ਅੰਮ੍ਰਿਤਸਰ, 15 ਫਰਵਰੀ (ਜਗਦੀਪ ਸਿੰਘ) – ਆਰਿਆ ਸਮਾਜ ਦੇ ਸੰਸਥਾਪਕ ਮਹਾਂਰਿਸ਼ੀ ਦਇਆਨੰਦ ਸਰਸਵਤੀ ਅਤੇ ਜਾਤ-ਪਾਤ ਵਿਰੁੱਧ ਅਵਾਜ਼ ਬੁਲੰਦ ਕਰਨ ਵਾਲੇ ਤੇ ਸਮਾਜ ਸੁਧਾਰ ਲਈ ਯੋਗਦਾਨ ਪਾਉਣ ਵਾਲੇ ਭਗਤੀ ਅੰਦੋਲਨ ਦੇ ਸੰਤ ਰਵੀਦਾਸ ਜੀ ਦੇ ਜਨਮ ਦਿਨ ਦੇ ਸ਼ੁੱਭ ਦਿਹਾੜੇ `ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਵੱਲੋਂ ਸਵੇਰ ਦੀ ਸਭਾ ਦਾ ਅਯੋਜਨ ਕੀਤਾ ਗਿਆ।
ਸਵਾਮੀ ਦਇਆਨੰਦ ਸਰਸਵਤੀ ਭਾਰਤੀ ਇਤਿਹਾਸ ਦੇ ਸਭ ਤੋਂ ਕੱਟੜਪੰਥੀ ਸਮਾਜਿਕ ਅਤੇ ਧਾਰਮਿਕ ਸੁਧਾਰਕਾਂ ਵਿੱਚੋਂ ਇੱਕ ਸਨ।ਵਿਦਿਆਰਥੀਆਂ ਨੇ ਉਨ੍ਹਾਂ ਦੇ ਪ੍ਰੇਰਨਾਦਾਇਕ ਤੇ ਗਿਆਨ ਭਰਪੂਰ ਜੀਵਨ ਦੇ ਅੰਸ਼ ਪੜ੍ਹੇ ਸਵਾਮੀ ਜੀ ਦੇ ਜੀਵਨ ਨੂੰ ਦਰਸਾਉਂਦੀਆਂ ਕਵਿਤਾਵਾਂ ਸੁਣਾਈਆਂ।ਇਸ ਵਿਸ਼ੇਸ਼ ਮੌਕੇ ਪਵਿੱਤਰ ਮੰਤਰਾਂ ਦੇ ਜਾਪ ਨਾਲ ਸ਼਼ੁੱਭ ਹਵਨ ਕੀਤਾ ਗਿਆ।ਵਿਦਿਆਰਥੀਆਂ ਨੇ ਮਹਾਨ ਸੰਤ ਰਵੀਦਾਸ ਜੀ ਨੂੰ ਸ਼ਬਦ ਗਾਇਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਸਮਾਨਤਾ, ਰਹਿਮ ਅਤੇ ਸਮਾਜਿਕ ਸਦਭਾਵਨਾ ਬਾਰੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਸੁ਼ੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਆਰਿਆ ਸਮਾਜ ਦੇ 10 ਸਿਧਾਂਤਾਂ ਨੂੰ ਯਾਦ ਰੱਖਣ ਦੀ ਸਲਾਹ ਦਿੱਤੀ।
ਸਕੂਲ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਇਨ੍ਹਾਂ ਮਹਾਨ ਵਿਦਵਾਨਾਂ, ਸੁਧਾਰਕਾਂ ਅਤੇ ਦਾਰਸ਼ਨਿਕਾਂ ਦੇ ਜੀਵਨ ਤੋਂ ਸਿੱਖਣ ਲਈ ਪ੍ਰੇਰਿਤ ਕੀਤਾ।
Check Also
ਖਾਲਸਾ ਕਾਲਜ ਵਿਖੇ ਫੈਸਟੀਵਲ ਆਫ਼ ਮੈਥਾਮੈਥਿਕ ਮੁਕਾਬਲਾ ਕਰਵਾਇਆ ਗਿਆ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਰਾਸ਼ਟਰੀ ਗਣਿਤ …