ ਚੰਗੀ ਕਾਰਗੁਜ਼ਾਰੀ ਲੲਂੀ ਅਸ਼ੀਰਵਾਦ ਲੈਣ ਸਬੰਧੀ ਪ੍ਰਮਾਤਮਾ ਦਾ ਓਟ ਆਸਰਾ ਲੈਣ ਲਈ ਕੌਂਸਲ ਦੀ ਪ੍ਰੰਪਰਾ ਅਨੁਸਾਰ ਕਰਵਾਏ ਜਾਂਦੇ ਧਾਰਮਿਕ ਸਮਾਗਮ ਅਰਦਾਸ ਦਿਵਸ ਮੌਕੇ ਕੀਤਾ।
ਇਸ ਤੋਂ ਪਹਿਲਾਂ ਸਕੂਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ (ਸੱਚਖੰਡ ਸ੍ਰੀ ਹਰਿਮੰਦਰ ਸਾਹਿਬ) ਤੋਂ ਕਥਾਵਾਚਕ ਭਾਈ ਹਰਮਿੱਤਰ ਸਿੰਘ ਦੁਆਰਾ ਗੁਰਮਤਿ ਵਿਚਾਰਾਂ ਰਾਹੀਂ ਵਿਦਿਆਰਥੀਆਂ ਨੂੰ ਪ੍ਰੀਖਿਆ ਅਤੇ ਸਮਾਜ ਪ੍ਰਤੀ ਆਪਣਾ ਵਡਮੁੱਲਾ ਯੋਗਦਾਨ ਪਾਉਣ ਅਤੇ ਪੜ੍ਹਾਈ ਦੀ ਜੀਵਨ ’ਚ ਮਹੱਤਤਾ ਸਬੰਧੀ ਪ੍ਰੇਰਿਤ ਕੀਤਾ।ਵਿਦਿਆਰਥੀ ਗੁਰਜਾਪ ਸਿੰਘ, ਸਾਥੀਆਂ ਅਤੇ ਅਧਿਆਪਕਾਂ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ।
ਸ: ਛੀਨਾ ਨੇ ਕਿਹਾ ਕਿ ਜਿਹੜੇ ਅਦਾਰੇ ਨਕਲ ਮਰਵਾ ਕੇ ਬੱਚਿਆਂ ਨੂੰ ਪਾਸ ਕਰਵਾਉਂਦੇ ਉਨ੍ਹਾਂ ਸੰਸਥਾਵਾਂ ਦਾ ਤਾਂ ਬੁਰਾ ਹਾਲ ਹੁੰਦਾ ਹੀ ਹੈ ਨਾਲ ਉਹ ਬੱਚਿਆਂ ਦਾ ਭਵਿੱਖ ਵੀ ਧੁੰਦਲਾ ਕਰ ਦਿੰਦੇ ਹਨ।ਉਨ੍ਹਾਂ ਨੇ ਬੱਚਿਆਂ ਨੂੰ ਵਿੱਦਿਆ ਪੱਖੋਂ ਕਾਬਿਲ ਬਣਾਉਣ ਦੇ ਮੈਨੇਜਮੈਂਟ ਦੁਆਰਾ ਮਿੱਥੇ ਟੀਚੇ ਨੂੰ ਉਜਾਗਰ ਕਰਦਿਆਂ ਕੌਂਸਲ ਅਧੀਨ ਅਦਾਰਿਆਂ ਦੀਆਂ ਪ੍ਰਾਂਪਤੀਆਂ ਅਤੇ ਬੱਚਿਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਗਏ ਉਲੀਕੇ ਪ੍ਰੋਜੈਕਟਾਂ ਦਾ ਜ਼ਿਕਰ ਵੀ ਕੀਤਾ।ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਪ੍ਰੀਖਿਆ ’ਚ ਸ਼ਾਨਦਾਰ ਨੰਬਰ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਸਲਾਨਾ ਇਮਤਿਹਾਨਾਂ ਦੀ ਸਫ਼ਲਤਾ ਲਈ ਅਸ਼ੀਰਵਾਦ ਦਿੱਤਾ।ਸਕੂਲ ਪਿ੍ਰੰਸੀਪਲ ਅਮਰਜੀਤ ਸਿੰਘ ਗਿੱਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਖਾਲਸਾ ਯੂਨੀਵਰਸਿਟੀ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ, ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਸੰਤੋਖ ਸਿੰਘ ਸੇਠੀ, ਲਖਵਿੰਦਰ ਸਿੰਘ ਢਿੱਲੋਂ, ਮੈਂਬਰ ਸਰਬਜੀਤ ਸਿੰਘ ਹੁਸ਼ਿਆਰ ਨਗਰ, ਤਜਿੰਦਰਪਾਲ ਸਿੰਘ ਸੰਧੂ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਨਰਵਿੰਦਰ ਸਿੰਘ, ਨਵਜੋਤ ਕੌਰ, ਅਵਨੀਤ ਕੌਰ, ਪਰਮਿੰਦਰ ਕੌਰ, ਪਵਨਦੀਪ, ਪਲਵਿੰਦਰ ਸਿੰਘ, ਵਿਸ਼ਾਲ, ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …