Thursday, August 20, 2026

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ

ਅੰਮ੍ਰਿਤਸਰ, 12 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਬੋਰਡ ਦੀਆਂ ਪ੍ਰੀਖਿਆਵਾਂ ਅਤੇ ਸਕੂਲ ਦੇ ਇਮਤਿਹਾਨਾਂ ਤੋਂ ਪਹਿਲਾਂ, ਪਰਮਾਤਮਾ ਦਾ ਓਟ ਆਸਰਾ ਲੈਂਦਿਆਂ ਧਾਰਮਿਕ ਸਮਾਗਮ ‘ਅਰਦਾਸ ਦਿਵਸ’ ਸ਼ਰਧਾ ਸਹਿਤ ਮਨਾਇਆ ਗਿਆ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਆਯੋਜਿਤ ਇਸ ਧਾਰਮਿਕ ਸਮਾਗਮ ਮੌਕੇ ਸ੍ਰੀ ਜਪੁਜੀ ਸਾਹਿਬ ਜੀ ਦੇ ਜਾਪ ਤੇ ਕੀਰਤਨ ਉਪਰੰਤ ਸ੍ਰੀ ਅਨੰਦ ਸਾਹਿਬ ਜੀ ਦੀਆਂ 6 ਪਉੜੀਆਂ ਦੇ ਪਾਠ ਕੀਤੇ ਗਏ।ਪ੍ਰਿੰਸੀਪਲ ਸ੍ਰੀਮਤੀ ਗਿੱਲ ਨੇ ਕਿਹਾ ਕਿ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੇ ਅਦਾਰਿਆਂ ਦੀ ਚੱਲਦੀ ਆ ਰਹੀ ਰਵਾਇਤ ਨੂੰ ਕਾਇਮ ਰੱਖਦਿਆਂ ਸੰਸਥਾ ਵਿਖੇ ਸੈਸ਼ਨ ਦੇ ਖ਼ਤਮ ਹੋਣ ਤੋਂ ਪਹਿਲਾਂ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ।ਉਨ੍ਹਾਂ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਕੇ ਇਮਤਿਹਾਨਾਂ ’ਚ ਚੰਗੀ ਕਾਰਗੁਜ਼ਾਰੀ ਦਿਖਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …