ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਸ਼ਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਟਰਾਂਸਜੈਡਰਾਂ ਦੀ ਭਲਾਈ ਲਈ ਕੰਮ ਕਰਨਾ ਸ਼ੂਰੂ ਕਰ ਦਿੱਤਾ ਹੈ ਅਤੇ ਰੈਡ ਕਰਾਸ ਦੀ ਸਹਾਇਤਾ ਨਾਲ ਇਹਨਾਂ ਨੂੰ 50 ਕੰਬਲ ਅਤੇ ਹਾਈਜਨਕ ਕਿੱਟਾਂ ਦੀ ਵੰਡ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਐਲਾਨ ਕੀਤਾ ਕਿ ਟਰਾਂਸਜੈਡਰਾਂ ਦੇ ਸੈਲਫ ਹੈਲਪ ਗਰੁੱਪ, ਕਿੱਤਾ ਮੁਖੀ ਸਿਖਲਾਈ, ਐਚ.ਆਈ.ਵੀ ਸਬੰਧੀ ਜਾਗੂਰਕਤਾ ਮੁਹਿੰਮ, ਵੋਟਰ ਕਾਰਡ ਆਧਾਰ ਕਾਰਡ ਰਾਸ਼ਨ ਕਾਰਡ ਆਦਿ ਬਣਾਏ ਜਾ ਰਹੇ ਹਨ।ਇਸ ਮੌਕੇ ਸਕੱਤਰ ਰੈਡ ਕਰਾਸ ਸੁਸਾਇਟੀ ਸੈਮਸਨ ਮਸੀਹ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਤਹਿਤ ਰੈਡ ਕਰਾਸ ਹਰ ਸਮੇਂ ਟਰਾਂਸਜੈਂਡਰਾਂ ਦੀ ਮਦਦ ਲਈ ਤਿਆਰ ਹੈ।
Check Also
ਖਾਲਸਾ ਕਾਲਜ ਵਿਖੇ ਫੈਸਟੀਵਲ ਆਫ਼ ਮੈਥਾਮੈਥਿਕ ਮੁਕਾਬਲਾ ਕਰਵਾਇਆ ਗਿਆ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਰਾਸ਼ਟਰੀ ਗਣਿਤ …