Wednesday, April 2, 2025
Breaking News

ਬੀਬੀ ਕੌਲਾਂ ਜੀ ਪਬਲਿਕ ਸਕੂਲ ‘ਚ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 10 ਫਰਵਰੀ (ਜਗਦੀਪ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ (ਬ੍ਰਾਂਚ-1) ਤਰਨ ਤਾਰਨ ਰੋਡ ਸਕੂਲ ਵਿਖੇ ਭਾਈ ਗੁਰਇਕਬਾਲ ਸਿੰਘ ਦੀ ਪ੍ਰੇਰਨਾ ਸਦਕਾ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਕੀਰਤਨ ਦਰਬਾਰ ਦੇ ਰੂਪ ਵਿੱਚ ਮਨਾਇਆ ਗਿਆ।ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਕੂਲ ਦੇ ਸਟਾਫ ਅਤੇ ਬੱਚਿਆਂ ਵੱਲੋਂ ਸਹਿਜ ਪਾਠ ਦੇ ਭੋਗ ਪਾਏ ਗਏ।ਤਿੰਨਾਂ ਬਰਾਂਚਾਂ ਦੇ ਸਕੂਲੀ ਬੱਚਿਆਂ ਅਤੇ ਬੀਬੀ ਪਰਮਜੀਤ ਕੌਰ ਨੇ ਕੀਰਤਨ ਦੀ ਹਾਜ਼ਰੀ ਲਗਾਈ, ਜਦੋਂਕਿ ਭਾਈ ਅਮਨਦੀਪ ਸਿੰਘ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਇਸ ਉਪਰੰਤ ਭਾਈ ਗੁਰਇਕਬਾਲ ਸਿੰਘ ਨੇ ਕੀਰਤਨ ਦੀ ਹਾਜ਼ਰੀ ਭਰੀ ਅਤੇ ਬਾਬਾ ਦੀਪ ਸਿੰਘ ਜੀ ਦੇ ਜੀਵਨ ਸੰਬੰਧੀ ਚਾਨਣਾ ਪਾਇਆ।ਨੌਵੇਂ ਮਹੱਲੇ ਦੇ ਸਲੋਕ, ਆਰਤੀ ਪੜਨ ਅਤੇ ਕੀਰਤਨ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।ਭਾਈ ਗੁਰਇਕਬਾਲ ਸਿੰਘ ਨੇ ਬੱਚਿਆਂ ਨੂੰ ਚੰਗੇ ਡਾਕਟਰ, ਇੰਜੀਨੀਅਰ ਬਣਨ ਤੋਂ ਪਹਿਲਾਂ ਗੁਰੂ ਘਰ ਦੀ ਸੇਵਾ ਵਿੱਚ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।ਤੇਜਪਾਲ ਸਿੰਘ, ਬੀਬੀ ਜਤਿੰਦਰ ਕੌਰ, ਸ਼੍ਰੀਮਤੀ ਇੰਦਰਪ੍ਰੀਤ ਕੋਰ ਪ੍ਰਿੰਸੀਪਲ (ਬ੍ਰਾਂਚ-3) ਬੀਬੀ ਪਰਮਜੀਤ ਕੌਰ (ਪੰਮਾ ਭੈਣ ਜੀ) ਆਦਿ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ।ਇਸ ਮੋਕੇ ਸਕੂਲ ਪ੍ਰਿੰਸੀਪਲ ਜਸਲੀਨ ਕੌਰ ਨੇ ਸਮੁੱਚੀ ਸੰਗਤ ਨੂੰ ‘ਜੀ ਆਇਆਂ’ ਕਿਹਾ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

Check Also

ਧਾਲੀਵਾਲ ਵਲੋਂ ਸਕਿਆਂ ਵਾਲੀ ਵਿੱਚ ਸੀਵਰੇਜ਼ ਪ੍ਰੋਜੈਕਟ ਦਾ ਉਦਘਾਟਨ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ …