ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ) ਦੀ ਸਰਪ੍ਰਸਤੀ ਹੇਠ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਆਯੋਜਿਤ 38ਵੇਂ ਅੰਤਰ ਯੂਨੀਵਰਸਿਟੀ ਉੱਤਰੀ ਜ਼ੋਨ ਯੁਵਕ ਮੇਲੇ 2024-25 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਦੂਜੀ ਰਨਰ-ਅੱਪ ਟਰਾਫੀ ਹਾਸਲ ਕੀਤੀ ਹੈ।ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਪ੍ਰੋ. ਡਾ. ਕਰਮਜੀਤ ਸਿੰਘ ਨੇ ਜੇਤੂ ਟੀਮਾਂ, ਵਿਦਿਆਰਥੀ ਕਲਾਕਾਰਾਂ ਅਤੇ ਯੂਨੀਵਰਸਿਟੀ ਦੀ ਸੱਭਿਆਚਾਰਕ ਕਮੇਟੀ ਦੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਪ੍ਰਾਪਤੀਆਂ ਕਰਨ ਦੀ ਕਾਮਨਾ ਕੀਤੀ।
ਡਾ. ਅਮਨਦੀਪ ਸਿੰਘ ਇੰਚਾਰਜ਼ ਡਾਇਰੈਕਟਰ ਯੁਵਕ ਭਲਾਈ ਨੇ ਦੱਸਿਆ ਕਿ ਇਸ ਮੇਲੇ ਵਿੱੱਚ ਉਤਰੀ ਭਾਰਤ ਦੀਆਂ ਇੱਕੀ ਯੂਨੀਵਰਸਿਟੀਆਂ ਦੀ ਨੁਮਾਇੰਦਗੀ ਕਰਨ ਵਾਲੇ ਇੱਕ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਵਿਦਿਆਰਥੀਆਂ ਨੇ ਪੰਜ ਦਿਨਾਂ ਦੇ ਇਸ ਮੇਲੇ ਦੌਰਾਨ ਸ਼ਾਨਦਾਰ ਪ੍ਰਤਿਭਾ ਅਤੇ ਸਮਰਪਣ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਰਨਰਜ਼ਅਪ ਸਥਾਨ ਹਾਸਲ ਕੀਤਾ।ਇਨ੍ਹਾਂ ਮੁਕਾਬਲਿਆਂ ਵਿਚ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਪਹਿਲੇ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਪਹਿਲਾ ਰਨਰ-ਅੱਪ ਖਿਤਾਬ ਹਾਸਲ ਕੀਤਾ।
ਪ੍ਰੋ. ਪਲਵਿੰਦਰ ਸਿੰਘ, ਡੀਨ ਅਕਾਦਮਿਕ ਮਾਮਲੇ, ਪ੍ਰੋ. ਕਰਨਜੀਤ ਸਿੰਘ ਕਾਹਲੋਂ, ਰਜਿਸਟਰਾਰ, ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ, ਡੀਨ ਵਿਦਿਆਰਥੀ ਭਲਾਈ ਨੇ ਵਿਦਿਆਰਥੀ ਕਲਾਕਾਰਾਂ ਅਤੇ ਸੱਭਿਆਚਾਰਕ ਕਮੇਟੀ ਦੇ ਮੈਂਬਰਾਂ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਨਾ ਕੇਵਲ ਵਿਅਕਤੀਗਤ ਸਗੋਂ ਟੀਮ ਵਰਕ ਦੀ ਮਿਹਤਨ ਅਤੇ ਸਮਰਪਣ ਨੂੰ ਦਰਸਾਉਂਦੀ ਹੈ।ਇਸ ਪੁਜੀਸ਼ਨ ਤੋਂ ਇਲਾਵਾ ਯੂਨੀਵਰਸਿਟੀ ਨੇ ਵੱਖ-ਵੱਖ ਸ਼੍ਰੇਣੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਿਨ੍ਹਾਂ ਵਿਚ ਫਾਈਨ ਆਰਟਸ ਵਿੱਚ ਚੈਂਪੀਅਨ, ਡਾਂਸ ਅਤੇ ਸੰਗੀਤ ਵਰਗ ਵਿੱਚ ਕ੍ਰਮਵਾਰ ਪਹਿਲੀ ਤੇ ਦੂਜੀ ਰਨਰ ਅੱਪ ਪੁਜ਼ੀਸ਼ਨ ਪ੍ਰਾਪਤ ਕੀਤੀ।
ਯੂਨੀਵਰਸਿਟੀ ਦੀ ਟੀਮ ਨੇ ਕਲਾਸੀਕਲ ਸਾਜ਼ ਪ੍ਰਦਰਸ਼ਨਾਂ ਵਿੱਚ ਦਬਦਬਾ ਬਣਾਉਣ ਤੋਂ ਇਲਾਵਾ ਪਰਕਸ਼ਨ ਅਤੇ ਗੈਰ-ਪਰਕਸ਼ਨ ਦੋਵਾਂ ਸ਼੍ਰੇਣੀਆਂ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਗਰੁੱਪ ਸੌਂਗ ਇੰਡੀਅਨ ਵਿੱਚ ਪਹਿਲਾ, ਮਾਈਮ ਅਤੇ ਔਨ-ਦ-ਸਪਾਟ ਪੇਂਟਿੰਗ ਵਿੱਚ ਦੋਵੇਂ ਪਹਿਲਾ ਸਥਾਨ, ਕਲੇ ਮਾਡਲੰਿਗ ਅਤੇ ਰੰਗੋਲੀ ਕਲਾ ਵਿੱਚ ਪਹਿਲਾ, ਲੋਕ ਨਾਚ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਗਿਆ।ਪੱਛਮੀ ਵੋਕਲ ਸੋਲੋ ਦੇ ਨਾਲ-ਨਾਲ ਕਲਾਸੀਕਲ ਡਾਂਸ ਨੇ ਆਪਣੀਆਂ ਮਨਮੋਹਕ ਪੇਸ਼ਕਾਰੀਆਂ ਲਈ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਕੋਲਾਜ ਵਿੱਚ: ਤੀਜਾ ਸਥਾਨ, ਕਲਾਸੀਕਲ ਵੋਕਲ ਸੋਲੋ: ਚੌਥਾ, ਲਾਈਟ ਵੋਕਲ ਸੋਲੋ: ਚੌਥਾ, ਫੋਕ ਆਰਕੈਸਟਰਾ: ਚੌਥਾ, ਇਕਾਂਗੀ ਚੌਥਾ, ਸਕਿੱਟ: ਚੌਥਾ, ਕਾਰਟੂਨਿੰਗ: ਚੌਥਾ, ਪੋਸਟਰ ਮੇਕਿੰਗ: ਪੰਜਵਾਂ, ਮਹਿੰਦੀ: ਪੰਜਵਾਂ, ਕੁਇਜ਼: ਪੰਜਵਾਂ ਸਥਾਨ ਹਾਸਲ ਕੀਤਾ।
ਇਸ ਅਹਿਮ ਪ੍ਰਾਪਤੀ ਵਿੱਚ ਟੀਮ ਲੀਡਰਸ਼ਿਪ ਨੇ ਇੱਕ ਮਹੱਤਵਪੂਰਨ ਭੂਮਿਕਾ ਨਿਭਾਈ ਜਿਸ ਵਿੱਚ ਹੋਰਨਾਂ ਤੋਂ ਇਲਾਵਾ ਏ.ਪੀ.ਜੇ ਕਾਲਜ ਆਫ਼ ਫਾਈਨ ਆਰਟਸ ਜਲੰਧਰ, ਲਾਇਲਪੁਰ ਖਾਲਸਾ ਕਾਲਜ ਜਲੰਧਰ, ਖਾਲਸਾ ਕਾਲਜ ਅੰਮ੍ਰਿਤਸਰ, ਬੀ.ਬੀ.ਕੇ ਡੀ.ਏ.ਵੀ ਕਾਲਜ ਅੰਮ੍ਰਿਤਸਰ ਅਤੇ ਐਸ.ਐਲ ਬਾਵਾ ਡੀ.ਏ.ਵੀ ਕਾਲਜ ਬਟਾਲਾ ਸਮੇਤ ਸੰਬੰਧਿਤ ਕਾਲਜਾਂ ਦੇ ਫੈਕਲਟੀ ਮੈਂਬਰਾਂ ਨੇ ਵੀ ਸਾਡੇ ਪ੍ਰਤਿਭਾਸ਼ਾਲੀ ਵਿਦਿਆਰਥੀ ਕਲਾਕਾਰ ਸ਼ਾਮਿਲ ਸਨ।
Check Also
ਪਿੰਡ ਜੱਬੋਵਾਲ ਵਿਖੇ 1.78 ਕਰੋੜ ਦੀ ਲਾਗਤ ਨਾਲ ਬਣੇਗਾ ਖੇਡ ਸਟੇਡੀਅਮ – ਈ.ਟੀ.ਓ
ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ – ਹਲਕਾ ਜੰਡਿਆਲਾ ਗੁਰੂ ਦੇ ਪ੍ਰਸਿੱਧ ਪਿੰਡ ਜੱਬੋਵਾਲ ਵਿਖੇ ਸ਼ਹੀਦ …