ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ ਨੂੰ ਉਤਸ਼ਾਹਿਤ ਕਰਨ ਲਈ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਵਿਭਾਗ ਨਾਲ ਐਫਿਲੀਏਟਿਡ ਸਰਗਰਮ ਯੂਥ ਕਲੱਬ, ਜੋ ਸਹਾਇਤਾ ਲੈਣ ਦੇ ਇੱਛੁਕ ਹਨ, ਉਹ ਆਪਣੀ 2 ਸਾਲਾਂ ਦੀ ਪ੍ਰਗਤੀ ਰਿਪੋਰਟ 20 ਫਰਵਰੀ 2025 ਤੱਕ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ।ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਬਣਾਈ ਗਈ ਜਿਲ੍ਹਾ ਪੱਧਰੀ ਕਮੇਟੀ ਇਨ੍ਹਾਂ ਕਲੱਬਾਂ ਦੇ ਕੰਮ ਦਾ ਮੁਲਾਂਕਣ ਕਰਕੇ ਅਗਲੇਰੀ ਕਾਰਵਾਈ ਕਰੇਗੀ।ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ ਪ੍ਰੀਤ ਕੋਹਲੀ ਨਾਲ ਮੋਬਾਈਲ ਨੰਬਰ 98158-81016 `ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੁਵਕ ਸੇਵਾਵਾਂ ਕਲੱਬਾਂ ਵੱਲੋਂ ਪਿੰਡ ਅਤੇ ਵਾਰਡ ਪੱਧਰ `ਤੇ ਸਮਾਜ ਸੇਵੀ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ, ਜਿਸ ਵਿੱਚ ਪਿੰਡਾਂ ਅਤੇ ਵਾਰਡਾਂ ਵਿੱਚ ਸਫ਼ਾਈ ਮੁਹਿੰਮ, ਖੂਨਦਾਨ ਕੈਂਪ, ਵੱਖ-ਵੱਖ ਸਰਕਾਰੀ ਜਾਗਰੂਕਤਾ ਮੁਹਿੰਮਾਂ ਅਤੇ ਰਚਨਾਤਮਕ ਕਾਰਜ਼, ਖੇਡਾਂ ਅਤੇ ਹੋਰ ਵੱਖ-ਵੱਖ ਕੈਂਪਾਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਸ਼ਾਮਲ ਹਨ।ਉਨ੍ਹਾਂ ਨੇ ਯੂਥ ਕਲੱਬਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੇ 2 ਸਾਲਾਂ ਦੀ ਵਿਸਥਾਰਤ ਰਿਪੋਰਟ ਪੇਸ਼ ਕਰਨ ਤਾਂ ਜੋ ਉਨ੍ਹਾਂ ਨੂੰ ਸਰਕਾਰ ਵਲੋਂ ਮਿਲਣ ਵਾਲੀ ਮਦਦ ਜਲਦੀ ਤੋਂ ਜਲਦੀ ਮੁਹੱਈਆ ਕਰਵਾਈ ਜਾ ਸਕੇ।
Check Also
ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …