ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਬਨਾਸਰ ਬਾਗ ਵਿਖੇ ਸਥਿਤ ਸੀਨੀਅਰ ਸਿਟੀਜਨ ਭਲਾਈ ਸੰਸਥਾ ਦੇ ਮੁੱਖ ਦਫ਼ਤਰ ਵਿਖੇ ਸੰਸਥਾ ਦਾ ਪ੍ਰਧਾਨ ਡਾ. ਨਰਵਿੰਦਰ ਸਿੰਘ ਕੌਸ਼ਲ ਸਾਬਕਾ ਡੀਨ ਕੁਰਕਸ਼ੇਤਰਾਂ ਯੂਨੀਵਰਸਿਟੀ, ਜਨਰਲ ਸਕੱਤਰ ਜਗਜੀਤ ਸਿੰਘ ਜੱਸਲ ਸਾਬਕਾ ਸੀਨੀਅਰ ਮੈਨੇਜਰ, ਸੀਨੀਅਰ ਸਰਪ੍ਰਸਤ ਇੰਜਨੀਅਰ ਬਲਦੇਵ ਸਿੰਘ ਗੋਸਲ ਪ੍ਰਧਾਨ ਬਿਰਧ ਆਸ਼ਰਮ ਬਡਰੁੱਖਾਂ, ਉੱਘੇ ਸਮਾਜ ਸੇਵੀ ਅਤੇ ਸਰਪ੍ਰਸਤ ਗੁਰਪਾਲ ਸਿੰਘ ਗਿੱਲ, ਖੱਤਰੀ ਸਭਾ ਦੇ ਪ੍ਰਧਾਨ ਅਤੇ ਸੰਸਥਾ ਦੇ ਸਰਪ੍ਰਸਤ ਦਲਜੀਤ ਸਿੰਘ ਜਖ਼ਮੀ, ਸੀਨੀਅਰ ਮੀਤ ਪ੍ਰਧਾਨ ਅਤੇ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਜਿਲ੍ਹਾ ਸੰਗਰੂਰ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ, ਵਿੱਤ ਸਕੱਤਰ ਸ਼ਕਤੀ ਮਿੱਤਲ, ਮੀਡੀਆ ਸਕੱਤਰ ਸੁਰਿੰਦਰ ਪਾਲ ਸਿੰਘ ਸਿਦਕੀ, ਸਮਾਜ ਸੇਵੀ ਰਾਜ ਕੁਮਾਰ ਬਾਂਸਲ ਆਦਿ ਨੇ ਗੋਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਇਕਾਈ ਦੇ ਨਵੇਂ ਚੁਣੇ ਗਏ ਅਗਲੇ ਦੋ ਸਾਲਾ ਲਈ ਸਰਵਸੰਮਤੀ ਨਾਲ ਪ੍ਰਧਾਨ ਭੁਪਿੰਦਰ ਸਿੰਘ ਜੱਸੀ ਅਤੇ ਜਨਰਲ ਸਕੱਤਰ ਅਵੀਨਾਸ਼ ਚੰਦ ਸ਼ਰਮਾ ਨੂੰ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਸਮਾਜ ਸੇਵੀ ਅਤੇ ਮੁਲਾਜ਼ਮ, ਪੈਨਸ਼ਨਰਾਂ ਅਤੇ ਬਜੁਰਗਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਲਈ ਸਨਮਾਨਿਤ ਕੀਤਾ।
ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਜਿਲ੍ਹਾ ਸੰਗਰੂਰ ਦੇ ਪ੍ਰਧਾਨ ਅਤੇ ਸੁਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਭੁਪਿੰਦਰ ਸਿੰਘ ਜੱਸੀ ਖੁਰਾਕ ਅਤੇ ਸਪਲਾਈਜ਼ ਵਿਭਾਗ ਵਿੱਚੋਂ ਬਤੌਰ ਮੁਲਾਜਮ ਸ਼ਾਨਦਾਰ ਸੇਵਾਵਾਂ ਕਰਕੇ ਸੇਵਾ ਮੁਕਤ ਹੋਏ ਸਨ।ਨੌਕਰੀ ਦੌਰਾਨ ਜੱਸੀ ਨੇ ਮੁਲਾਜਮਾਂ ਦੀ ਪੰਜਾਬ ਪੱਧਰ ਦੀ ਜਥੇਬੰਦੀ ਦੀ ਅਗਵਾਈ ਕੀਤੀ ਅਤੇ ਮੁਲਾਜਮਾਂ ਦੀਆਂ ਜਾਇਜ ਅਤੇ ਹੱਕੀ ਮੰਗਾਂ ਲਈ ਸੰਘਰਸ਼ ਕੀਤੇ ਜੱਸੀ ਨੂੰ ਮੁਲਾਜਮਾਂ ਦੀ ਭਲਾਈ ਲਈ ਮੁਲਾਜ਼ਮ ਜਥੇਬੰਦੀਆਂ ਵੱਲੋਂ ਸੂਬਾ ਪੱਧਰ ‘ਤੇ ਸਨਮਾਨਿਤ ਕੀਤਾ ਗਿਆ।ਜੱਸੀ ਸੀਨੀਅਰ ਸਿਟੀਜਨ ਭਲਾਈ ਸੰਸਥਾ ਦੇ ਵੀ ਜਨਰਲ ਸਕੱਤਰ ਰਹੇ ਅਤੇ ਮੌਜੂਦਾ ਸੀਨੀਅਰ ਮੀਤ ਪ੍ਰਧਾਨ ਹਨ ਅਤੇ ਬਜੁਰਗਾਂ ਦੀ ਭਲਾਈ ਲਈ ਅਤੇ ਸੰਸਥਾ ਦੀ ਬੇਹਤਰੀ ਲਈ ਕੰਮ ਕਰ ਰਹੇ ਹਨ।ਅਵੀਨਾਸ਼ ਸਰਮਾ ਬਤੌਰ ਅਧਿਆਪਕ ਸੇਵਾ ਮੁਕਤ ਹੋਏ ਜਿਨ੍ਹਾਂ ਨੇ ਨੌਕਰੀ ਦੌਰਾਨ ਸਕੂਲ ਵਿੱਚ ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਬੇਹਤਰ ਭਵਿੱਖ ਬਣਾਉਣ ਲਈ ਪ੍ਰੇਰਿਤ ਕੀਤਾ।
Check Also
ਸੰਤ ਬਾਬਾ ਅਤਰ ਸਿੰਘ ਜੀ ਮੈਡੀਕਲ ਕਾਲਜ਼ ਤੇ ਹਸਪਤਾਲ ਦੀ ਬਿਲਡਿੰਗ ਦੇ ਉਸਾਰੀ ਕਾਰਜ਼ ਸ਼ੁਰੂ
ਮਸਤੂਆਣਾ ਸਾਹਿਬ ਵਿਖੇ ਕਾਫੀ ਲੰਮੇ ਸਮੇਂ ਤੋਂ ਚੱਲ ਰਹੇ ਰੋਸ ਧਰਨੇ ਨੂੰ ਕੀਤਾ ਸਮਾਪਤ ਸੰਗਰੂਰ, …