Wednesday, March 19, 2025

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਵਿਭਾਗ ਲੜਕੀਆਂ ਦਾ ਕ੍ਰਿਕਟ ਟੂਰਨਾਮੈਂਟ ਸੰਪਨ

ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਯੋਗ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਵਿਭਾਗੀ ਕ੍ਰਿਕਟ (ਲੜਕੀਆਂ) ਟੂਰਨਾਮੈਂਟ ਦਾ ਆਯੋਜਨ ਭਾਰਤ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਫਿਟ ਇੰਡੀਆ ਪ੍ਰੋਗਰਾਮ ਅਧੀਨ ਕੀਤਾ ਗਿਆ।ਇਹ ਮੁਕਾਬਲੇ ਅੱਜ ਯੂਨੀਵਰਸਿਟੀ ਦੇ ਕ੍ਰਿਕਟ ਖੇਡ ਮੈਦਾਨ ਵਿੱਚ ਸੰਪਨ ਹੋਏ।ਟੂਰਨਾਮੈਂਟ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 9 ਲੜਕੀਆਂ ਦੀਆਂ ਟੀਮਾਂ ਨੇ ਹਿੱਸਾ ਲਿਆ।ਵਦਿਆਰਥੀ ਭਲਾਈ ਦੇ ਡੀਨ ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਅਤੇ ਮਿਆਸ ਸਪੋਰਟਸ ਸਾਇੰਸਜ਼ ਤੇ ਮੈਡੀਸਨ ਵਿਭਾਗ ਦੇ ਮੁਖੀ ਡਾ. ਅਮਰਿੰਦਰ ਸਿੰਘ, ਮੈਡੀਸਨ, ਟੀਚਰ ਇੰਚਾਰਜ਼, ਕੈਂਪਸ ਸਪੋਰਟਸ ਨੋਡਲ ਅਫਸਰ-ਫਿਟ ਇੰਡੀਆ ਪ੍ਰੋਗਰਾਮ, ਡਾ. ਅਮਨਦੀਪ ਸਿੰਘ ਨੇ ਜੇਤੂ ਟੀਮਾਂ ਨੂੰ ਟਰਾਫੀਆਂ ਦਿੱਤੀਆਂ, ਜਿਨ੍ਹਾਂ ਵਿੱਚ ਪਹਿਲਾ ਸਥਾਨ ਮਿਆਸ ਸਪੋਰਟਸ ਸਾਇੰਸ ਐਂਡ ਮੈਡੀਸਨ ਵਿਭਾਗ ਦੂਜਾ ਸਥਾਨ ਰਾਜਨੀਤੀ ਵਿਗਿਆਨ ਵਿਭਾਗ ਤੀਜਾ ਸਥਾਨ ਕੰਪਿਊਟਰ ਇੰਜੀਨੀਅਰਿੰਗ ਅਤੇ ਤਕਨਾਲੋਜੀ ਵਿਭਾਗ ਚੌਥਾ ਸਥਾਨ ਭੌਤਿਕ ਵਿਗਿਆਨ ਵਿਭਾਗ ਨੇ ਪ੍ਰਾਪਤ ਕੀਤਾ।

Check Also

ਖਾਲਸਾ ਕਾਲਜ ਵਿਖੇ ਫੈਸਟੀਵਲ ਆਫ਼ ਮੈਥਾਮੈਥਿਕ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਰਾਸ਼ਟਰੀ ਗਣਿਤ …