Wednesday, March 19, 2025

ਭਾਜਪਾ ਨੇ ਦਿੱਲੀ ’ਚ ਹਾਸਲ ਕੀਤੀ ਸ਼ਾਨਦਾਰ ਜਿੱਤ – ਛੀਨਾ

ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਦਿੱਲੀ ’ਚ ਆਮ ਆਦਮੀ ਪਾਰਟੀ ਨੂੰ ਮਾਤ ਦੇ ਕੇ ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਜਿੱਤ ’ਤੇ ਖੁਸ਼ੀ ਜਾਹਿਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਕੌਮੀ ਪ੍ਰਧਾਨ ਜੇ.ਪੀ ਨੱਢਾ ਨੂੰ ਵਧਾਈ ਦਿੱਤੀ।ਉਨਾਂ ਕਿਹਾ ਕਿ ਇਹ ਚੋਣਾਂ ਵਿਕਾਸ ਦੇ ਮੁੱਦੇ ’ਤੇ ਲੜੀਆਂ ਗਈਆਂ ਸਨ ਅਤੇ ਦਿੱਲੀ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਪਾਰਟੀ ਨੂੰ ਜਿਤਾ ਕੇ ਉਨ੍ਹਾਂ ਦੀ ਦੂਰਅੰਦੇਸ਼ੀ ਸੋਚ ’ਤੇ ਪਹਿਰਾ ਦਿੱਤਾ ਹੈ।
ਛੀਨਾ ਨੇ ਕਿਹਾ ਕਿ ਦਿੱਲੀ ’ਚ ਭਾਜਪਾ ਨੇ ਆਪ ਕਨਵੀਨਰ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਰਾ ਕੇ ਹਾਸਲ ਕੀਤੀ ਜਿੱਤ ਨੇ ਪਾਰਟੀ ’ਚ ਇਕ ਨਵਾਂ ਉਤਸ਼ਾਹ ਭਰਿਆ ਹੈ ਅਤੇ ਦਿੱਲੀ ’ਚ ‘ਆਪ‘ ਨੂੰ ‘ਤੀਲਾ-ਤੀਲਾ’ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਭਾਜਪਾ ਨੇ ਵਿਕਾਸ ਅਤੇ ਜਨਤਾ ਲਈ ਆਮ ਭਲਾਈ ਯੋਜਨਾਵਾਂ ਦੇ ਮੁੱਦੇ ’ਤੇ ਚੋਣਾਂ ਲੜੀਆਂ ਅਤੇ ਲੋਕਾਂ ਨੇ ਰਾਸ਼ਟਰੀ ਰਾਜਧਾਨੀ ਨੂੰ ਅੰਤਰਰਾਸ਼ਟਰੀ ਮਿਆਰਾਂ ਵਾਲਾ ਸ਼ਹਿਰ ਬਣਾਉਣ ਦੀ ਯੋਜਨਾ ਲਈ ਪਾਰਟੀ ਦੇ ਹੱਕ ’ਚ ਫੈਸਲਾ ਦਿੱਤਾ ਹੈ।

Check Also

ਖਾਲਸਾ ਕਾਲਜ ਵਿਖੇ ਫੈਸਟੀਵਲ ਆਫ਼ ਮੈਥਾਮੈਥਿਕ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਰਾਸ਼ਟਰੀ ਗਣਿਤ …