ਅੰਮ੍ਰਿਤਸਰ, 11 ਫਰਵਰੀ (ਜਗਦੀਪ ਸਿੰਘ) -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸੁੰਦਰ ਨਰਸਰੀ ‘ਚ ਭਾਰਤ ਦੇ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਨਾਲ ਪ੍ਰੀਖਿਆ ‘ਤੇ ਚਰਚਾ ਕਰਦੇ ਹੋਏ ਉਨਾਂ ਦੇ ਸ਼ੰਕੇ ਦੂਰ ਕੀਤੇ।ਡੀ.ਏ.ਵੀ ਇੰਟਰਨੈਸ਼ਨਲ ਸਕੂਲ ਤੋਂ ਦਸਵੀਂ ਅਤੇ ਬਾਰਹਵੀਂ ਕਲਾਸ ਕੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ‘ਚ ਪ੍ਰੀਖਿਆ ‘ਤੇ ਚਰਚਾ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਦਿਖਾਇਆ ਗਿਆ।ਪ੍ਰਧਾਨ ਮੰਤਰੀ ਮੋਦੀ ਨੇ ਵਿਦਿਆਰਥੀਆਂ ਨੂੰ ਕਿਹਾ ਹੈ ਕਿ ਪ੍ਰੀਖਿਆ ਦੇ ਦਬਾਅ ਨੂੰ ਛੱਡ ਕੇ ਪੜ੍ਹਣ ਦਾ ਸਮਾਂ ਨਿਯਤ ਕਰਨਾ ਚਾਹੀਦਾ ਹੈ ਕਿ ਕਦੋਂ ਅਤੇ ਕਿੰਨਾ ਪੜ੍ਹਨਾ ਹੈ।ਇਸ ਲਈ ਅਨੁਸ਼ਾਸਨ ਅਪਣਾ ਕੇ ਹੀ ਮਨ ਨੂੰ ਪੜ੍ਹਾਈ ਵੱਲ ਧਿਆਨ ਕੇਂਦ੍ਰਿਤ ਕਤਿਾ ਜਾ ਸਕਦਾ ਹੈ।ਉਨ੍ਹਾਂ ਨੇ ਕ੍ਰਿਕੇਟ ਦਾ ੳਦਾਹਰਣ ਦੇਂਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਇੱਕ ਕ੍ਰਿਕੇਟ ਖਿਡਾਰੀ ਸਟੇਡੀਅਮ ਵਿੱਚ ਆਉਣ ‘ਤੇ ਦਰਸ਼ਕਾਂ ਵਲੋਂ ਕੀਤੀ ਗਈ ਚੌਕੇ-ਛੱਕਿਆਂ ਦੀ ਆਵਾਜ਼ ਨੂੰ ਅਨਸੁਣਾ ਕਰਕੇ ਆਪਣੀ ਖੇਡ ‘ਤੇ ਜਿਆਦਾ ਧਿਆਨ ਦੇਂਦਾ ਹੈ, ਉਸੇ ਤਰ੍ਹਾਂ ਇਕ ਵਿਦਿਆਰਥੀ ਨੂੰ ਆਪਣੀ ਪੜ੍ਹਾਈ ਅਤੇ ਪ੍ਰੀਖਿਆ ‘ਤੇ ਧਿਆਨ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਤਕਨਾਲੋਜੀ ਦਾ ਸਹੀ ਇਸਤੇਮਾਲ ਕਰਨਾ ਚਾਹੀਦਾ ਹੈ ਅਤੇ ਨਕਾਰਾਤਮਕ ਸੋਚ ਦਾ ਤਿਆਗ ਕਰਕੇ ਸੰਤੁਲਿਤ ਭੋਜਨ, ਵਾਤਾਵਰਨ ਦਾ ਧਿਆਨ ਅਤੇ ਪ੍ਰਾਣਾਯਾਮ ਕਰਨਾ ਚਾਹੀਦਾ ਹੈ।ਉਨ੍ਹਾਂ ਨੇ ਕਿਹਾ ਕਿ ਸਭਿਆਚਾਰ ਨਾਲ ਜੁੜ ਕੇ ਹੀ ਅਸੀਂ ਪ੍ਰਕਿਰਤੀ ਦੀ ਰੱਖਿਆ ਕਰ ਸਕਦੇ ਹਾਂ।ਪ੍ਰੋਗਰਾਮ ਦੇ ਅੰਤ ‘ਚ ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਦੇ ਨਾਲ ਮਿਲ ਕੇ ਪੌਦੇ ਲਗਾਏ।
ਸਕੂਲ਼ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਵਿਦਿਆਰਥੀਆਂ ਨੂੰ ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਵਿਚਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਦਿਆਰਥੀਆਂ ਨੂੰ ਧੀਰਜ਼ ਤੇ ਲਗਨ ਨਾਲ ਪ੍ਰੀਖਿਆਵਾਂ ‘ਚ ਬਿਹਤਰੀਨ ਪ੍ਰਦਰਸ਼ਨ ਕਰਨਾ ਚਾਹੀਦਾ ਹੈ।ਅੰਤ ‘ਚ ਉਹਨਾਂ ਨੇ ਸਭ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤਆਂ।
Check Also
ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸੁਝਾਵਾਂ ਦੇ ਸਮੇਂ ਵਿੱਚ 20 ਮਈ ਤੱਕ ਕੀਤਾ ਵਾਧਾ
ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ …