Wednesday, April 2, 2025
Breaking News

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈ: ਸਕੂਲ ਜੀ.ਟੀ ਰੋਡ ਵਿਖੇ ਕਰਵਾਏ ਪ੍ਰੀ-ਪ੍ਰਾਇਮਰੀ ਸੈਕਸ਼ਨ ਦੇ ਸਲਾਨਾ ਖੇਡ ਮੁਕਾਬਲੇ

ਅੰਮ੍ਰਿਤਸਰ, 11 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪ੍ਰੀ-ਪ੍ਰਾਇਮਰੀ ਸੈਕਸ਼ਨ ਦੇ ਸਲਾਨਾ ਖੇਡ ਮੁਕਾਬਲੇ ਆਯੋਜਿਤ ਕੀਤੇ ਗਏ।ਇਸ ਸਮਾਰੋਹ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਐਡੀਸ਼ਨਲ ਆਨਰੇਰੀ ਸਕੱਤਰ/ਸਕੂਲ ਮੈਂਬਰ ਇੰਚਾਰਜ਼ ਸੁਖਜਿੰਦਰ ਸਿੰਘ ਪ੍ਰਿੰਸ ਅਤੇ ਸਕੂਲ ਮੈਂਬਰ ਇੰਚਾਰਜ਼ ਗੁਰਪ੍ਰੀਤ ਸਿੰਘ ਸੇਠੀ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਨ ਲਈ ਪੁੱਜੇ।ਸਕੂਲ ਦੇ ਪ੍ਰਿੰਸੀਪਲ/ਅਸਿਸਟੈਂਟ ਡਾਇਰੈਕਟਰ ਸ਼੍ਰੀਮਤੀ ਕਵਲਪ੍ਰੀਤ ਕੌਰ ਨੇ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ। ਖੇਡ ਮੁਕਾਬਲਿਆਂ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਪਹਿਲੀ ਜਮਾਤ ਦੇ ਬੱਚਿਆਂ ਵੱਲੋਂ ਇਮਾਨਦਾਰੀ ਨਾਲ ਖੇਡਣ ਲਈ ਸਹੁੰ ਚੁੱਕਣ ਦੀ ਰਸਮ ਅਦਾ ਕੀਤੀ ਗਈ।ਨਰਸਰੀ ਜਮਾਤ ਦੇ ਬੱਚਿਆ ਵਲੋਂ ਫਲੈਟ ਰੇਸ, ਰੈਬਿਟ ਰੇਸ, ਐਲ.ਕੇ.ਜੀ ਦੇ ਬੱਚਿਆਂ ਵਲੋਂ ਪਟੈਟੋ ਰੇਸ ਤੇ ਰਿੰਗ ਰੇਸ, ਸਪੂਨ ਰੇਸ ਤੇ ਬੈਲੇਂਸ ਰੇਸ ਵਿੱਚ ਯੂ.ਕੇ.ਜੀ, ਹਰਡਲ ਰੇਸ ਅਤੇ ਵਨ ਲੈਗ ਰੇਸ ਵਿੱਚ ਪਹਿਲੀ ਜਮਾਤ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।ਸਕੇਟਿੰਗ ਰਿੰਕ ਤੇ ਛੋਟੇ ਛੋਟੇ ਬੱਚਿਆਂ ਦੀ ਉਤਸ਼ਾਹ ਭਰਪੂਰ ਆਕਰਸ਼ਕ ਕਾਰਗੁਜਾਰੀ ਨੇ ਦਰਸ਼ਕਾਂ ਦਾ ਮਨ ਮੋਹ ਲਿਆ।ਅੰਤ ‘ਚ ਸਕੂਲ ਮੈਂਬਰ ਇੰਚਾਰਜ਼ ਸੁਖਜਿੰਦਰ ਸਿੰਘ ਪ੍ਰਿੰਸ ਅਤੇ ਗੁਰਪ੍ਰੀਤ ਸਿੰਘ ਸੇਠੀ ਨੇ ਜੇਤੁ ਖਿਡਾਰੀਆਂ ਨੂੰ ਇਨਾਮ ਦਿੱਤੇ ਅਤੇ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਦੀ ਮਿਹਨਤ ਅਤੇ ਉਤਸ਼ਾਹ ਦੀ ਭਰਪੂਰ ਸ਼ਲਾਘਾ ਕੀਤੀ।ਸਮਾਰੋਹ ਵਿੱਚ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਰੇਣੂ ਆਹੂਜਾ, ਪ੍ਰੀ-ਪ੍ਰਾਇਮਰੀ ਵਿੰਗ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਮਨਵਿੰਦਰ ਭੁੱਲਰ, ਸੁਪਰਵਾਈਜ਼ਰ ਸ਼੍ਰੀਮਤੀ ਪਰਮਿੰਦਰ ਉੱਪਲ ਅਤੇ ਅਧਿਆਪਕ ਹਾਜ਼ਰ ਸਨ।

Check Also

ਧਾਲੀਵਾਲ ਵਲੋਂ ਸਕਿਆਂ ਵਾਲੀ ਵਿੱਚ ਸੀਵਰੇਜ਼ ਪ੍ਰੋਜੈਕਟ ਦਾ ਉਦਘਾਟਨ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ …