Wednesday, March 19, 2025

ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਕਰਵਾਏ ਗਏ ਦੋ ਰੋਜ਼ਾ ਸ਼ੂਟਿੰਗ ਮੁਕਾਬਲੇ

ਭੀਖੀ, 10 ਫਰਵਰੀ (ਕਮਲ ਜ਼ਿੰਦਲ) – ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਦੋ ਰੋਜ਼ਾ `ਏਮ ਐੰਡ ਫਾਇਰ` ਸਕੂਲ ਪੱਧਰੀ ਸ਼ੂਟਿੰਗ ਟੂਰਨਾਮੈਂਟ ਕਰਵਾਏ ਗਏ।ਸਕਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਇਸ ਦੋ ਰੋਜ਼ਾ ਟੂਰਨਾਮੈਂਟ ਦੇ ਉਦਘਾਟਨੀ ਸਮਾਰੋਹ ਮੌਕੇ ਗੁਰਿੰਦਰ ਸਿੰਘ ਔਲਖ ਐਸ.ਆਈ, ਸੁਖਜੀਤ ਸਿੰਘ ਮੁੱਖ ਅਫਸਰ ਥਾਣਾ ਭੀਖੀ, ਹੌਲਦਾਰ ਮਨਦੀਪ ਸਿੰਘ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਪ੍ਰਸ਼ੋਤਮ ਮੱਤੀ ਉਚੇਚੇ ਤੌਰ ‘ਤੇ ਹਾਜ਼ਰ ਹੋਏ।ਇਨ੍ਹਾਂ ਮੁਕਾਬਲਿਆਂ ਵਿੱਚ ਦੂਜੀ ਤੋਂ ਪੰਜਵੀਂ ਜਮਾਤ ਤੱਕ ਦੇ ਕੁੱਲ 220 ਬੱੱਚਿਆਂ ਨੇ ਭਾਗ ਲਿਆ। ਇਹ ਗਤੀਵਿਧੀਆਂ ਬੱਚੇ ਦੇ ਸਰੀਰਕ, ਮਾਨਸਿਕ ਅਤੇ ਬੌਧਿਕ ਵਿਕਾਸ ਪੱਧਰ ਨੂੰ ਉਚਾ ਚੁੱਕਣ ਵਿੱਚ ਸਹਾਇਕ ਸਿੱਧ ਹੁੰਦੀਆਂ ਹਨ।ਬੱਚਿਆਂ ਨੂੰ ਜ਼ਿੰਦਗੀ ਵਿੱਚ ਆਤਮ ਨਿਰਭਰ ਬਣਾਉਣ ਲਈ ਅਤੇ ਬਿਜਨਸ ਸੰਬੰਧੀ ਸੂਝ ਨੂੰ ਵਿਕਸਿਤ ਕਰਨ ਲਈ ਇਸ ਦੌਰਾਨ ਜਮਾਤ ਛੇਵੀਂ ਤੋਂ ਨੌਵੀਂ ਤੱਕ ਦੇ ਬੱਚਿਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ `ਫੂਡ ਕਾਰਨਰ` ਸਟਾਲਾਂ ਲਗਾਈਆਂ ਗਈਆਂ।ਇਨ੍ਹਾਂ ਵੱਖ-ਵੱਖ ਵੰਨਗੀਆਂ ਵਾਲੇ ਭੋਜਨ ਸਟਾਲਾਂ ਵਿੱਚ ਬੱਚਿਆਂ ਵੱਲੋਂ ਖੁਦ ਹੀ ਤਿਆਰ ਕਰਕੇ ਕਈ ਤਰ੍ਹਾਂ ਦੇ ਪਕਵਾਨ ਪਰੋਸੇ ਗਏ।ਇਹ ਭੋਜਨ ਪ੍ਰਦਰਸ਼ਨੀ ਸਾਰਿਆਂ ਲਈ ਬਹੁਤ ਹੀ ਖਿੱਚ ਦਾ ਕੇਂਦਰ ਰਹੀ।
ਇਸ ਟੂਰਨਾਮੈਂਟ ਦੇ ਇਨਾਮ ਵੰਡ ਸਮਾਰੋਹ ਦੌਰਾਨ ਰਿਟਾਇਰਡ ਸੂਬੇਦਾਰ ਜਸਵਿੰਦਰ ਸਿੰਘ, ਹਵਾਲਦਾਰ ਨਾਇਬ ਸਿੰਘ ਰਿਟਾਇਰਡ ਭਾਰਤੀ ਸੈਨਾ, ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਅਤੇ ਸਕੂਲ ਪ੍ਰਬੰਧਕ ਦੇ ਮੈਂਬਰ ਅੰਮ੍ਰਿਤ ਲਾਲ ਅਤੇ ਮੱਖਣ ਲਾਲ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲਾ, ਦੂਜਾ, ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ।ਜੇਤੂਆਂ ਨੂੰ ਵਧਾਈ ਦਿੰਦਿਆਂ ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ 2020 ਦੀ ਸਿਫਾਰਸ਼ ਅਨੁਸਾਰ ਬੱਚਿਆਂ ਵਿੱਚ ਹਰ ਤਰ੍ਹਾਂ ਦੇ ਹੁਨਰ ਦਾ ਵਿਕਾਸ ਕਰਨਾ ਜਰੂਰੀ ਹੈ, ਕਿਉਂਕਿ ਇਨ੍ਹਾਂ ਗਤੀਵਿਧੀਆਂ ਵਿੱਚ ਭਾਗ ਲੈਣ ਨਾਲ ਬੱਚਿਆਂ ਦੀ ਸਖਸ਼ੀਅਤ ਦਾ ਸਰਵਪੱਖੀ ਵਿਕਾਸ ਹੁੰਦਾ ਹੈ।ਇਸ ਮੌਕੇ ਸਕੂਲ ਦੀ ਸ਼ੂਟਿੰਗ ਕੋਚ ਸ਼ੁਭਰੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ ।

Check Also

ਖਾਲਸਾ ਕਾਲਜ ਵਿਖੇ ਫੈਸਟੀਵਲ ਆਫ਼ ਮੈਥਾਮੈਥਿਕ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਰਾਸ਼ਟਰੀ ਗਣਿਤ …