Wednesday, March 19, 2025

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ‘ਅਸੀਂ ਅਤੇ ਕੁਦਰਤ’ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵਨਿਊ ਵਿਖੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੀ ਅਗਵਾਈ ਹੇਠ ਸਟੇਟ ਨੋਡਲ ਏਜੰਸੀ ਅਤੇ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਬਦਲਾਅ ਮੰਤਰਾਲੇ ਦੀ ਅਗਵਾਈ ਹੇਠ ਦੋ ਦਿਨਾਂ ਵਾਤਾਵਰਣ ਸਿੱਖਿਆ ਪ੍ਰੋਗਰਾਮ ‘ਵਿਜ਼ਨ 2028: ਅਸੀ ਅਤੇ ਕੁਦਰਤ’ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਇਸ ਸਮਾਗਮ ’ਚ ਵਾਤਾਵਰਣ ਨਾਲ ਸਬੰਧਿਤ ਵਿਸ਼ਿਆਂ ’ਤੇ 6 ਮੁਕਾਬਲੇ ਅਤੇ 4 ਵਰਕਸ਼ਾਪਾਂ ਆਯੋਜਿਤ ਕੀਤੀਆਂ ਗਈਆਂ।
ਡਾ. ਮਨਦੀਪ ਕੌਰ ਨੇ ਦੱਸਿਆ ਕਿ ਉਕਤ ਮੁਕਾਬਲੇ ਦਾ ਵਿਸ਼ਾ ਵਿਸ਼ਵ ਵਾਤਾਵਰਣ ਦਿਵਸ 2025 ਦੇ ‘ਸਾਡੀ ਜ਼ਮੀਨ, ਸਾਡਾ ਭਵਿੱਖ’ ਦੇ ਨਾਲ ਮੇਲ ਖਾਂਦਾ ਸੀ।ਉਨ੍ਹਾਂ ਕਿਹ ਕਿ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਲਈ ਦੋ ਸ਼ਰੇਣੀਆਂ ਦੇ ਮੁਕਾਬਲੇ ਕਰਵਾਏ ਗਏ ਸਨ।ਸਕੂਲ ਮੁਕਾਬਲਿਆਂ ’ਚ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ, ਰੰਗੋਲੀ ਅਤੇ ਬੇਸਟ ਆਊਟ ਆਫ਼ ਵੇਸਟ ਸ਼ਾਮਿਲ ਕੀਤਾ ਗਿਆ।
ਡਾ. ਮਨਦੀਪ ਕੌਰ ਨੇ ਕਿਹਾ ਕਿ ਉਕਤ ਸਮਾਗਮ ਦਾ ਉਦਘਾਟਨ ਰਾਜੇਸ਼ ਖੰਨਾ ਡਿਪਟੀ ਡੀ.ਈ.ਓ, ਸੈਕੰਡਰੀ ਸਿੱਖਿਆ, ਅੰਮ੍ਰਿਤਸਰ ਅਤੇ ਨਰਿੰਦਰ ਸਿੰਘ, ਜ਼ਿਲ੍ਹਾ ਨੋਡਲ ਅਫ਼ਸਰ ਵਲੋਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਹਰੇਕ ਪ੍ਰੋਗਰਾਮ ’ਚ ਪਹਿਲੇ, ਦੂਜੇ, ਤੀਜੇ ਅਤੇ ਹੌਸਲਾ ਅਫਜ਼ਾਈ ਇਨਾਮ ਹਰਭਗਵੰਤ ਸਿੰਘ ਵੜੈਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਅੰਮ੍ਰਿਤਸਰ ਵੱਲੋਂ ਤਕਸੀਮ ਕੀਤੇ ਗਏ।ਇਸ ਪ੍ਰੋਗਰਾਮ ’ਚ 500 ਤੋਂ ਵਧੇਰੇ ਭਾਗੀਦਾਰਾਂ ਨੂੰ ਆਪਣੇ ਜੀਵਨ ’ਚ ਉਚਿਤ ਅਤੇ ਸਹੀ ਆਦਤਾਂ ਅਪਨਾਉਣ ਸਬੰਧੀ ਸਹੁੰ ਵੀ ਚੁੱਕਾਈ ਗਈ।

Check Also

ਖਾਲਸਾ ਕਾਲਜ ਵਿਖੇ ਫੈਸਟੀਵਲ ਆਫ਼ ਮੈਥਾਮੈਥਿਕ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਰਾਸ਼ਟਰੀ ਗਣਿਤ …