ਅੰਮ੍ਰਿਤਸਰ, 13 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ
ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਅਰਦਾਸ ਭਾਈ ਸਰਵਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਰਵਨ ਕਰਵਾਇਆ। ਭਾਈ ਵਿਸ਼ਾਲ ਸਿੰਘ ਨੇ ਭਗਤ ਰਵਿਦਾਸ ਜੀ ਦੇ ਜੀਵਨ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਗਤ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ਼ ਪਾਵਨ ਬਾਣੀ ਅਕਾਲ ਪੁਰਖ ਦੀ ਭਗਤੀ ਦੀ ਪ੍ਰੇਰਣਾ ਦੇਣ ਦੇ ਨਾਲ-ਨਾਲ ਸਰਬ-ਸਾਂਝੀਵਾਲਤਾ ਦੀ ਗੱਲ ਕਰਦੀ ਹੈ।ਉਨ੍ਹਾਂ ਸੰਗਤ ਨੂੰ ਪ੍ਰੇਰਨਾ ਕਰਦਿਆਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਸਮਾਜ ਦੀ ਖੁਸ਼ਹਾਲੀ ਲਈ ਜੋ ਰਸਤਾ ਦਿਖਾਇਆ, ਉਸ ’ਤੇ ਚੱਲ ਕੇ ਅਸੀਂ ਆਪਣਾ ਜੀਵਨ ਅਨੰਦਮਈ ਬਣਾ ਸਕਦੇ ਹਾਂ।
ਇਸ ਮੌਕੇ ਮੈਨੇਜਰ ਸਤਨਾਮ ਸਿੰਘ ਰਿਆੜ, ਗੁਰਿੰਦਰ ਸਿੰਘ ਦੇਵੀਦਾਸਪੁਰ, ਜੁਗਰਾਜ ਸਿੰਘ, ਬਲਵਿੰਦਰ ਸਿੰਘ, ਅਜੇ ਸਿੰਘ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ ਆਦਿ ਮੌਜ਼ੂਦ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media