ਪਠਾਨਕੋਟ, 9 ਫ਼ਰਵਰੀ (ਪੰਜਾਬ ਪੋਸਟ ਬਿਊੋਰੋ) – ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਧਾਰ ਕਲਾਂ ਵਿਖੇ ਜੰਗਲਾਤ ਵਿਭਾਗ ਦੇ ਗੈਸਟ ਹਾਊਸ
ਵਿਖੇ ਐਕਸਟੈਂਸ਼ਨ ਬਿਲਡਿੰਗ ਦਾ ਨੀਂਹ ਪੱਥਰ ਰੱਖਿਆ।ਇਸ ਬਿਲਡਿੰਗ ਵਿੱਚ ਕਰੀਬ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਦੋ ਹੋਰ ਕਮਰੇ ਅਤੇ ਇੱਕ ਸਵੀਟ ਰੂਮ ਤਿਆਰ ਕੀਤਾ ਜਾਵੇਗਾ।ਇਸ ਤੋਂ ਇਲਾਵਾ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਇਥੇ ਬਣੇ ਪੁਰਾਣੇ ਕਮਰਿਆਂ ਦੀ ਰੈਨੋਵੇਸ਼ਨ ਵੀ ਕੀਤੀ ਜਾਵੇਗੀ। ਧਰਮਵੀਰ ਸਿੰਘ ਵਣ ਮੰਡਲ ਅਧਿਕਾਰੀ ਪਠਾਨਕੋਟ, ਨਰੇਸ਼ ਕੁਮਾਰ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ ਵਿੰਗ ਪਠਾਨਕੋਟ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ।
ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਕਟਾਰੂਚੱਕ ਨੇ ਕਿਹਾ ਕਿ ਗਰੀਨ ਮਿਸ਼ਨ ਪੰਜਾਬ ਤਹਿਤ ਲਗਭਗ 1 ਕਰੋੜ ਰੁਪਏ ਨਾਲ ਬਣਨ ਵਾਲੀ ਇਸ ਇਮਾਰਤ ਨਾਲ ਇਲਾਕੇ ਵਿੱਚ ਸੈਰ-ਸਪਾਟੇ ਨੂੰ ਹੋਰ ਹੁਲਾਰਾ ਮਿਲੇਗਾ।ਉਨ੍ਹਾਂ ਦੱਸਿਆ ਕਿ ਅਪ੍ਰੈਲ ਮਹੀਨੇ ਤੱਕ ਇਸ ਕਾਰਜ਼ ਨੂੰ ਪੂਰਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਿੱਜੀ ਰੁਚੀ ਲੈ ਕੇ ਪਠਾਨਕੋਟ ਨੂੰ ਈਕੋ ਟੂਰਿਜ਼ਮ ਹੱਬ ਬਣਾਉਣ ਲਈ ਕਾਰਜ਼ ਕਰ ਰਹੇ ਹਨ।ਸ਼ਹੀਦ ਰਾਮ ਸਿੰਘ ਪਠਾਣੀਆ ਦੀ ਕਰਮ ਭੂਮੀ ਪਠਾਨਕੋਟ ਗੇਟਵੇਅ ਆਫ਼ ਹਿਮਾਚਲ ਹੈ ਅਤੇ ਇਥੇ ਮਿੰਨੀ ਗੋਆ, ਰਾਵੀ ਦਰਿਆ, ਚਮਰੌੜ ਆਦਿ ਜਿਹੀਆਂ ਕੁਦਰਤੀ ਨਿਆਮਤਾਂ ਅਤੇ ਅਨੋਖੀਆਂ ਸੈਰ-ਸਪਾਟਾ ਥਾਵਾਂ ਮੌਜ਼ੂਦ ਹਨ, ਜਿਨ੍ਹਾਂ ਨੂੰ ਵਿਕਸਿਤ ਕਰਨ ਲਈ ਵੱਡੀਆਂ-ਵੱਡੀਆਂ ਸੰਸਥਾਵਾਂ ਨਾਲ ਗੱਲਬਾਤ ਚੱਲ ਰਹੀ ਹੈ।ਇਸੇ ਦੌਰਾਨ ਹਲਕਾ ਇੰਚਾਰਜ਼ ਅਮਿਤ ਮਿੰਟੂ ਨੇ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਲਈ ਧੰਨਵਾਦ ਕੀਤਾ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media