Wednesday, March 19, 2025

ਕੈਂਸਰ ਦੇ ਇਲਾਜ਼ ‘ਚ ਸਹਾਈ ਹੁੰਦੀ ਹੈ ਮਰੀਜ਼ ਦੀ ਜ਼ਿੰਦਾਦਿਲੀ – ਡਾ. ਯਸ਼ਪ੍ਰੀਤ ਕੌਰ

ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਦੇ ਬੀ.ਐਸ.ਸੀ ਭਾਗ ਤੀਜਾ ਦੇ ਵਿਦਿਆਰਥੀਆਂ ਵਲੋਂ ਪ੍ਰਾਇਮਰੀ ਹੈਲਥ ਕੇਅਰ ਸੈਂਟਰ ਫਤਾਹਪੁਰ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ।ਡਾ. ਯਸ਼ਪ੍ਰੀਤ ਕੌਰ, ਪ੍ਰਿੰਸੀਪਲ ਚੀਫ ਖਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਦੀ ਯੋਗ ਅਗਵਾਈ ਹੇਠ ਅਤੇ ਮੈਡੀਕਲ ਅਫਸਰ ਡਾ. ਬਿਨਵੀਨ ਕੌਰ ਅਤੇ ਡਾ. ਦੀਪਿਕਾ ਦੇ ਸਹਿਯੋਗ ਨਾਲ ਅਤਿ ਖਤਰਨਾਕ ਬਿਮਾਰੀ ਕੈਂਸਰ ਪ੍ਰਤੀ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ।ਡਾ. ਯਸ਼ਪ੍ਰੀਤ ਕੌਰ ਨੇ ਦੱਸਿਆ ਕਿ ਕੈਂਸਰ ਤੋਂ ਪੀੜ੍ਹਤ ਮਰੀਜ਼ ਦੀ ਇਸ ਬਿਮਾਰੀ ਨਾਲ ਲੜਨ ਦੀ ਸਮਰੱਥਾ ਬਹੁਤ ਹੱਦ ਤੱਕ ਮਰੀਜ਼ ਦੀ ਜ਼ਿੰਦਾਦਿਲੀ ‘ਤੇ ਨਿਰਭਰ ਕਰਦੀ ਹੈ।ਇਸ ਵਿੱਚ ਕੋਈ ਸ਼ੱਕ ਨਹੀਂ ਕਿ ਕੈਂਸਰ ਦਾ ਇਲਾਜ਼ ਬਹੁਤ ਮਹਿੰਗਾ ਹੋਣ ਕਰਕੇ ਅਤੇ ਇਲਾਜ਼ ਦੌਰਾਨ ਆਉਣ ਵਾਲੀਆਂ ਕਠਿਨਾਈਆਂ ਕਾਰਨ ਕੈਂਸਰ ਬਾਰੇ ਸੁਣ ਕੇ ਹੀ ਮਰੀਜ਼ ਅਤੇ ਉਸ ਦੇ ਪਰਿਵਾਰਕ ਮੈਂਬਰ ਡਰ ਜਾਂਦੇ ਹਨ, ਪਰ ਇਸ ਬਿਮਾਰੀ ਉਤੇ ਫਤਿਹ ਪਾਉਣ ਲਈ ਆਤਮ ਵਿਸ਼ਵਾਸ਼ ਦਾ ਹੋਣਾ ਜ਼ਰੂਰੀ ਹੈ।ਡਾ. ਦੀਪਿਕਾ ਨੇ ਕਿਹਾ ਕਿ ਸਰੀਰ ਵਿੱਚ ਆਏ ਕਿਸੇ ਵੀ ਬਦਲਾਅ ਪ੍ਰਤੀ ਜਲਦੀ ਤੋਂ ਜਲਦੀ ਡਾਕਟਰ ਨਾਲ ਗੱਲ ਕਰਨੀ ਚਾਹੀਦੀ ਹੈ ਤਾਂ ਜੋ ਸਮੇਂ ਸਿਰ ਬਿਮਾਰੀ ਦੀ ਪਹਿਚਾਣ ਕਰਕੇ ਸਹੀ ਇਲਾਜ਼ ਸ਼ੁਰੂ ਕੀਤਾ ਜਾਵੇ।ਵਿਦਿਆਰਥੀਆਂ ਵੱਲੋਂ ਕੈਂਸਰ ਬਿਮਾਰੀ ਨਾਲ ਸਬੰਧਤ ਪ੍ਰਭਾਵਸ਼ਾਲੀ ਤਰੀਕੇ ਨਾਲ ਤਿਆਰ ਕੀਤੇ ਗਏ ਪੋਸਟਰਾਂ ਦੀ ਪ੍ਰਦਰਸ਼ਨੀ ਲਗਾਈ ਗਈ ਅਤੇ ਕੈਂਸਰ ਦੇ ਲੱਛਣਾਂ, ਕਾਰਨਾਂ ਅਤੇ ਇਸ ਦੀਆਂ ਵੱਖ-ਵੱਖ ਕਿਸਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।

Check Also

ਖਾਲਸਾ ਕਾਲਜ ਵਿਖੇ ਫੈਸਟੀਵਲ ਆਫ਼ ਮੈਥਾਮੈਥਿਕ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਰਾਸ਼ਟਰੀ ਗਣਿਤ …