Tuesday, June 17, 2025
Breaking News

ਚੋਣ ਤਿਆਰੀ ਮੀਟਿੰਗ ਦੌਰਾਨ ਸੁਖਬੀਰ ਬਾਦਲ ਨੇ ਦਿੱਲੀ ਕਮੇਟੀ ਦੇ ਪ੍ਰਬੰਧਕਾਂ ਦੀ ਪਿੱਠ ਥਾਪੜੀ

ਪਾਰਟੀ ਕਾਰਕੁੰਨਾਂ ਨੂੰ ਸਨਮਾਨ ਦੇਣ ਅਤੇ ਬੂਥ ਪੱਧਰ ਤੱਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਦਿੱਤੇ ਆਦੇਸ਼

PPN1201201506

ਨਵੀਂ ਦਿੱਲੀ, 12 ਜਨਵਰੀ (ਅੰਮ੍ਰਿਤ ਲਾਲ ਮੰਨਣ) – ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦਿੱਲੀ ਇਕਾਈ ਦਫਤਰ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਦਿੱਲੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਬਾਰੇ ਮੀਟਿੰਗ ਕੀਤੀ। ਪਾਰਟੀ ਦਫਤਰ ਪਹੁੰਚੇ ਬਾਦਲ ਨੇ ਸਮੂਹ ਮੈਂਬਰਾਂ ਨੂੰ ਇਨ੍ਹਾਂ ਚੋਣਾਂ ਵਿੱਚ ਅਕਾਲੀ ਦਲ ਦੀਆਂ ਚਾਰੋਂ ਸੀਟਾਂ ਜਿੱਤਕੇ ਰਿਕਾਰਡ ਬਣਾਉਣ ਦਾ ਵੀ ਸੱਦਾ ਦਿੱਤਾ। ਦਿੱਲੀ ਕਮੇਟੀ ਵੱਲੋਂ ਕੀਤੇ ਜਾ ਰਹੇ ਪੰਥਕ ਕਾਰਜਾਂ ਦੀ ਸ਼ਲਾਘਾ ਕਰਦੇ ਹੋਏ ਬਾਦਲ ਨੇ ਅਕਾਲੀ ਦਲ – ਭਾਜਪਾ ਸਰਕਾਰ ਵੱਲੋਂ ਪੰਜਾਬ ਵਿੱਚ ਅਤੇ ਕੇਂਦਰ ਵਿੱਚ ਮੋਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਵੀ ਲੋਕਾਂ ਤੱਕ ਪਹੁੰਚਾਉਣ ਦੀ ਮੈਂਬਰਾਂ ਨੂੰ ਅਪੀਲ ਕੀਤੀ।
ਪੰਥਕ ਮਸਲਿਆਂ ‘ਤੇ ਦਿੱਲੀ ਕਮੇਟੀ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਨੂੰ ਚੰਗੇ ਦੱਸਦੇ ਹੋਏ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੂੰ ਕਮੇਟੀ ਦੇ ਉਸਾਰੂ ਕਾਰਜਾਂ ਨੂੰ ਦਿੱਲੀ ਦੀ ਸੰਗਤ ਦੇ ਸਾਹਮਣੇ ਰੱਖਣ ਵਾਸਤੇ ਹੋਰ ਕੋਸ਼ਿਸ਼ਾਂ ਕਰਨ ਦੇ ਵੀ ਆਦੇਸ਼ ਦਿੱਤੇ। ਦਿੱਲੀ ਦੀ ਸੰਗਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਕਮੇਟੀ ਨੂੰ ਦਿੱਤੇ ਜਾ ਰਹੇ ਸਹਿਯੋਗ ਲਈ ਵੀ ਬਾਦਲ ਨੇ ਸੰਗਤਾਂ ਦਾ ਧੰਨਵਾਦ ਜਿਤਾਇਆ।ਪਾਰਟੀ ਕਾਰਕੁੰਨਾਂ ਦਾ ਸਨਮਾਨ ਅੱਤ ਜ਼ਰੂਰੀ ਦੱਸਦੇ ਹੋਏ ਕਾਰਕੁੰਨਾਂ ਨੂੰ ਪਾਰਟੀ ਦੀ ਰੀੜ੍ਹ ਦੀ ਹੱਡੀ ਵੀ ਬਾਦਲ ਨੇ ਦੱਸਿਆ। ਸਮੂਹ ਕਮੇਟੀ ਮੈਂਬਰਾਂ ਨੂੰ ਆਪਣੇ ਹਲਕੇ ਦੇ ਪਾਰਟੀ ਕਾਰਕੁੰਨਾਂ ਨੂੰ ਲੋੜੀਦਾਂ ਸਨਮਾਨ ਪਾਰਟੀ ਅਤੇ ਕਮੇਟੀ ਫੋਰਮ ‘ਤੇ ਦੇਣ ‘ਤੇ ਵੀ ਬਾਦਲ ਨੇ ਜ਼ੋਰ ਦਿੱਤਾ। ਵਿਧਾਨ ਸਭਾ ਚੋਣਾਂ ਦੌਰਾਨ ਚਾਰੋਂ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਵਾਸਤੇ ਬੂਥ ਲੈਵਲ ਤੱਕ ਪਾਰਟੀ ਕਾਰਕੁੰਨਾਂ ਦਾ ਢਾਂਚਾ ਖੜਾ ਕਰਨ ਦੀ ਵੀ ਬਾਦਲ ਨੇ ਸਲਾਹ ਦਿੱਤੀ।
ਦਿੱਲੀ ਕਮੇਟੀ ਵੱਲੋਂ ਉਤਰਾਖੰਡ, ਜੰਮੂ ਕਸ਼ਮੀਰ ਵਿਖੇ ਮਨੁੱਖਤਾ ਦੀ ਭਲਾਈ ਲਈ ਕੀਤੇ ਗਏ ਕਾਰਜਾਂ ਦੀ ਵੀ ਬਾਦਲ ਨੇ ਚੰਗਾ ਦੱਸਿਆ। ਉਨ੍ਹਾਂ ਨੇ ਹਰ ਲੋੜਵੰਦ ਦੀ ਮਦਦ ਲਈ ਕਮੇਟੀ ਦੇ ਦਰਵਾਜ਼ੇ 24 ਘੰਟੇ ਖੁੱਲੇ ਰੱਖਣ ਦੀ ਵੀ ਹਿਦਾਇਤ ਦਿੰਦੇ ਹੋਏ ਪਿਛਲੇ ਕਮੇਟੀ ਪ੍ਰਬੰਧਕਾਂ ਵੱਲੋਂ ਇਨ੍ਹਾਂ ਮਸਲਿਆਂ ‘ਤੇ ਵਰਤੀ ਗਈ ਹੀਲਾ ਹਵਾਲੀ ਦੀ ਵੀ ਨਿੰਦਾ ਕੀਤੀ। ਸਿੱਖ ਕੌਮ ਨੂੰ ਦੇਸ਼ ਭਗਤ ਕੌਮ ਐਲਾਨਦੇ ਹੋਏ ਬਾਦਲ ਨੇ ਸਿੱਖ ਕੈਦੀਆਂ ਦੀ ਰਿਹਾਈ, ਕਾਲੀ ਸੂਚੀ ਦੇ ਖਾਤਮੇ ਅਤੇ ਧਾਰਾ 25ਬੀ ਵਿੱਚ ਸੋਧ ਵਾਸਤੇ ਦਿੱਲੀ ਕਮੇਟੀ ਵੱਲੋਂ ਕੀਤੀ ਜਾ ਰਹੀ ਸਿਆਸੀ ਅਤੇ ਕਾਨੂੰਨੀ ਚਾਰਾ ਜੋਈ ਲਈ ਕਮੇਟੀ ਪ੍ਰਬੰਧਕਾਂ ਦੀ ਪਿੱਠ ਵੀ ਥਾਪੜੀ।
ਇਸ ਮੌਕੇ ਦਿੱਲੀ ਇਕਾਈ ਦੇ ਪ੍ਰਭਾਰੀ ਬਲਵੰਤ ਸਿੰਘ ਰਾਮੂਵਾਲੀਆ, ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਹਿਤ, ਉਂਕਾਰ ਸਿੰਘ ਥਾਪਰ, ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਣਾ, ਮੀਤ ਪ੍ਰਧਾਨ ਤਨਵੰਤ ਸਿੰਘ, ਜਾਇੰਟ ਸਕੱਤਰ ਹਰਮੀਤ ਸਿੰਘ ਕਾਲਕਾ, ਦਿੱਲੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ, ਬੀਬੀ ਧੀਰਜ ਕੌਰ, ਜੀਤ ਸਿੰਘ ਖੋਖਰ, ਕੁਲਦੀਪ ਸਿੰਘ ਸਾਹਨੀ, ਜਤਿੰਦਰਪਾਲ ਸਿੰਘ ਗੋਲਡੀ, ਮਨਮੋਹਨ ਸਿੰਘ, ਗੁਰਮੀਤ ਸਿੰਘ ਲੁਬਾਣਾ, ਰਵਿੰਦਰ ਸਿੰਘ ਲਵਲੀ, ਦਰਸ਼ਨ ਸਿੰਘ, ਸਤਪਾਲ ਸਿੰਘ, ਅਮਰਜੀਤ ਸਿੰਘ ਪੱਪੂ, ਹਰਜਿੰਦਰ ਸਿੰਘ, ਐਮ.ਪੀ.ਐਸ. ਚੱਢਾ ਅਤੇ ਯੂਥ ਅਕਾਲੀ ਦਲ ਦਿੱਲੀ ਇਕਾਈ ਦੇ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਔਲਖ ਨੇ ਬਾਦਲ ਨੂੰ ਜੀ ਆਇਆਂ ਕਿਹਾ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …

Leave a Reply