ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਮੈਂਬਰ ਜਥੇਦਾਰ
ਜਗੀਰ ਸਿੰਘ ਵਰਪਾਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਜਗੀਰ ਸਿੰਘ ਵਰਪਾਲ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਤੇ ਟਕਸਾਲੀ ਅਕਾਲੀ ਆਗੂ ਸਨ, ਜਿਨ੍ਹਾਂ ਨੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਕਾਰਜ਼ ਕੀਤੇ।ਉਨ੍ਹਾਂ ਦਾ ਅਕਾਲ ਚਲਾਣਾ ਪਰਿਵਾਰ ਤੇ ਸਨੇਹੀਆਂ ਲਈ ਵੱਡਾ ਘਾਟਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਥੇਦਾਰ ਜਗੀਰ ਸਿੰਘ ਵਰਪਾਲ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਵੀ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਜਗੀਰ ਸਿੰਘ ਵਰਪਾਲ ਦੇ ਚਲਾਣੇ ’ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media