Wednesday, April 2, 2025
Breaking News

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨੇ ਅਵਨੀਤ ਸਿੰਘ ਗੁਜਰਾਲ ਨੂੰ ਸੀ.ਏ ਬਨਣ ‘ਤੇ ਕੀਤਾ ਸਨਮਾਨਿਤ

ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂੂਰ ਦੇ ਆਡੀਟਰ ਗੁਰਿੰਦਰ ਸਿੰਘ ਗੁਜਰਾਲ ਦੇ ਸਪੁੱਤਰ ਅਵਨੀਤ ਸਿੰਘ ਵਲੋਂ ਸੀ.ਏ.ਦੀ ਪ੍ਰੀਖਿਆ ਪਾਸ ਕਰਨ ਉਪਰੰਤ ਵਿਸ਼ੇਸ਼ ਸਨਮਾਨ ਸਮਾਰੋਹ ਦਾ ਰਾਜਵਿੰਦਰ ਸਿੰਘ ਲੱਕੀ ਮੁੱਖ ਸੇਵਾਦਾਰ, ਰਾਜਿੰਦਰ ਪਾਲ ਸਿੰਘ ਸਕੱਤਰ, ਹਰਵਿੰਦਰ ਸਿੰਘ ਬਿੱਟੂ ਦੀ ਦੇਖ-ਰੇਖ ਹੇਠ ਆਯੋਜਨ ਕੀਤਾ ਗਿਆ।ਗੁਜਰਾਲ ਪਰਿਵਾਰ ਵਲੋਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੁਸਾਇਟੀ ਸੇਵਕਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ਚਰਨਜੀਤ ਪਾਲ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਗੁਰਿੰਦਰ ਸਿੰਘ ਗੁਜਰਾਲ, ਗੁਰਿੰਦਰ ਵੀਰ ਸਿੰਘ, ਗੁਰਕੰਵਲ ਸਿੰਘ, ਗੁਰਲੀਨ ਕੌਰ, ਸਵਰਨ ਕੌਰ, ਰੇਖਾ ਰਾਣੀ, ਕਿਰਨ ਦੂਆ ਦੇ ਜਥਿਆਂ ਨੇ ਰਸਭਿੰਨਾ ਕੀਰਤਨ ਕੀਤਾ।ਭਾਈ ਸੁੰਦਰ ਸਿੰਘ ਹੈੱਡ ਗ੍ਰੰਥੀ ਵੱਲੋਂ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ।ਨਰਿੰਦਰ ਪਾਲ ਸਿੰਘ ਸਾਹਨੀ ਸਰਪ੍ਰਸਤ ਨੇ ਗੁਜਰਾਲ ਪਰਿਵਾਰ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਅਵਨੀਤ ਸਿੰਘ ਨੇ ਇੰਸਟੀਚਿਊਟ ਆਫ ਚਾਰਟਰਡ ਅਕਾਊਂਟੈਂਟਸ ਆਫ ਇੰਡੀਆ ਨਵੀਂ ਦਿੱਲੀ ਵਲੋਂ ਕਰਵਾਈ ਪ੍ਰੀਖਿਆ ਨੂੰ ਪਹਿਲੀ ਕੋਸ਼ਿਸ਼ ਵਿੱਚ ਹੀ ਪਾਸ ਕਰਕੇ ਜਿਥੇ ਮਾਣਮੱਤੀ ਪ੍ਰਾਪਤੀ ਕੀਤੀ ਹੈ, ਉਥੇ ਗੁਰਿੰਦਰ ਸਿੰਘ ਗੁਜਰਾਲ ਜੋ ਆਪ ਸੀ.ਏ ਹਨ ਅਤੇ ਚਾਰਟਰਡ ਅਕਾਊਂਟੈਂਟਸ ਨੂੰ ਟ੍ਰੇਨਿੰਗ ਵੀ ਦਿੰਦੇ ਹਨ, ਨੂੰ ਵੀ ਇਹ ਮਾਣ ਮਿਲਿਆ ਹੈ।ਗੁਰਮੀਤ ਸਿੰਘ ਸਾਹਨੀ ਜਨਰਲ ਸਕੱਤਰ ਦੇ ਸਟੇਜ ਸੰਚਾਲਨ ਅਧੀਨ ਅਵਨੀਤ ਸਿੰਘ ਨੂੰ ਸੁਸਾਇਟੀ ਦੇ ਮੁੱਖ ਸੇਵਾਦਾਰ ਰਾਜਵਿੰਦਰ ਸਿੰਘ ਲੱਕੀ, ਪ੍ਰੀਤਮ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਰੇਖਾ ਰਾਣੀ ਨੇ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਦੇ ਨਾਲ ਅਵਨੀਤ ਸਿੰਘ ਦੀ ਮਾਤਾ ਜਸਪ੍ਰੀਤ ਕੌਰ ਅਤੇ ਆਸ਼ਮੀਨ ਕੌਰ ਭੈਣ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸੀ।
ਗੁਰਦੁਆਰਾ ਸਾਹਿਬ ਦੇ ਮੁਖ ਸੇਵਾਦਾਰ ਅਤੇ ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਦੇ ਮੁਖੀ ਜਸਵਿੰਦਰ ਸਿੰਘ ਪ੍ਰਿੰਸ, ਹਰਪ੍ਰੀਤ ਸਿੰਘ ਪ੍ਰੀਤ ਜਨਰਲ ਸਕੱਤਰ, ਮਹਿੰਦਰਪਾਲ ਸਿੰਘ ਪਾਹਵਾ ਰਿਟਾਇਰਡ ਜੱਜ ਵੱਲੋਂ ਕੀਤੀ ਇਸ ਪਾ੍ਪਤੀ ‘ਤੇ ਅਤਿਅੰਤ ਪ੍ਰਸੰੰਨਤਾ ਜ਼ਾਹਿਰ ਕੀਤੀ ਅਤੇ ਗੁਜਰਾਲ ਪਰਿਵਾਰ ਨੂੰ ਵਧਾਈਆਂ ਦਿੱਤੀਆਂ।

Check Also

ਪਿੰਡ ਜੱਬੋਵਾਲ ਵਿਖੇ 1.78 ਕਰੋੜ ਦੀ ਲਾਗਤ ਨਾਲ ਬਣੇਗਾ ਖੇਡ ਸਟੇਡੀਅਮ – ਈ.ਟੀ.ਓ

ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ – ਹਲਕਾ ਜੰਡਿਆਲਾ ਗੁਰੂ ਦੇ ਪ੍ਰਸਿੱਧ ਪਿੰਡ ਜੱਬੋਵਾਲ ਵਿਖੇ ਸ਼ਹੀਦ …