ਅੰਮ੍ਰਿਤਸਰ, 10 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਅਹੁੱਦੇਦਾਰਾਂ ਅਤੇ ਮੈਂਬਰ ਸਾਹਿਬਾਨ ਵੱਲੋਂ ਦੀਵਾਨ ਮੈਂਬਰ ਪ੍ਰਦੀਪ ਸਿੰਘ ਵਾਲੀਆ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਪ੍ਰਦੀਪ ਸਿੰਘ ਵਾਲੀਆ ਨੇ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਚੌਂਕ ਪਰਾਗਦਾਸ ਅੰਮ੍ਰਿਤਸਰ ਅਤੇ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਮੈਂਬਰ ਇੰਚਾਰਜ਼ ਵਜੋ ਸੇਵਾਵਾਂ ਨਿਭਾਉਂਦਿਆਂ ਸਕੂਲਾਂ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਦਿੱਤਾ ਹੈ ਅਤੇ ਉਹ ਦੀਵਾਨ ਦੀ ਟਰਾਂਸਪੋਰਟ ਕਮੇਟੀ ਦੇ ਮੈਂਬਰ ਵਜੋਂ ਵੀ ਸੇਵਾਵਾਂ ਨਿਭਾਅ ਰਹੇ ਸਨ।ਉਹਨਾਂ ਨੇ ਕਿਹਾ ਕਿ ਪ੍ਰਦੀਪ ਸਿੰਘ ਵਾਲੀਆ ਦੀਵਾਨ ਪ੍ਰਤੀ ਨਿਭਾਈਆਂ ਗਈਆਂ ਆਪਣੀਆਂ ਵੱਡਮੁੱਲੀਆਂ ਸੇਵਾਵਾਂ ਲਈ ਹਮੇਸ਼ਾਂ ਯਾਦ ਰੱਖੇ ਜਾਣਗੇ।
ਇਸੇ ਦੌਰਾਨਦੀਵਾਨ ਦੇ ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ, ਮੀਤ ਪ੍ਰਧਾਨ ਜਗਜੀਤ ਸਿੰਘ, ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ, ਆਨਰੇਰੀ ਸਕੱਤਰ ਰਮਣੀਕ ਸਿੰਘ ਫਰੀਡਮ, ਐਡੀ. ਆਨਰੇਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ ਨੇ ਪ੍ਰਦੀਪ ਸਿੰਘ ਵਾਲੀਆ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …